ਪੰਜਵਾਂ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਤੋਂ ਸੁਲਤਾਨਪੁਰ ਲੋਧੀ ਪਹੁੰਚਿਆ
ਗੁਰੂ ਕੀ ਨਗਰੀ ਵੱਜੋਂ ਜਾਣੇ ਜਾਂਦੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਗਿਆ। ਹਰ ਪਾਸੇ ਬਾਬੇ ਨਾਨਕ ਦੇ ਜਸ ਗਾਏ ਜਾ ਰਹੇ ਹਨ।ਪਿੱਛਲੇ ਪੰਜਾਂ ਦਿਨਾਂ ਤੋਂ ਅਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਨਾਲ ਇਹ ਨਗਰੀ ਪੂਰੀ ਤਰ੍ਹਾਂ ਨਾਲ ਨਾਨਕਮਈ ਹੋ ਗਈ ਹੈ। ਸੰਗਤਾਂ ਪ੍ਰਕਾਸ਼ ਪੁਰਬ ਵਿੱਚ ਸ਼ਾਮਿਲ ਹੋਣ ਲਈ ਦੂਰ ਦੁਰਾਡੇ ਤੋਂ ਆਉਣ ਲੱਗ ਪਈਆਂ ਹਨ।
ਇਤਿਹਾਸਕ ਅਸਥਾਨ ਤੋਂ ਆਉਂਦੇ ਨਗਰ ਕੀਰਤਨਾਂ ਵਿੱਚੋਂ ਅੱਜ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਅਸਥਾਨ ਟਾਹਲੀ ਸਾਹਿਬ ਬਾਲੇਰਖਾਨਪੁਰ ਤੋਂ ਸ਼ੁਰੂ ਹੋਇਆ।ਇਸ ਅਸਥਾਨ ਦੇ ਮੁਖ ਸੇਵਾਦਾਰ ਸੰਤ ਦਇਆ ਸਿੰਘ ਜੀ ਨੇ ਪੰਜਾਂ ਪਿਆਰਿਆਂ ਸਮੇਤ ਸੰਤਾਂ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ। ਇੰਨ੍ਹਾਂ ਧਾਰਮਿਕ ਸਖਸ਼ੀਅਤਾਂ ਵਿੱਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ, ਸੰਤ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲੇ, ਸ੍ਰੀ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਸੰਤ ਸੁਖਜੀਤ ਸਿੰਘ ਤੇ ਹੋਰ ਧਾਰਮਿਕ ਸਖ਼ਸ਼ੀਅਤਾਂ ਹਾਜ਼ਰ ਸਨ।
ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਨਗਰ ਕੀਰਤਨ ਦੌਰਾਨ ਜਿੱਥੇ ਗੁਰ ਨਾਨਕ ਦੇਵ ਜੀ ਦੇ ਜੀਵਨ ਦੇ ਉਪਦੇਸ਼ ਬਾਰੇ ਸੰਗਤਾਂ ਨਾਲ ਸਾਂਝ ਪਾਈ ਉਥੇ ਉਨ੍ਹਾਂ ਨੇ ਪਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਸਾਲ ੨੦੧੯ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੀ ਹੁਣ ਤੋਂ ਵਿਉਂਤਬੰਦੀ ਕਰਨ ਤੇ ਆਪਣੇ ਪਿੰਡਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਅੱਗੇ ਆਉਣ।
ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਗਈ ਗੁਰੂ ਕੀ ਨਗਰੀ
Post a Comment