ਪੰਜਾਬ ਵਿੱਚ 170 ਥਾਵਾਂ ਤੇ ਸਾੜੀਆਂ ਬੱਜਟ ਦੀਆਂ ਕਾਪੀਆਂ ਅਤੇ ਫੂਕੇ ਸਰਕਾਰ ਦੇ ਪੁਤਲੇ

ਸ੍ਰੀ ਮੁਕਤਸਰ ਸਾਹਿਬ, 9 ਮਾਰਚ 

ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬੱਜਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਕੁਝ ਵੀ ਨਾ ਰੱਖਿਆ ਜਾਣ ਕਰਕੇ ਸੂਬੇ ਭਰ ਦੀਆਂ 54 ਹਜਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਗੁੱਸੇ ਦਾ ਲਾਵਾ ਫੁੱਟ ਪਿਆ ਹੈ ਤੇ ਪਾਰਾ ਚੜ੍ਹ ਗਿਆ ਹੈ। ਰੋਸ ਵਜੋਂ ਅੱਜ ਥਾਂ-ਥਾਂ ਉਤੇ ਬੱਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਦੇ ਪੁਤਲੇ ਬਣਾ ਕੇ ਫੂਕੇ ਗਏ। ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੂਬੇ ਭਰ ਵਿੱਚ  ਲਗਭਗ 170 ਥਾਵਾਂ ਤੇ ਜਿਥੇ ਬੱਜਟ ਦੀਆਂ ਕਾਪੀਆਂ ਸਾੜੀਆਂ, ਉਥੇ ਪੰਜਾਬ ਸਰਕਾਰ ਦੇ ਪੁਤਲੇ ਵੀ ਫੂਕੇ ਗਏ। ਉਹਨਾਂ ਦੋਸ ਲਾਇਆ ਕਿ ਸਰਕਾਰ ਆਪਣੇ ਵਾਅਦਿਆ ਤੋਂ ਮੁੱਕਰ ਗਈ ਹੈ ਤੇ ਵਰਕਰਾਂ/ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਹੈ। ਉਹਨਾਂ ਕਿਹਾ ਕਿ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਵਰਕਰਾਂ ਤੇ ਹੈਲਪਰਾਂ ਨਾਲ ਧੋਖਾ ਕੀਤਾ ਹੈ। ਜੇਕਰ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਨਾ ਕੀਤਾ ਗਿਆ ਤਾਂ ਜਥੇਬੰਦੀ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।   

Post a Comment

Contact Form

Name

Email *

Message *

Powered by Blogger.