Type Here to Get Search Results !

ਡੀ.ਟੀ.ਐੱਫ. ਮਨਜੀਤ ਧਨੇਰ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਮਾਰੇਗੀ ਹਾਅ ਦਾ ਨਾਅਰਾ

ਜਿਲੵਾ ਕੇਦਰ 'ਤੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਵੱਲ ਭੇਜੇ ਜਾਣਗੇ ਮੰਗ ਪੱਤਰ 


ਸ੍ਰੀ ਮੁਕਤਸਰ ਸਾਹਿਬ
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਇਜਲਾਸ ਵਿੱਚ ਕੀਤੇ ਐਲਾਨ ਅਨੁਸਾਰ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 7 ਨਵੰਬਰ 2019 ਦਿਨ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮੁੱਖ ਮੰਤਰੀ ਦੇ ਮਨਜੀਤ ਧਨੇਰ ਦੀ ਨਿਹੱਕੀ ਸਜ਼ਾ ਰੱਦ ਕਰਵਾਉਣ ਅਤੇ ਟੈਟ ਪਾਸ ਬੇਰੁਜ਼ਗਾਰਾਂ ਦੀ ਖਾਲੀ ਅਸਾਮੀਆਂ ਭਰਨ ਦੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਜਾਵੇਗਾ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਮਨਜੀਤ ਧਨੇਰ, ਜਿਸ ਨੇ ਕਿ ਕਿਰਨਜੀਤ ਕੌਰ ਮਹਿਲਕਲਾਂ ਕਤਲ/ਜਬਰ ਜਿਨਾਹ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ ਉਨੵਾਂ ਨੂੰ ਝੂਠੇ ਕਤਲ ਕੇਸ ਵਿੱਚ ਫਸਾ ਕੇ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ। ਜਿਸ ਖਿਲਾਫ 30 ਸਤੰਬਰ 2019 ਤੋਂ ਬਰਨਾਲਾ ਜੇਲੵ ਅੱਗੇ ਪੱਕਾ ਧਰਨਾ ਚੱਲ ਰਿਹਾ ਹੈ, ਇਸ ਧਰਨੇ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 10 ਨਵੰਬਰ ਨੂੰ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ ।  ਉਹਨਾਂ ਮੰਗ ਕੀਤੀ ਕਿ ਬਰਨਾਲਾ ਜੇਲੵ ਵਿੱਚ ਬੰਦ ਲੋਕ ਆਗੂ ਮਨਜੀਤ ਧਨੇਰ  ਨੂੰ ਕੀਤੀ ਗਈ ਨਿਹੱਕੀ ਸਜ਼ਾ ਨੂੰ ਰੱਦ ਕਰਕੇ ਲੋਕ ਆਗੂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸਤੋਂ ਇਲਾਵਾ ਉਹਨਾਂ ਦੱਸਿਆ ਕਿ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ ਅਤੇ ਬੀ.ਐਡ ਅਧਿਆਪਕ ਜੋ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਪੰਜਾਬ ਦੇ ਚੋਣ ਹਲਕੇ ਸੰਗਰੂਰ ਵਿਖੇ ਦੋ ਥਾਈ ਪੱਕੇ ਧਰਨੇ ਲਗਾ ਕੇ ਬੈਠੇ ਹੋਏ ਹਨ। ਉਨ੍ਹਾਂ ਦੀ ਭਰਤੀ ਲਈ ਸਰਕਾਰ ਜਲਦ ਤੋਂ ਜਲਦ ਖਾਲੀ ਪੋਸਟਾਂ  ਬਾਰੇ ਇਸ਼ਤਿਹਾਰ ਜਾਰੀ ਕਰਕੇ ਅਤੇ ਨਵੀਂ ਭਰਤੀ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ, ਪਵਨ ਕੁਮਾਰ, ਸੁਭਾਸ਼ ਚੰਦਰ, ਮਿੱਠੂ ਰਾਮ, ਸਤਪਾਲ ਸਿੰਘ,  ਰੋਮੀ ਬਾਂਸਲ, ਰਾਜਵਿੰਦਰ ਸਿੰਘ, ਜਨਕ ਰਾਜ, ਬਲਦੇਵ ਸਿੰਘ, ਜਸਕਰਨ ਮੌੜ, ਵਿਸ਼ੁੂ ਛਾਬੜਾ, ਜਤਿੰਦਰ ਸਿੰਘ, ਗੁਰਦੇਵ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਹਾਜ਼ਰ ਸਨ ।

Post a Comment

0 Comments
* Please Don't Spam Here. All the Comments are Reviewed by Admin.