Type Here to Get Search Results !

सप्ताह के अंतिम दिनों और छुट्टी वाले दिन आने-जाने पर रोक -ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ’ਤੇ ਰੋਕ- RESTRICTS MOVEMENT OVER WEEKENDS & HOLIDAYS


सख्त बन्दिशें वायरस के चरम को टालने में सहायक सिद्ध होंगी जोकि माहिरों द्वारा अगस्त बताया गया
दिल्ली की चिंताजनक स्थिति के मद्देनजर माहिरों को राष्ट्रीय राजधानी से आने वालों पर सख्ती के साथ रोक लगाने के लिए कहा

चंडीगढ़, 11 जूनः
कोविड के सामूहिक फैलाव के खतरे के डर से और माहिरों द्वारा इस महामारी का चरम अभी दो महीने बाद आने के संकेतों की आशंकाओं के चलते पंजाब के मुख्यमंत्री कैप्टन अमरिन्दर सिंह ने गुरूवार को सप्ताह के आखिरी दिनों और सार्वजनिक छुट्टी वाले दिनों में सख्ती के हुक्म देते हुए सिर्फ ई-पास धारकों को ही आने-जाने की आज्ञा देने का फैसला किया है।
कोविड की स्थिति का जायजा लेने और इसके आगे फैलाव को रोकने के लिए राज्य की तैयारियों संबंधी बुलाई गई वीडियो काॅन्फ्रेंस मीटिंग में मुख्यमंत्री ने निर्देश देते हुए कहा कि मैडीकल स्टाफ और जरूरी सेवाएं मुहैया करवाने वालों को छोड़कर बाकी सभी नागरिकों को सप्ताह के आखिरी दिनों और छुट्टी वाले दिन आने-जाने के लिए ‘कौवा’ ऐप से ई-पास डाउनलोड करना होगा।
मुख्यमंत्री ने कहा कि उद्योगों को सभी दिनों में सामान्य रूप से काम करने की इजाजत होगी। इसके साथ ही उन्होंने डी.जी.पी. दिनकर गुप्ता को इन निर्देशों का सख्ती के साथ पालन यकीनी बनाने के हुक्म देते हुए कहा कि बड़े जलसे होने से रोका जाये।
मुख्यमंत्री ने कहा कि ऐसे सख्त कदम विश्वभर में कोविड मामलों की भारी वृद्धि के चलते उठाए जाने अति आवश्यक हैं। उन्होंने कहा कि सख्त बन्दिशें ही महामारी के चरम को जितना संभव हो, उतना टाल सकती हैं। उन्होंने कहा कि इस वायरस को रोकने हेतु जल्द कोई दवा या इलाज न होने की संभावना को देखते हुए सिर्फ सख्त प्रोटोकाॅल ही महामारी के खिलाफ लड़ाई का एकमात्र रास्ता है।
यह चेतावनी देते हुए कि महामारी आने वाले दिनों और हफ्तों में खतरनाक रूप धारन सकती है, मुख्यमंत्री ने मैडीकल और स्वास्थ्य माहिरों को कहा कि सख्त शर्तें लागू करें और दिल्ली से आने वालों के लिए लाजिमी टैस्ट सर्टिफिकेट को अमल में लाया जाये जहाँ कि बहुत चिंताजनक स्थिति बनी हुई है। डी.जी.पी. ने मीटिंग में बताया कि राष्ट्रीय राजधानी से पंजाब में रोजाना औसतन 500 से 800 वाहन आते हैं।
मीटिंग के उपरांत सरकारी प्रवक्ता ने बताया कि माहिरों द्वारा समीक्षा करने के बाद दिल्ली से आने वालों पर कड़ी रोक लगाने का फैसला किया गया।
यह पक्ष सामने लाते हुए कि राज्य में बाहर से पहुँचे ज्यादातर व्यक्तियों द्वारा गैर-जिम्मेदाराना व्यवहार किया गया और स्वास्थ्य अधिकारियों के पास रिपोर्ट नहीं की गई, मुख्यमंत्री ने कहा कि जहाँ जरूरत है, वहां सख्त फैसले लेने पड़ेंगे क्योंकि मामलों में वृद्धि अभी भी जारी है और आने वाले दिनों में और वृद्धि होने की संभावनाएं है।
मुख्यमंत्री द्वारा सुझाया गया कि जब वायरस के लक्षण सामने आने को 3-4 दिन लगते हैं, इसलिए राज्य के बाहर के क्षेत्रों से आने वालों का सप्ताह के बाद टैस्ट किया जाये और इसी दौरान उनको सख्ती से अपने घरों में एकांतवास में रहने के लिए कहा जाये। उन्होंने घरों में एकांतवास को सख्ती से लागू करवाने को यकीनी बनाने के लिए पंजाब पुलिस के प्रमुख को निर्देश भी दिए। पंजाब पुलिस प्रमुख द्वारा बताया गया कि इसे लागू करवाने के लिए 550 पुलिस दस्ते काम कर रहे हैं।
निजी अस्पतालों द्वारा कोविड मरीजों के इलाज और हस्पताल दाखिले की ज्यादा फीस लिए जाने संबंधी सोशल मीडिया और अन्य माध्यमों के द्वारा मिली शिकायतों संबंधी मुख्यमंत्री द्वारा स्वास्थ्य विभाग को सी.जी.एच.एस रेट सख्ती के साथ लागू करवाने के लिए निर्देश दिए गए। उन्होंने कहा कि बिस्तरों की उपलब्धता और अन्य आंकड़ों की जानकारी लोगों को दी जाये।
मुख्यमंत्री द्वारा यह निर्देश मामलों के दुगने होने के समय में आई कमी को देखते हुए दिए गए हैं जो 31 मई को 22 दिन और 10 जून को 15 दिन हैं, जोकि दिन प्रतिदिन इस दर के नीचे जाने को दर्शाता है। मुख्यमंत्री ने कहा कि हालांकि यह दर राष्ट्रीय दर की अपेक्षा लम्बी अवधी की है, परन्तु दुगने होने के समय में गिरावट परेशानी पैदा करने वाला मसला है।
पंजाब में राज्य के बाहर से बड़ी संख्या में लोगों के आने, हालांकि इनमें से पाॅजिटिव केस ज्यादा सामने नहीं आए, संबंधी अपनी चिंताएं प्रकट करते हुए मुख्यमंत्री ने कहा कि कोविड के खिलाफ राज्य की लड़ाई के प्रति कोई ढील नहीं बरती जायेगी। स्वास्थ्य विभाग द्वारा पेश किये गए अनुमानों के अनुसार राज्य में इस महामारी का चरम अभी बाकी है और यदि मामलों के दुगने होने का समय घटने का यह रुझान रहा तो यह अगस्त के अंत में घटित होगा, को खासकर ध्यान में रखते हुए राज्य सरकार के यत्न और बड़े पैमाने पर बढ़ाने की जरूरत है। ‘मिशन फ़तह’ के अंतर्गत टेस्टिंग बढ़ाने और जल्द से जल्द मरीजों की पहचान करना इस संकट से निपटने की कुंजी है। स्वास्थ्य विभाग के अधिकारियों द्वारा मीटिंग के दौरान बताया गया कि अगले एक महीने के दौरान टेस्टिंग दोगुनी करें और घनी जनसंख्या वाले क्षेत्रों पर गहरी निगरानी रखंे। मुख्यमंत्री को यह सब जानकारी देते हुए बताया गया कि चार और टेस्टिंग लैब जल्द चालू हो जाएंगी।

        ਸਖਤ ਬੰਦਿਸ਼ਾਂ ਵਾਇਰਸ ਦੇ ਸਿਖਰ ਨੂੰ ਟਾਲਣ ਵਿੱਚ ਸਹਾਈ ਸਿੱਧ ਹੋਣਗੀਆਂ ਜੋ ਮਾਹਿਰਾਂ ਵੱਲੋਂ ਅਗਸਤ ਦੱਸਿਆ ਗਿਆ
        ਦਿੱਲੀ ਦੀ ਚਿੰਤਾਜਨਕ ਸਥਿਤੀ ’ਤੇ ਮੱਦੇਨਜ਼ਰ ਮਾਹਿਰਾਂ ਨੂੰ ਕੌਮੀ ਰਾਜਧਾਨੀ ਤੋਂ ਆਉਣ ਵਾਲਿਆਂ ’ਤੇ ਸਖਤੀ ਨਾਲ ਰੋਕ ਲਾਉਣ ਲਈ ਕਿਹਾ

ਚੰਡੀਗੜ੍ਹ, 11 ਜੂਨ
          ਕੋਵਿਡ ਦੇ ਸਮੂਹਿਕ ਫੈਲਾਅ ਦੇ ਖਤਰੇ ਦੇ ਡਰੋਂ ਅਤੇ ਮਾਹਿਰਾਂ ਵੱਲੋਂ ਇਸ ਮਹਾਂਮਾਰੀ ਦਾ ਸਿਖਰ ਹਾਲੇ ਦੋ ਮਹੀਨਿਆਂ ਬਾਅਦ ਆਉਣ ਦੇ ਸੰਕੇਤਾਂ ਦੇ ਖਦਸ਼ਿਆਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖਤੀ ਦੇ ਹੁਕਮ ਦਿੰਦਿਆਂ ਸਿਰਫ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ।
ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਸੂਬੇ ਦੀ ਤਿਆਰੀਆਂ ਸਬੰਧੀ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਡੀਕਲ ਸਟਾਫ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਨਾਗਰਿਕਾਂ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ਲਈ ‘ਕੋਵਾ’ ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਸਾਰੇ ਦਿਨਾਂ ਵਿੱਚ ਆਮ ਵਾਂਗ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਵੱਡੇ ਇਕੱਠ ਹੋਣ ਤੋਂ ਰੋਕਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਖਤ ਕਦਮ ਵਿਸ਼ਵ ਭਰ ਵਿੱਚ ਕੋਵਿਡ ਕੇਸਾਂ ਦੇ ਭਾਰੀ ਵਾਧੇ ਦੇ ਚੱਲਦਿਆਂ ਚੁੱਕੇ ਜਾਣੇ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖਤ ਬੰਦਿਸ਼ਾਂ ਹੀ ਮਹਾਂਮਾਰੀ ਦੇ ਸਿਖਰ ਨੂੰ ਜਿੰਨਾ ਸੰਭਵ ਹੋਵੇ, ਉਨ੍ਹਾਂ ਟਾਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਰੋਕਣ ਦੀ ਅਗਾਊਂ ਦਵਾਈ ਜਾਂ ਇਲਾਜ ਨਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਰਫ ਸਖਤ ਪ੍ਰੋਟੋਕੋਲ ਹੀ ਮਹਾਂਮਾਰੀ ਖਿਲਾਫ ਲੜਾਈ ਦਾ ਇਕੋ-ਇਕ ਰਾਸਤਾ ਹੈ।
ਇਹ ਚਿਤਾਵਨੀ ਦਿੰਦਿਆਂ ਕਿ ਮਹਾਂਮਾਰੀ ਆਉਂਦੇ ਦਿਨਾਂ ਅਤੇ ਹਫਤਿਆਂ ਵਿੱਚ ਖਤਰਨਾਕ ਰੂਪ ਧਾਰ ਸਕਦੀ ਹੈ, ਮੁੱਖ ਮੰਤਰੀ ਨੇ ਮੈਡੀਕਲ ਤੇ ਸਿਹਤ ਮਾਹਿਰਾਂ ਨੂੰ ਕਿਹਾ ਕਿ ਸਖਤ ਸ਼ਰਤਾਂ ਲਾਗੂ ਕਰਨ ਅਤੇ ਦਿੱਲੀ ਤੋਂ ਆਉਣ ਵਾਲਿਆਂ ਲਈ ਲਾਜ਼ਮੀ ਟੈਸਟ ਸਰਟੀਫਿਕੇਟ ਨੂੰ ਅਮਲ ਵਿੱਚ ਲਿਆਂਦਾ ਜਾਵੇ ਜਿੱਥੇ ਕਿ ਬਹੁਤ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਡੀ.ਜੀ.ਪੀ. ਨੇ ਮੀਟਿੰਗ ਵਿੱਚ ਦੱਸਿਆ ਕਿ ਕੌਮੀ ਰਾਜਧਾਨੀ ਤੋਂ ਪੰਜਾਬ ਵਿੱਚ ਰੋਜ਼ਾਨਾ ਔਸਤਨ 500 ਤੋਂ 800 ਵਾਹਨ ਆਉਂਦੇ ਹਨ।
ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਹਿਰਾਂ ਵੱਲੋਂ ਸਮੀਖਿਆ ਕਰਨ ਤੋਂ ਬਾਅਦ ਦਿੱਲੀ ਤੋਂ ਆਉਣ ਵਾਲਿਆਂ ਸਖਤ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ।
ਇਹ ਪੱਖ ਸਾਹਮਣੇ ਲਿਆਉਂਦਿਆਂ ਕਿ ਸੂਬੇ ਅੰਦਰ ਬਾਹਰੋਂ ਪੁੱਜੇ ਜ਼ਿਆਦਾਤਰ ਵਿਅਕਤੀਆਂ ਵੱਲੋਂ ਗੈਰ-ਜ਼ਿੰਮੇਵਾਰਾਨਾ ਵਰਤਾਓ ਕੀਤਾ ਗਿਆ ਅਤੇ ਸਿਹਤ ਅਧਿਕਾਰੀਆਂ ਪਾਸ ਰਿਪੋਰਟ ਨਹÄ ਕੀਤੀ ਗਈ,  ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਜ਼ਰੂਰਤ ਹੈ, ਉਥੇ ਸਖਤ ਫੈਸਲੇ ਲੈਣੇ ਪੈਣਗੇ ਕਿਉਂਜੋ ਕੇਸਾਂ ਦਾ ਵਾਧਾ ਹਾਲੇ ਜਾਰੀ ਹੈ ਅਤੇ ਆਉਂਦੇ ਦਿਨਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾਂ ਹੈ।
  ਮੁੱਖ ਮੰਤਰੀ ਵੱਲੋਂ ਸੁਝਾਇਆ ਗਿਆ ਕਿ ਜਦ ਵਾਇਰਸ ਦੇ ਲੱਛਣ ਸਾਹਮਣੇ ਆਉਣ ਨੂੰ 3-4 ਦਿਨ ਲਗਦੇ ਹਨ, ਇਸ ਲਈ ਸੂਬੇ ਤੋਂ ਬਾਹਰਲੇ ਖੇਤਰਾਂ ਤੋਂ ਆਉਣ ਵਾਲਿਆਂ ਦਾ ਹਫਤੇ ਬਾਅਦ ਟੈਸਟ ਕੀਤਾ ਜਾਵੇ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਸਖਤੀ ਨਾਲ ਆਪਣੇ ਘਰਾਂ ਅੰਦਰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਜਾਵੇ। ਉਨ੍ਹਾਂ ਘਰਾਂ ਅੰਦਰ ਇਕਾਂਤਵਾਸ ਨੂੰ ਸਖਤੀ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੇ  ਮੁਖੀ ਨੂੰ ਨਿਰਦੇਸ਼ ਵੀ ਦਿੱਤੇ। ਪੰਜਾਬ ਪੁਲੀਸ ਮੁਖੀ ਵੱਲੋਂ ਦੱਸਿਆ ਕਿ ਗਿਆ ਇਸ ਨੂੰ ਲਾਗੂ ਕਰਵਾਉਣ ਲਈ 550 ਪੁਲੀਸ ਦਸਤੇ ਕੰਮ ਕਰ ਰਹੇ ਹਨ।
ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਹਸਪਤਾਲ ਦਾਖਲੇ ਦੀ ਜ਼ਿਆਦਾ ਫੀਸ ਲਏ ਜਾਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਤਰੀਕਿਆਂ ਰਾਹÄ ਮਿਲੀਆਂ ਸ਼ਿਕਾਇਤਾਂ ਸਬੰਧੀ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਸੀ.ਜੀ.ਐਚ.ਐਸ ਰੇਟ ਸਖਤੀ ਨਾਲ ਲਾਗੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੈੱਡਾਂ ਦੀ ਉਪਲੱਬਧਤਾ ਅਤੇ ਹੋਰ ਅੰਕੜਿਆਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਵੇ।
  ਮੁੱਖ ਮੰਤਰੀ ਵੱਲੋਂ ਇਹ ਹਦਾਇਤਾਂ ਕੇਸਾਂ ਦੇ ਦੁੱਗਣੇ ਹੋਣ ਦੇ ਸਮੇਂ ਵਿੱਚ ਆਏ ਵਿਗਾੜ ਨੂੰ ਵੇਖਦਿਆਂ ਦਿੱਤੀਆਂ ਗਈਆਂ ਹਨ ਜੋ 31 ਮਈ ਨੂੰ 22 ਦਿਨ ਅਤੇ 10 ਜੂਨ ਨੂੰ 15 ਦਿਨ ਹੈ, ਜੋ ਕਿ ਦਿਨੋਂ ਦਿਨ ਇਸ ਦਰ ਦੇ ਥੱਲੇ ਜਾਣ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਦਰ ਕੌਮੀ ਦਰ ਨਾਲੋਂ ਲੰਮੀ ਅੱਵਧੀ ਦੀ ਹੈ,ਪਰ ਦੁੱਗਣੇ ਹੋਣ ਦੇ ਸਮੇਂ ਵਿੱਚ ਗਿਰਾਵਟ ਪ੍ਰੇਸ਼ਾਨੀ ਪੈਦਾ ਕਰਨ ਵਾਲਾ ਮਸਲਾ ਹੈ।
ਪੰਜਾਬ ‘ਚ ਵੱਡੀ ਗਿਣਤੀ ਲੋਕਾਂ ਦੇ ਸੂਬੇ ਤੋਂ ਬਾਹਰੋਂ ਆਉਣ, ਭਾਵੇਂ ਇਨ੍ਹਾਂ ਵਿੱਚੋਂ ਪਾਜੇਟਿਵ ਕੇਸ ਜ਼ਿਆਦਾ ਸਾਹਮਣੇ ਨਹÄ ਆਏ, ਸਬੰਧੀ ਆਪਣੇ ਸਰੋਕਾਰ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕੋਵਿਡ ਖਿਲਾਫ ਸੂਬੇ ਦੀ ਲੜਾਈ ਪ੍ਰਤੀ ਕੋਈ ਢਿੱਲ ਨਹÄ ਵਰਤੀ ਜਾਵੇਗੀ। ਸਿਹਤ  ਵਿਭਾਗ ਵੱਲੋਂ ਪੇਸ਼ ਕੀਤੇ ਅਨੁਮਾਨਾਂ ਅਨੁਸਾਰ ਸੂਬੇ ਅੰਦਰ ਇਸ ਮਹਾਂਮਾਰੀ ਦੀ ਸਿੱਖਰ ਹਾਲੇ ਆਉਣਾ ਹੈ ਅਤੇ ਜੇਕਰ ਕੇਸਾਂ ਦੇ ਦੁੱਗਣੇ ਹੋਣ ਦੀ ਸਮਾਂ ਸੀਮਾਂ ਘਟਣ ਦਾ ਇਹ ਰੁਝਾਨ  ਰਿਹਾ ਤਾਂ ਇਹ ਅਗਸਤ ਦੇ ਅੰਤ ਵਿੱਚ ਵਾਪਰੇਗਾ, ਨੂੰ ਖਾਸਕਰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਦੇ ਯਤਨ ਹੋਰ ਵੱਡੇ ਪੈਮਾਨੇ ‘ਤੇ ਵਧਾਉਣ ਦੀ ਜ਼ਰੂਰਤ ਹੈ। ‘ਮਿਸ਼ਨ ਫਤਹਿ’ ਤਹਿਤ ਟੈਸਟਿੰਗ ਵਧਾਉਣ ਅਤੇ ਜਲਦ ਤੋਂ  ਜਲਦ ਮਰੀਜ਼ਾਂ ਦੀ ਪਛਾਣ ਕਰਨਾ ਇਸ ਸੰਕਟ ਦੇ ਹੱਲ ਦੀ ਚਾਬੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਦੱਸਿਆ ਕਿ ਅਗਲੇ ਇਕ ਮਹੀਨੇ ਦੌਰਾਨ ਟੈਸਟਿੰਗ ਦੁੱਗਣੀ ਕਰਨ ਅਤੇ ਸੰਘਣੀ ਵਸੋਂ ਵਾਲੇ ਖੇਤਰਾਂ ‘ਤੇ ਗਹਿਰੀ ਨਿਗਰਾਨੀ ਰੱਖਣ। ਮੁੱਖ ਮੰਤਰੀ ਨੂੰ ਇਹ ਸਭ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚਾਰ ਹੋਰ ਟੈਸਟਿੰਗ ਲੈਬਾਂ ਜਲਦ ਚਾਲੂ ਹੋ ਜਾਣਗੀਆਂ।


 

·        SAYS STRINGENT RESTRICTIONS COULD HELP DELAY PEAK, PROJECTED BY EXPERTS FOR AUGUST

 

·        CONCERNED OVER DELHI’S ALARMING SITUATION, ASKS EXPERTS TO MULL STRICTER CURBS FOR ENTRANTS FROM NATIONAL CAPITAL

 

CHANDIGARH, JUNE 11

Amid apprehensions of community spread of Covid and projections indicating that the pandemic peak in the state was still two months away, Punjab Chief Minister Captain Amarinder Singh on Thursday ordered stricter lockdown on the weekends and public holidays, with movement to be restricted to e-passes holders.

 

All citizens, except medical staff and essential service providers, would be required to download e-passes from the COVA app, the Chief Minister directed at a Video Conference meeting to review the pandemic situation and the state’s preparedness to handle further spread.

 

Industry, however, will be allowed to function normally on all days, said the Chief Minister, while asking DGP Dinkar Gupta to ensure strict implementation of these directives to prevent gathering of large crowds.

 

The Chief Minister said such tough measures were necessitated on account of the spiralling Covid cases across the world. Stringent curbs could help delay the peak for as long as possible, he added, pointing out that with no early vaccine or treatment in sight, strict protocols was the only way to fight the pandemic.

 

Even as he warned of the pandemic worsening in the coming days and weeks, the Chief Minister also asked medical and health experts to consider imposition of strict conditions, including mandatory testing certification, for entrants from Delhi, where the situation had assumed alarming proportions. On an average, 500-800 vehicles are coming to Punjab from the national capital every day, the DGP informed the meeting.

A decision on stricter curbs on those coming from Delhi will be taken after a review by the experts, an official spokesperson said after the meeting.

         

Pointing out that many of those who had come from outside had behaved irresponsibly and had not reported to the health authorities, the Chief Minister said tough measures would have to be taken where needed, as the spike was still continuing and was expected to escalate in the days ahead.

 

The Chief Minister suggested that since it normally takes 3-4 days for the virus to show up, those coming from outside should be tested after a week and in the meantime they should be strictly asked to home quarantine themselves. He also directed the DGP to ensure strict implementation of the home quarantine. The DGP disclosed that 550 flying squads of the Punjab Police were enforcing the same.

         

Referring to complaints received on social media, and through other channels, of private hospitals charging exorbitant sums for Covid hospitalisation and care, the Chief Minister directed the Health Department to ensure strict application of CGHS rates. All data on availability of beds etc should be put in public domain, he added.

 

The Chief Minister’s directions came even as the doubling rate in the state worsened from 22 on May 31 to 15 on June 10, showing a progressive decline day by day. Though significantly longer than the national average, the doubling period decline was a matter of anxiety, said the Chief Minister.

 

Expressing concern over the large number of people coming from outside the state, even though the positive cases among them were not many, the Chief Minister said there was no scope for complacency in the state’s battle against Covid. The state government’s efforts would need to be scaled up further, particularly in view of the Health Department’s projections suggesting that the peak of the pandemic had yet to hit Punjab, and it could happen towards the end of August if the doubling period continues to come down as per the current trend.

 

Early diagnosis and increased testing was the key to tackling the crisis under Mission Fateh, the Health Department officials said at the meeting, underlining the need for doubling of testing in the next one month and close monitoring of the densely populated areas. Four more testing labs were in the pipeline for being operationalised, the Chief Minister was informed.


Post a Comment

0 Comments
* Please Don't Spam Here. All the Comments are Reviewed by Admin.