ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਰੂਰੀ ਸੇਵਾਵਾਂ ਅਗਲੇ ਪ੍ਰਬੰਧਾਂ ਤੱਕ ਕੀਤੀਆਂ ਬੰਦ

ਸ੍ਰੀ ਮੁਕਤਸਰ ਸਾਹਿਬ  23 ਅਗਸਤ 
               
 ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਜ਼ਿਲੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜ਼ਾਂ ਦਾ ਇਲਾਜ ਕਰਨ ਲਈ ਜ਼ਿਲਾ ਹਸਪਤਾਲ  ਸ੍ਰੀ ਮੁਕਤਸਰ ਸਾਹਿਬ ਵਿਖੇ 100 ਬਿਸਤਰਿਆਂ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਾ. ਹਰੀ ਨਰਾਇਣ ਸਿੰਘ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।ਉਹਨਾਂ ਦੱਸਿਆ ਕਿ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਇਲਾਜ ਲਈ  ਪਹਿਲਾਂ ਇੱਥੇ 24 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਸੀ, ਪਰੰਤੂ ਹੁਣ ਜ਼ਿਲਾ ਪ੍ਰਸ਼ਾਸਨ ਦੀਆਂ ਹਦਇਤਾਂ ਤੇ ਇਸ ਹਸਪਤਾਲ ਨੂੰ 100 ਬਿਸਤਰਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਇੱਥੇ ਤਸ਼ਲੀਬਖਸ਼ ਇਲਾਜ ਕੀਤਾ ਜਾ ਸਕੇ।ਉਹਨਾਂ ਅੱਗੇ ਦੱਸਿਆ ਕਿ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਜੋ ਪਹਿਲਾਂ ਰੁਟੀਨ ਦੀਆਂ ਜਰੂਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਂਦੀਆਂ ਸਨ, ਇਹ ਸੇਵਾਵਾਂ ਅਗਲੇ  ਪ੍ਰਬੰਧਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਇਹ ਸੇਵਾਵਾਂ ਸਮਾਜ ਸੇਵੀ ਸੰਸਥਾਵਾਂ ਜਾਂ ਪ੍ਰਾਈਵੇਟ ਹਸਪਤਾਲਾਂ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਕਰ ਦਿੱਤੀਆਂ ਜਾਣਗੀਆਂ।ਉਹਨਾਂ ਲੋਕਾ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ ਵਾਰ ਸਾਫ ਕਰਨ, ਮੂੰਹ ਤੇ ਮਾਸਕ ਲਗਾ ਕੇ ਰੱਖਣ, ਸੈਨੀਟਾਈਜਰ ਦੀ ਵਰਤੋ ਕਰਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

Post a Comment

Contact Form

Name

Email *

Message *

Powered by Blogger.