ਜ਼ਿਲ੍ਹਾ ਕੋਵਿਡ ਕੇਅਰ ਸੈਂਟਰ ਤੋਂ ਦੋ ਮਰੀਜ਼ ਠੀਕ ਹੋ ਕੇ ਘਰ ਪਰਤੇ
ਕੋਵਿਡ-19 ਦੇ 8537 ਸੈਂਪਲ ਲਏ, 7741 ਨੈਗੇਟਿਵ, 127 ਪੋਜੇਟਿਵ ਅਤੇ 669 ਦੀ ਰਿਪੋਰਟ ਆਉਣੀ ਬਾਕੀ : ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 28 ਜੂਨ
ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 8537 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 7741 ਦੀ ਰਿਪੋਰਟ ਨੈਗੇਟਿਵ ਅਤੇ 127 ਮਰੀਜ਼ ਪਾਜ਼ੇਟਿਵ ਅਤੇ 669 ਕੇਸਾਂ ਦੀ ਰਿਪੋਰਟ ਬਾਕੀ ਹੈ। ਹੁਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 46 ਮਰੀਜ਼ ਐਕਟਿਵ ਹਨ। ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ’ਤੇ ਕੋਵਿਡ-19 ਸਬੰਧੀ 159 ਸੈਂਪਲ ਲਏ ਗਏ ਹਨ। ਜਿਲ੍ਹੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ ਅੱਜ 301 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਜਦਕਿ ਜਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨ੍ਹਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਕਰਕੇ ਇਨ੍ਹਾਂ ਮਰੀਜਾਂ ਵਿੱਚੋਂ ਹੁਣ ਤੱਕ 81 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੂੰ ਕੋਰੋਨਾ ਦੇ ਲੱਛਣ ਦਿਸਣ ਤਾਂ ਉਸਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ। ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।  

Post a Comment

bttnews

{picture#https://1.bp.blogspot.com/-oirJNfu95cM/YOK4900dj6I/AAAAAAAAJls/7h_PHzP6O0cJXoVL9h4xvnL7LJ7EzOr3gCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline} {linkedin#https://www.linkedin.com/company/bttnews} {youtube#https://www.youtube.com/channel/UCy13f3egtdAPzARVj1RKlHA}

For Ads

For Ads Click Hare

Contact Form

Name

Email *

Message *

Powered by Blogger.