ਗਿੱਦੜਬਾਹਾ, 5 ਨਵੰਬਰ :
ਮਾਣਯੋਗ
ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀਆਂ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਸਖ਼ਤ ਹਦਾਇਤਾ
ਦੀ ਪਾਲਣਾ ਸਬੰਧੀ ਸ੍ਰੀ ਓਮ ਪ੍ਰਕਾਸ਼ ਐਸ.ਡੀ.ਐਮ ਗਿੱਦੜਬਾਹਾ ਨੇ ਗਿੱਦੜਬਾਹਾ ਸਬ ਡਵੀਜ਼ਨ ਦੇ ਪਿੰਡ
ਸੁਖਨਾ ਅਬਲੂ, ਕੋਠੇ ਦਸ਼ਮੇਸ਼ ਨਗਰ, ਕੋਠੇ
ਹਜੂਰੇ ਵਾਲੇ ਅਤੇ ਕੋਟਭਾਈ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਖੇਤਾਂ ਦਾ
ਜਾਇਜਾ ਲਿਆ ਅਤੇ ਪਰਾਲੀ ਪ੍ਰਬੰਧਨ ਦੇ ਉਲਟ ਪਰਾਲੀ ਨੂੰ ਅੱਗ ਲਗਾਉਣ ਵਾਲੇ ਲੋਕਾਂ ਦੇ ਖਿਲਾਫ ਸਖਤ
ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਉਨਾਂ ਨੇ ਕਿਹਾ ਕਿ ਜੋ ਕੋਈ ਵੀ ਪਰਾਲੀ ਨੂੰ ਅੱਗ ਲਗਾਏਗਾ ਉਸਨੂੰ
ਨਿਯਮਾਂ ਅਨੁਸਾਰ ਜੁਰਮਾਨਾ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆ ਖਿਲਾਫ਼ ਐਫ਼. ਆਈ. ਆਰ. ਵੀ ਦਰਜ
ਕੀਤੀ ਜਾਵੇਗੀ। ਉੁਨਾਂ ਨੇ ਦੱਸਿਆ ਕਿ ਗਿੱਦੜਬਾਹਾ ਸਬ ਡਵੀਜ਼ਨ ਦੇ ਅਧੀਨ ਥਾਨੇ ਕੋਟਭਾਈ ਵਿਖੇ 5
ਪਰਾਲੀ ਸਾੜਨ ਵਾਲਿਆਂ ਦੇ ਖਿਲਾਫ ਪਰਚੇ ਦਰਜ ਕੀਤੇ ਗਏ ਹਨ। ਉਹਨਾਂ ਸਬ ਡਵੀਜ਼ਨ
ਵਿੱਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਉਹ ਪਰਾਲੀ ਨੂੰ
ਅੱਗ ਨਾ ਲਗਾਉਣ। ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਨੁੱਖਤਾ ਲਈ ਪਰਾਲੀ ਨੂੰ ਅੱਗ
ਨਾ ਲਗਾਉਣ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਅਤੇ ਪਰਾਲੀ ਦੇ ਗੰਦੇ ਪ੍ਰਦੂਸ਼ਣ
ਤੋਂ ਬਚਿਆ ਜਾ ਸਕੇ। ਇਸ ਮੌਕੇ ਉਨਾਂ ਨਾਲ ਡੀਐਸਪੀ ਗੁਰਤੇਜ ਸਿੰਘ ਵੀ ਹਾਜਰ ਸਨ।
Post a Comment