Type Here to Get Search Results !

ਪੰਜਾਬ ਸਰਕਾਰ ਦੀਆਂ ਅਧਿਆਪਕ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਖਿਲਾਫ ਸਾਂਝੇ ਅਧਿਆਪਕ ਮੋਰਚੇ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮਾਨਸਾ 03 ਮਾਰਚ : ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਵਪਾਰੀਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਰਾਹ ‘ਤੇ ਚੱਲਦਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਅਸਾਮੀਆਂ ਨੂੰ ਲਗਾਤਾਰ ਘਟਾਉਣ, ਆਨਲਾਈਨ ਸਿੱਖਿਆ ਨੂੰ ਸਕੂਲੀ ਸਿੱਖਿਆ ਦੇ ਬਦਲ ਵਜੋਂ ਪੇਸ਼ ਕਰਨ ਅਤੇ ਸਕੂਲਾਂ ਨੂੰ ਮਰਜਿੰਗ ਦੇ ਨਾਂ ਹੇਠ ਬੰਦ ਕਰਨ ਕੀਤਾ ਜਾ ਰਿਹਾ ਹੈ।ਸਰਕਾਰ ਦੀਆਂ ਇਹਨਾਂ ਨੀਤੀਆਂ ਦੇ ਖਿਲਾਫ ਰੋਸ ਪ੍ਰਗਟ ਕਰਦਿਆ ਅਧਿਆਪਕਾਂ ਵੱਲੋਂ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਸਮੇਂ ਮੌਜੂਦ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਗੁਰਪਿਆਰ ਸਿੰਘ ਕੋਟਲੀ, ਨਰਿੰਦਰ ਸਿੰਘ ਮਾਖਾ, ਗੁਰਦਾਸ ਸਿੰਘ ਰਾਏਪੁਰ,  ਜਗਸ਼ੀਰ ਸਿੰਘ ਬੱਪੀਆਣਾ, ਵਿਜੈ ਕੁਮਾਰ  ਬੁਢਲਾਡਾ, ਦਰਸ਼ਨ ਸਿੰਘ ਅਲੀਸ਼ੇਰ, ਪਰਮਿੰਦਰ ਸਿੰਘ  ਮਾਨਸਾ ਨੇ  ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਚੱਲਦਿਆਂ ਸਰਕਾਰੀ ਅਦਾਰਿਆਂ ਨੂੰ ਖਤਮ ਕਰਨਾ ਚਾਹੁੰਦੀ ਹੈ।  ਜਿਸ ਦੇ ਤਹਿਤ ਹੀ ਸਰਕਾਰੀ ਸਕੂਲਾਂ ਚੋਂ ਅਸ਼ਾਮੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ।  ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਹ ਹੁਕਮ ਵਾਪਸ ਨਾ ਲੲਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ  ਮੌਜੂਦਾ ਸਿੱਖਿਆ ਵਿਰੋਧੀ ਰੈਸ਼ਨਲਾਈਜੇਸ਼ਨ ਨੀਤੀ ਦੇ ਅਮਲ ‘ਤੇ ਰੋਕ ਲਗਾਕੇ, ਸਾਂਝੇ ਅਧਿਆਪਕ ਮੋਰਚੇ ਵੱਲੋਂ ਸਾਲ 2018 ਦੌਰਾਨ ਸਿੱਖਿਆ ਵਿਭਾਗ ਨੂੰ ਦਿੱਤੇ ਸੁਝਾਵਾਂ ਅਨੁਸਾਰ ਨੀਤੀ ਲਾਗੂ ਕੀਤੀ ਜਾਵੇ। ਬਦਲੀ ਪ੍ਰਕਿਰਿਆ ਦੀ ਆੜ ਵਿੱਚ ਅਸਾਮੀਆਂ ਦਾ ਖਾਤਮਾ ਕਰਨਾ ਬੰਦ ਕੀਤਾ ਜਾਵੇ। ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਾਰੇ ਕਾਡਰਾਂ ਦੀਆਂ ਖਾਲੀ ਅਸਾਮੀਆਂ ਨੂੰ ਜਨਤਕ ਕੀਤਾ ਜਾਵੇ। ਮਿਡਲ ਸਕੂਲਾਂ ਵਿੱਚ ਛੇ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਬਰਕਰਾਰ ਰੱਖਦਿਆਂ ਇਹਨਾਂ ਨੂੰ ਬਦਲੀ ਪ੍ਰਕਿਰਿਆ ਦੌਰਾਨ ਵੱਖਰੇ ਤੌਰ ‘ਤੇ ਦਿਖਾਇਆ ਜਾਵੇ। ਗ੍ਰਹਿ ਜਿਲ੍ਹਿਆਂ ਤੋਂ ਬਾਹਰ ਭਰਤੀ/ਪਦਉਨਤ ਹੋਏ ਸਾਰੇ ਅਧਿਆਪਕਾਂ ਨੂੰ ਬਿਨਾ ਸ਼ਰਤ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਜਾਵੇ। ਮਿਡਲ ਸਕੂਲਾਂ ਵਿੱਚੋਂ 228 ਪੀ.ਟੀ.ਆਈਜ਼ ਨੂੰ ਧੱਕੇ ਨਾਲ ਅਸਾਮੀ ਸਹਿਤ ਸ਼ਿਫਟ ਕਰਨ ਦੇ ਫੈਸਲੇ ਨੂੰ ਪੱਕੇ ਤੌਰ ‘ਤੇ ਰੱਦ ਕੀਤਾ ਜਾਵੇ ਅਤੇ ਪ੍ਰਾਇਮਰੀ ਵਿੱਚ 1904 ਹੈਡ ਟੀਚਰਾਂ ਦੀਆਂ ਖਤਮ ਕੀਤੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ। ਪ੍ਰਾਇਮਰੀ ਵਿੱਚ ਪੀ.ਟੀ.ਆਈਜ ਦੀ ਨਵੀਂ ਭਰਤੀ ਕੀਤੀ ਜਾਵੇ।  ਹਰੇਕ ਕਾਡਰ ਦੀਆਂ ਪੈਡਿੰਗ ਤਰੱਕੀਆਂ ਨੂੰ ਨੇਪਰੇ ਚਾੜਿਆ ਜਾਵੇ ਅਤੇ ਤਰੱਕੀ ਕੋਟੇ ਨੂੰ ਖੋਰਾ ਲਗਾਉਣਾ ਬੰਦ ਕਰਕੇ ਹਰੇਕ ਕਾਡਰ ਲਈ ਤਰੱਕੀ ਕੋਟਾ 75% ਬਰਕਰਾਰ ਰੱਖਿਆ ਜਾਵੇ।ਕੈਬਨਿਟ ਸਬ ਕਮੇਟੀ ਨਾਲ ਮਿਤੀ 05-03-2019 ਨੂੰ ਬਣੀ ਸਹਿਮਤੀ ਅਨੁਸਾਰ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਸਮੁੱਚੀਆਂ ਵਿਕਟੇਮਾਈਜੇਸ਼ਨਾਂ, ਦਰਜ਼ ਪੁਲਿਸ ਕੇਸ ਅਤੇ ਇਹਨਾਂ ਕਰਕੇ ਰੋਕੇ ਰੈਗੂਲਰ ਪੱਤਰ ਜਾਰੀ ਕੀਤੇ ਜਾਣ। ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਤੇ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਐੱਨ.ਪੀ.ਐੱਸ. ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਦੀ ਮੰਗ ਪੂਰੀ ਕੀਤੀ ਜਾਵੇ। ਇਸ ਸਮੇਂ ਉਪਰੋਕਤ ਤੋਂ ਇਲਾਵਾ ਗੁਰਪ੍ਰੀਤ ਦਲੇਲ ਵਾਲਾ, ਧਰਮਿੰਦਰ ਹੀਰੇਵਾਲਾ, ਬਲਜਿੰਦਰ ਸ਼ਰਮਾ, ਬੇਅੰਤ ਰੜ, ਰਾਮ ਸਿੰਘ ਅੱਕਾਂਵਾਲੀ,ਅਮਰਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ ਐੱਸ ਐੱਲ ਏ ਆਦਿ ਹਾਜਰ ਸਨ। Post a Comment

0 Comments
* Please Don't Spam Here. All the Comments are Reviewed by Admin.