[ads-post]

ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 

ਜਲੰਧਰ , 26 ਜੂਨ
- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਦੋਆਬਾ ਅਤੇ ਮਾਝਾ ਖੇਤਰ ਦੇ ਜ਼ਿਲਿਆਂ ਨਾਲ ਸਬੰਧਿਤ ਸੂਬਾ ਕਮੇਟੀ ਦੀਆਂ ਅਹੁਦੇਦਾਰਾਂ , ਜ਼ਿਲ੍ਹਾ ਪ੍ਰਧਾਨਾਂ , ਬਲਾਕ ਪ੍ਰਧਾਨਾਂ ਅਤੇ ਸਰਗਰਮ ਆਗੂਆਂ ਨੇ ਸ਼ਮੂਲੀਅਤ ਕੀਤੀ ।‌ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ 5 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਦਾ  ਇੱਕ ਦਿਨ ਦਾ ਘਿਰਾਓ ਕੀਤਾ ਜਾਵੇਗਾ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਉਹਨਾਂ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਖੂਨ ਨਾਲ ਮੰਗ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਨਾਮ ਦਿੱਤੇ ਜਾਣਗੇ । ਵਰਨਣਯੋਗ ਹੈ ਕਿ ਪਹਿਲਾਂ 3 ਮਈ ਨੂੰ ਵੀ ਕਾਂਗਰਸੀ ਵਿਧਾਇਕਾਂ ਨੂੰ ਯੂਨੀਅਨ ਵੱਲੋਂ ਮੰਗ ਪੱਤਰ ਦਿੱਤੇ ਗਏ ਸਨ । ਹਰਗੋਬਿੰਦ ਕੌਰ ਨੇ ਕਿਹਾ ਕਿ 1 ਅਗਸਤ ਤੋਂ 30 ਅਗਸਤ ਤੱਕ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਦੋ ਦਿਨਾਂ ਦਾ ਕੀਤਾ ਜਾਵੇਗਾ । ਮੰਤਰੀਆਂ ਦੇ ਘਰਾਂ ਅੱਗੇ ਵੀ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਮੰਤਰੀਆਂ ਨੂੰ ਖੂਨ ਨਾਲ ਮੰਗ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਦਿੱਤੇ ਜਾਣਗੇ । ਉਹਨਾਂ ਦੱਸਿਆ ਕਿ 2 ਅਕਤੂਬਰ ਵਾਲੇ ਦਿਨ ਆਈ ਸੀ ਡੀ ਐਸ ਸਕੀਮ ਨੂੰ ਸ਼ੁਰੂ ਹੋਇਆ 46 ਸਾਲ ਪੂਰੇ ਹੋ ਜਾਣਗੇ ਤੇ ਇਸ ਦਿਨ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਵਿੱਚੋਂ ਖੋਹੇ ਗਏ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਅਤੇ ਪ੍ਰੀ ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਜਿਨ੍ਹਾਂ ਚਿਰ ਇਹ ਸੰਭਵ ਨਹੀਂ ਉਹਨਾਂ ਚਿਰ ਘੱਟੋ-ਘੱਟ ਉਜ਼ਰਤਾਂ ਨੂੰ ਮੁੱਖ ਰੱਖਦਿਆਂ ਵਰਕਰ ਨੂੰ 24 ਹਜ਼ਾਰ ਰੁਪਏ ਅਤੇ ਹੈਲਪਰ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਉਹਨਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਦੀਆਂ 14 ਸੂਤਰੀ ਮੰਗ ਪੱਤਰ ਦਾ ਹੱਲ ਨਹੀਂ ਕਰਦੀ , ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰੱਖਿਆ ਰਹੇਗਾ । ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਸਤਵੰਤ ਕੌਰ ਭੋਗਪੁਰ , ਛਿੰਦਰਪਾਲ ਕੌਰ ਭੂੰਗਾ , ਸੁਮਨ ਸ਼ਰਮਾ , ਪੂਨਾ ਰਾਣੀ , ਸੁਨੀਤਾ ਲੋਹੀਆਂ , ਜਤਿੰਦਰ ਕੌਰ ਕਾਹਨੂੰਵਾਨ , ਨਿਰਮਲ ਕੌਰ ਭੋਗਪੁਰ , ਮਨਜੀਤ ਕੌਰ ਸਿੱਧਵਾਂ ਬੇਟ , ਰਾਜ ਕੌਰ ਘੱਲ ਖੁਰਦ , ਰਣਜੀਤ ਕੌਰ ਬਟਾਲਾ , ਬਲਜੀਤ ਕੌਰ ਔੜ , ਮਨਜੀਤ ਕੌਰ ਸੁਲਤਾਨਪੁਰ ਲੋਧੀ , ਸਰਬਜੀਤ ਕੌਰ ਸ੍ਰੀ ਹਰਿਗੋਬਿੰਦਪੁਰ , ਗੁਰਮੀਤ  ਕੌਰ , ਬਲਵਿੰਦਰ ਕੌਰ ਦਸੂਹਾ , ਸੰਤੋਸ਼ ਕੌਰ , ਰਾਜਬੀਰ ਕੌਰ , ਰਜਵੰਤ ਕੌਰ , ਸੁਨਿਰਮਲ ਕੌਰ , ਗੁਰਮੀਤ ਕੌਰ , ਰਣਜੀਤ ਕੌਰ ਨੂਰਮਹਿਲ , ਮਹੇਸ਼ ਰਾਣੀ ਤੇ ਕਸ਼ਮੀਰ ਕੌਰ ਆਦਿ ਆਗੂ ਮੌਜੂਦ ਸਨ । 

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.