Type Here to Get Search Results !

ਮੰਤਰੀ ਅਰੁਨਾ ਚੌਧਰੀ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ , ਕੀਤਾ ਰੋਸ ਪ੍ਰਦਰਸ਼ਨ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਖ਼ੂਨ ਨਾਲ ਲਿਖਿਆ ਮੰਗ ਪੱਤਰ ਮੰਤਰੀ ਨੂੰ ਦਿੱਤਾ 


ਦੀਨਾਨਗਰ
, 11 ਜੁਲਾਈ - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਦੀਨਾਨਗਰ ਵਿਖੇ ਕਾਂਗਰਸੀ ਵਿਧਾਇਕਾ ਅਰੁਣਾ  ਚੌਧਰੀ ਜੋ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਹਨ ਦੇ ਘਰ ਦੇ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਇਹ ਮੰਗ ਪੱਤਰ ਮੰਤਰੀ ਅਰੁਣਾ ਚੌਧਰੀ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਤੇ ਦਿੱਤਾ । ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ।  ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ਼ ਕਰਵਾਏ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ  ਜੇਕਰ ਉਹਨਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਫੇਰ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਦਿੱਤੇ ਜਾਣਗੇ । ਇਸ ਮੌਕੇ  ਛਿੰਦਰਪਾਲ ਕੌਰ ਥਾਂਦੇਵਾਲਾ , ਸੁਮਨ ਲਤਾ , ਰਣਜੀਤ ਕੌਰ , ਸੁਦੇਸ਼ ਕੁਮਾਰੀ , ਗੁਰਮੀਤ ਕੌਰ , ਜਤਿੰਦਰ ਕੌਰ , ਸਰਬਜੀਤ ਕੌਰ , ਮਨਪ੍ਰੀਤ ਕੌਰ  ਤੇ ਸਰਬਜੀਤ ਕੌਰ ਦੋਰਾਂਗਲਾ ਆਦਿ ਆਗੂ ਮੌਜੂਦ ਸਨ ।

Post a Comment

0 Comments
* Please Don't Spam Here. All the Comments are Reviewed by Admin.