ਚੰਡੀਗੜ੍ਹ 4 ਮਾਰਚ : ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ 9ਵੀਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ 6 ਤੇ 7 ਮਾਰਚ ਨੂੰ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਤਲਵੰਡੀ ਸਾਬੋਜਿਲ੍ਹਾ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ।ਇਸ ਸੰਬੰਧੀ ਮੀਟਿੰਗ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ ਜਲੰਧਰਗੱਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਪਟਿਆਲਾਪ੍ਰਧਾਨ ਹਰਬੀਰ ਸਿੰਘ ਦੁੱਗਲ ਗੁਰੂ ਹਰਸਹਾਏਮੀਤ ਪ੍ਰਧਾਨ ਹਰਜੀਤ ਸਿੰਘ ਗਿੱਲ ਰਾਮਪੁਰਾ ਫੂਲਜਨਰਲ ਸਕੱਤਰ ਤਲਵਿੰਦਰ ਸਿੰਘ ਫਿਰੋਜਪੁਰਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀਇਸਤਰੀ ਵਿੰਗ ਦੀ ਕੋਆਰਡੀਨੇਟਰ ਬਲਵਿੰਦਰ ਕੌਰ ਫਤਹਿਗੜ੍ਹ ਸਾਹਿਬ ਵੀ ਹਾਜ਼ਰ ਸਨ। ਉਪਰੰਤ ਜਾਣਕਾਰੀ ਦਿੰਦੇ ਹੋਏ ਸ. ਦੁੱਗਲ ਨੇ ਦੱਸਿਆ ਕਿ ਇਸ ਦੋ ਰੋਜਾ ਗੱਤਕਾ ਚੈਂਪੀਅਨਸ਼ਿਪ ਦੀ ਸਮਾਪਤੀ ਮੌਕੇ ਇਨਾਮਾਂ ਦੀ ਵੰਡ ਨੈਸ਼ਨਲ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਕਰਨਗੇ।ਉਨ੍ਹਾਂ ਸਮੂਹ ਜ਼ਿਲ੍ਹਾ ਐਸੋਸੀਏਸ਼ਨਾਂ ਨੂੰ ਆਖਿਆ ਕਿ ਉਹ ਸਮੇਂ ਸਿਰ ਆਪੋ ਆਪਣੇ ਜ਼ਿਲ੍ਹਿਆਂ ਵਿੱਚੋਂ ਲੜਕੀਆਂ ਦੀਆਂ ਟੀਮਾਂ ਲੈ ਕੇ ਇਸ ਰਾਜ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ।




 

Post a Comment

Contact Form

Name

Email *

Message *

Powered by Blogger.