ਚੰਡੀਗੜ੍ਹ, 30 ਜੁਲਾਈ

ਸਿੱਖਿਆ ਵਿਭਾਗ ਪੰਜਾਬ ਨੇ ਪੰਜ ਅਧਿਆਪਕਾਂ ਸਣੇ 6 ਮੁਲਾਜ਼ਮਾਂ ਨੂੰ ਡਿਊਟੀ ਵਿੱਚ ਕੁਤਾਹੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ।

ਵਿਭਾਗ ਦੇ ਬੁਲਾਰੇ ਅਨੁਸਾਰ ਜਿਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਰਮਨਜੀਤ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਜ਼ਿਲ੍ਹਾ ਅੰਮ੍ਰਿਤਸਰ, ਅਮਨ ਸ਼ਰਮਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ (ਅੰਮ੍ਰਿਤਸਰ), ਮੰਗਲ ਸਿੰਘ ਲੈਕਚਰਾਰ ਰਾਜਨੀਤੀ ਸ਼ਾਸਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵੇਰਕਾ, ਊਧਮ ਸਿੰਘ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਲੁਹਾਰਕਾ ਖੁਰਦ (ਅੰਮ੍ਰਿਤਸਰ), ਅਸ਼ਵਨੀ ਅਵਸਥੀ ਐਸ.ਐਸ. ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਅਤੇ ਪ੍ਰਮੋਦ ਮਿੱਢਾ ਜੂਨੀਅਰ ਸਕੇਲ ਸਟੈਨੋਗ੍ਰਾਫਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅੰਮ੍ਰਿਤਸਰ ਸ਼ਾਮਲ ਹਨ।

ਇਨ੍ਹਾਂ ਦੀ ਮੁਅੱਤਲੀ ਸਬੰਧੀ ਹੁਕਮ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਨੇ ਜਾਰੀ ਕੀਤੇ ਹਨ।

ਨੰ.ਪੀ.ਆਰ./18-707/ ਅਮਨਪ੍ਰੀਤ ਸਿੰਘ --99147-06767Contact Form

Name

Email *

Message *

Powered by Blogger.