ਯੂਨੀਅਨ ਵੱਲੋਂ 4 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲਾ ਰੋਸ ਪ੍ਰਦਰਸ਼ਨ ਮੁਲਤਵੀ

ਬੱਜਟ ਸੈਸ਼ਨ ਦੌਰਾਨ ਮੰਤਰੀ ਨੇ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦੀ ਭਰੀ ਹਾਮੀ

ਚੰਡੀਗੜ੍ਹ , 2 ਮਾਰਚ - ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਅਰੁਨਾ ਚੋਧਰੀ ਵੱਲੋਂ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਵਫ਼ਦ ਨਾਲ ਇੱਕ ਮੀਟਿੰਗ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ  । ਜਿਸ ਦੌਰਾਨ ਮੰਤਰੀ ਨੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇਗਾ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਜਥੇਬੰਦੀ ਦੀਆਂ ਮੁੱਖ ਮੰਗਾਂ ਸਨ ਕਿ ਵਰਕਰਾਂ ਤੇ ਹੈਲਪਰਾਂ ਦੇ ਕੱਟੇ ਹੋਏ ਪੈਸੇ ਤੁਰੰਤ ਰਲੀਜ ਕੀਤੇ ਜਾਣ । ਮਾਣਭੱਤੇ ਵਿੱਚ ਵਾਧਾ ਕਰਨਾ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵਰਦੀਆਂ ਦੇ ਪੈਸੇ  ਦੇਣੇ , ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਦਿੱਤਾ ਜਾਵੇ । ਇਹਨਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ । 
ਪ੍ਰੀ ਨਰਸਰੀ ਦੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਕਰੈੱਚ ਵਰਕਰਾਂ ਦੀਆਂ ਰੁਕੀਆਂ ਪਈਆਂ ਤਨਖਾਹਾਂ ਦਿੱਤੀਆਂ ਜਾਣ ਤੇ ਉਨ੍ਹਾਂ ਨੂੰ ਵੀ ਵਿਭਾਗ ਅਧੀਨ ਲਿਆਂਦਾ ਜਾਵੇ । ਖਾਲੀ ਪਈਆਂ ਅਸਾਮੀਆਂ ਤੇ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕੀਤੀ ਜਾਵੇ । ਉਹਨਾਂ ਦੱਸਿਆ ਕਿ ਮੰਤਰੀ ਨੇ ਕਿਹਾ ਕਿ ਬੱਜਟ ਸੈਸ਼ਨ ਦੌਰਾਨ ਮਾਣਭੱਤੇ ਵਿਚ ਵਾਧਾ ਕਰ ਦਿੱਤਾ ਜਾਵੇਗਾ । ਪ੍ਰੀ ਨਰਸਰੀ ਦੇ ਬੱਚੇ ਵਾਪਸ ਲੈਣ ਦੀ ਵਿਭਾਗ ਕਾਰਵਾਈ ਕਰ ਰਿਹਾ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਵਿੱਚ ਲਿਆਉਣ ਲਈ ਪ੍ਰਕਿਰਿਆ ਚੱਲ ਰਹੀ ਹੈ । ਕਰੈੱਚ ਵਰਕਰਾਂ ਦੀਆਂ ਤਨਖਾਹਾਂ ਜਲਦੀ ਦੇਣ ਬਾਰੇ ਉਪਰਾਲਾ ਕੀਤਾ ਜਾ ਰਿਹਾ । ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਇਸ ਮੌਕੇ ਕਿਹਾ ਕਿ ਯੂਨੀਅਨ ਵੱਲੋਂ 4 ਮਾਰਚ ਨੂੰ ਚੰਡੀਗੜ੍ਹ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ , ਉਸ ਨੂੰ ਇਕ ਵਾਰ ਬੱਜਟ ਸੈਸ਼ਨ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ । ਪਰ ਜੇਕਰ ਉਹਨਾਂ ਦੀਆਂ ਮੰਗਾਂ  ਨਾ ਮੰਨੀਆਂ ਗਈਆਂ ਤਾਂ ਧਰਨਾ ਫਿਰ ਰੱਖਿਆ ਜਾਵੇਗਾ । ਮੀਟਿੰਗ ਦੌਰਾਨ ਵਿਭਾਗ ਦੇ ਡਾਇਰੈਕਟਰ ਵਿਪਲ ਉੱਜਵਲ , ਜੁਵਾਇਟ ਸੈਕਟਰੀ ਵਿੰਮੀ ਭੁੱਲਰ  ਤੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਤੋਂ ਇਲਾਵਾ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਮੌਜੂਦ ਸਨ ।


Post a Comment

Contact Form

Name

Email *

Message *

Powered by Blogger.