ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ, ਜ਼ਿਲੇ੍ਹ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 13


ਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਜ਼ਿਲੇ੍ਹ ਵਿੱਚ ਵੱਧ ਰਹੇ ਕਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਅਰਾਵਿੰਦ ਕੁਮਾਰ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਕਰੋਨਾ ਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਬਹੁਤ ਜ਼ਰੂਰੀ ਕੰਮ ਹੋਣ ਤੇ ਹੀ ਘਰਾਂ ਚੋਂ ਬਾਹਰ ਆਉਣ ।
ਉਨ੍ਹਾਂ ਕਿਹਾ ਕਿ ਹਾਲਾਂਕਿ ਸਮੁੱਚੇ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਪੂਰੀ ਸਥਿਤੀ ਤੇ ਨਜ਼ਰ ਰੱਖੀ ਹੋਈ ਹੈ ਪਰ ਫਿਰ ਵੀ ਸਾਨੂੰ ਸਭ ਨੂੰ ਅਹਿਤਿਯਾਤ ਰੱਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਮਰੀਜ਼ ਯਾਂ ਜਿਸ ਮਰੀਜ ਦੀ ਵੀ ਰਿਪੋਰਟ ਪਾਜ਼ਿਟਿਵ ਆਉਂਦੀ ਹੈ ਤਾਂ ਉਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਮੁੱਚਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਇਸ ਮਾਮਲੇ ਵਿੱਚ ਚੌਕਸ ਹੈ । ਵੱਖ ਵੱਖ ਵਿਭਾਗਾਂ ਵੱਲੋਂ ਕਰੋਨਾ ਮਹਾਮਾਰੀ ਤੇ ਠੱਲ ਪਾਉਣ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਵਾਰ ਵਾਰ ਹੱਥ ਥੋਣ ਅਤੇ ਆਪਸੀ ਦੂਰੀ ਬਨਾਉਣ ਸਬੰਧੀ ਪ੍ਰਚਾਰ ਲਗਾਤਾਰ ਕੀਤਾ ਜਾ ਰਿਹਾ ਹੈ । ਆਂਗਨਵਾੜੀ ਵਰਕਰਾਂ ਤੋਂ ਇਲਾਵਾ ਸਮੁੱਚੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਅਹਿਤਿਆਤ ਵਰਤਣ ਲਈ ਕਿਹਾ ਜਾ ਰਿਹਾ ਹੈ । ਸਿਹਤ ਵਿਭਾਗ ਵੱਲੋਂ ਲਗਾਤਾਰ ਅਡਵਾਇਜ਼ਰੀ ਜ਼ਾਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਕੋਵਾ ਐਪ ਨੂੰ ਡਾਉਨਲੋਡ ਕਰਕੇ ਇਸ ਵਿੱਚ ਦਿੱਤੀਆਂ ਸੁਵਿਧਾਵਾਂ ਦਾ ਵੱਧ ਤੋ ਵੱਧ ਫਾਇਦਾ ਚੁੱਕਣ ਦਾ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ । ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਹੁਣ ਚਾਹੇ ਕੋਈ ਵੀ ਮਰੀਜ਼ ਘਰ ਬੈਠੇ ਹੀ ਸਿੱਧੇ ਤੌਰ ਤੇ ਸਰਕਾਰੀ ਡਾਕਟਰ ਨਾਲ ਆਨਲਾਇਨ ਜੁੜ ਕੇ ਆਪਣੀ ਸਿਹਤ ਸਬੰਧੀ ਰਾਏ ਮਸ਼ਵਰਾ ਅਤੇ ਦਵਾਈ ਵੀ ਹਾਸਲ ਕਰ ਸਕਦਾ ਹੈ । ਉਨ੍ਹਾਂ ਦੱਸਿਆ ਕਿ ਕੋਵਾ ਐਪ (ਈ ਸੰਜੀਵਨੀ) ਜ਼ਰੀਏ ਸਵੇਰੇ 8 ਤੋਂ ਦੁਪਹਿਰ ਦੇ 2 ਵਜੇ ਤੱਕ ਕੋਈ ਵੀ ਵਿਅਕਤੀ ਘਰੋਂ ਬਾਹਰ ਨਿਕਲੇ ਬਗੈਰ ਸਰਕਾਰੀ ਡਾਕਟਰ ਦੀ ਸਲਾਹ ਪ੍ਰਾਪਤ ਕਰ ਸਕਦਾ ਹੈ। ਇਸ ਸਮੇਂ ਦੌਰਾਨ ਜਨਰਲ ਓ ਪੀ ਡੀ ਅਤੇ ਗਾਇਨਾਕਾਲੋਜਿਸਟ ਡਾਕਟਰ ਦੀ ਸਲਾਹ ਵੀ ਲਈ ਜਾ ਸਕਦੀ ਹੈ । ਜ਼ਿਲ੍ਹਾ ਸ਼੍ਰੀ ਮੁਕਤਸਰ ਸਹਿਬ ਵਿਖੇੇ ਕਰੋਨਾ ਵਾਇਰਸ ਦੇ ਤਾਜ਼ਾ ਮਾਮਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ, ਕੱਲ ਰਾਤ ਦੋ ਤਾਜ਼ਾ ਮਾਮਲਿਆਂ ਦੇ ਆਉਣ ਨਾਲ, ਕੁੱਲ 13 ਐਕਟਿਵ ਕੇਸ ਆ ਗਏ ਹਨ ।

  

Post a Comment

Contact Form

Name

Email *

Message *

Powered by Blogger.