ਪੰਜਾਬ ਸਰਕਾਰ ਦੀ ਵੈਬਸਾਈਟ http://covidhelp.punjab.gov.in/ 'ਤੇ ਜਾਕੇ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਪਟਿਆਲਾ 27 ਅਪ੍ਰੈਲ:
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਵਿਅਕਤੀਆਂ ਲਈ ਆਪਣੀ ਰਜਿਸਟਰੇਸ਼ਨ ਕਰਨੀ ਲਾਜ਼ਮੀ ਕੀਤੀ ਗਈ ਹੈ ਜਿਸ ਤਹਿਤ ਲੌਕਡਾਊਨ ਖੁੱਲਣ ਤੋਂ ਬਾਅਦ ਪੰਜਾਬ ਆਉਣ ਵਾਲੇ ਪੰਜਾਬ ਦੇ ਕਾਮੇ, ਪੰਜਾਬ ਵਾਸੀ ਜਾ ਕੋਈ ਵੀ ਵਿਅਕਤੀ ਹਵਾਈ, ਰੇਲ ਜਾ ਸੜਕ ਰਾਹੀਂ ਜੇਕਰ ਪੰਜਾਬ ਆਉਣਾ ਚਾਹੁੰਦਾ ਹੈ ਤਾਂ ਉਹ ਪਹਿਲਾਂ ਪੰਜਾਬ ਸਰਕਾਰ ਦੀ ਵੈਬਸਾਈਟ http://covidhelp.punjab.gov.in/ 'ਤੇ ਆਪਣੇ ਆਪ ਨੂੰ ਰਜਿਸਟਰ ਕਰੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਬਸਾਈਟ 'ਤੇ ਜਾਕੇ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਆਉਣ ਵਾਲੇ ਵਿਅਕਤੀ ਜਾ ਵਿਅਕਤੀਆਂ ਨੂੰ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਸਬੰਧੀ ਦੱਸਿਆ ਗਿਆ ਹੈ ਅਤੇ ਰਜਿਸਟਰੇਸ਼ਨ ਫਾਰਮ ਵਿੱਚ ਆਪਣਾ ਪੂਰਾ ਵੇਰਵਾ ਦਰਜ਼ ਕਰਨਾ ਹੋਵੇਗਾ ਅਤੇ ਜੇਕਰ ਇਕ ਵਿਅਕਤੀ ਤੋਂ ਵੱਧ ਵਿਅਕਤੀ ਆ ਰਹੇ ਹਨ ਤਾਂ ਉਨ੍ਹਾਂ ਦਾ ਵੇਰਵਾ ਵੀ ਦੱਸਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਆਉਣ ਵਾਲੇ ਵਿਅਕਤੀਆਂ ਨੂੰ ਨਿਯਮਾਂ ਅਨੁਸਾਰ ਕੁਆਰਨਟਾਈਨ ਨਿਯਮ ਦੀ ਵੀ ਪਾਲਣਾ ਕਰਨੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਆਉਣ ਦੇ ਚਾਹਵਾਨ ਆਪਣੇ ਆਪਨੂੰ ਪੰਜਾਬ ਸਰਕਾਰ ਦੀ ਵੈਬਸਾਈਟ http://covidhelp.punjab.gov.in/ 'ਤੇ ਰਜਿਸਟਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਪੰਜਾਬ ਆਉਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।


Post a Comment

Contact Form

Name

Email *

Message *

Powered by Blogger.