ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ 16 ਜੁਲਾਈ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਜ਼ਦੂਰਾਂ ਲਈ ਕੀਤਾ ਕਰਜ਼ੇ ਮੁਆਫੀ ਦਾ ਐਲਾਨ ਮਜ਼ਦੂਰਾਂ ਨਾਲ ਕੋਝਾ ਮਜ਼ਾਕ  ਹੈ ਜੋ ਮਜਦੂਰਾਂ ਕੋਲੋ ਵੋਟਾਂ ਵਟੋਰ ਕੇ ਮੋੜ ਗੱਦੀਆਂ ਤੇ ਕਾਬਜ ਹੋਣ ਦੀ  ਸ਼ਾਤਰਾਨਾ ਚਾਲ ਹੈ।


ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9 ਤੋਂ11ਅਗਸਤ ਤੱਕ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਸਫ਼ਲਤਾ ਲਈ   ਪਿੰਡ ਭਾਗਸਰ ਵਿੱਚ ਖੇਤ ਮਜ਼ਦੂਰਾਂ ਦੇ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ  ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ  ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਵੱਲੋਂ ਕੀਤਾ ਗਿਆ। ਉਨ੍ਹਾਂ ਮਜ਼ਦੂਰਾਂ ਨੂੰ ਦਿੱਤਾ ਕਿ    ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਸਮੇਤ  ਪੇਂਡੂ ਧਨਾਢ ਅਤੇ ਮਾਈਕ੍ਰੋਫਾਇਨਾਂਸ ਕੰਪਨੀਆਂ ਮੁਆਫ਼ ਕਰਾਉਣ ਅਤੇ  ਬਿਜਲੀ ਬਿੱਲਾਂ ਦੇ ਖੜੇ ਬਕਾਏ ਖਤਮ ਕਰਾਉਣ  , ਜਨਤਕ ਵੰਡ ਪ੍ਰਣਾਲੀ ਰਾਹੀਂ ਸਸਤਾ ਅਨਾਜ ਅਤੇ ਰਸੋਈ ਦੀਆਂ ਹੋਰ ਵਸਤੂਆਂ , ਮਨਰੇਗਾ ਦਿਹਾੜੀ ਛੇ ਸੌ ਰੁਪਏ ਲੈਣ ਤੇ ਸਾਰਾ ਸਾਲ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰਾਉਣ,  ਖੇਤੀ ਵਿਰੋਧੀ ਕਾਲੇ ਕਾਨੂੰਨ ਅਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ ਕਰਾਉਣ  ਲਈ ਵਿਸ਼ਾਲ ਤੇ ਦਿਰੜ  ਸੰਘਰਸ਼ਾਂ ਦੇ ਰਾਹ ਪੈਣ ਦੀ ਲੋੜ ਹੈ  । ਇਸ ਮੌਕੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਕਾਲਾ ਸਿੰਘ ਖੂਨਣ ਖੁਰਦ ਨੇ  ਕਿਹਾ ਕਿ ਕੈਪਟਨ ਸਰਕਾਰ ਵਲੋਂ ਚੋਣਾਂ ਮੌਕੇ ਬੇਘਰੇ ਅਤੇ ਲੋੜਵੰਦਾਂ ਨੂੰ ਪਲਾਟ ਦੇਣ, ਘਰ ਘਰ ਨੌਕਰੀ ਦੇਣ ਕਰਜਾ ਅਤੇ ਬਿਜਲੀ ਬਿੱਲ ਮੁਆਫ਼ ਕਰਨ ,ਬੁਢਾਪਾ, ਵਿਧਵਾ ਪੈਨਸ਼ਨ ਵਿਚ ਵਾਧਾ ਕਰਨ  ਆਦਿ ਮੰਗਾਂ ਦਾ ਜੋ ਵਾਅਦਾ ਕੀਤਾ ਸੀ  ਉਹ ਲਾਰਾ ਅਤੇ ਧੋਖਾ ਬਣਕੇ ਰਹਿ ਗਿਆ ਹੈ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਾ ਸਿੰਘ ਖੂਨਣ ਖੁਰਦ, ਬਾਜ ਸਿੰਘ ਭੁੱਟੀ ਵਾਲਾ ਤੇ ਕਾਕਾ ਸਿੰਘ ਖੁੰਡੇ ਹਲਾਲ  ਨੇ ਮਜ਼ਦੂਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਆਖਿਆ ਕਿ  ਅੱਜ ਜਦੋਂ ਕਾਂਗਰਸ ਸਰਕਾਰ ਦੇ ਮੰਤਰੀ ਮਜ਼ਦੂਰਾਂ ਕੋਲੋਂ ਵੋਟਾਂ ਮੰਗਣ ਲਈ ਗੇੜੇ ਮਾਰ  ਰਹੇ ਹਨ ਤਾਂ ਉਨ੍ਹਾਂ ਨੂੰ ਜ਼ੋਰਦਾਰ ਸਵਾਲ ਕਰਨੇ ਚਾਹੀਦੇ ਹਨ  । ਉਨ੍ਹਾਂ ਮੋਦੀ ਸਰਕਾਰ ਦੀ ਤਿੱਖੇ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ   ਉਹ ਖੇਤੀ ਕਾਨੂੰਨਾਂ ਵਿੱਚ ਸੋਧਾਂ ਕਰਕੇ ਅਤੇ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਕਾਰਪੋਰੇਟ ਘਰਾਣਿਆਂ ਲਈ ਮੁਨਾਫ਼ੇ ਕਮਾਉਣ ਦਾ ਰਾਹ ਪੱਧਰਾ ਕਰ ਰਹੀ ਹੈ  । ਸਰਕਾਰ ਦੀ ਇਸ ਚਾਲ ਨੂੰ ੲੇਕੇ ਤੇ ਸੰਘਰਸ਼ ਦੇ ਜੋਰ ਹੀ ਡੱਕਿਆ ਜਾ ਸਕਦਾ ਹੈ । ਇਸ ਮੌਕੇ ਇਕੱਠੇ ਹੋਏ ਮਜ਼ਦੂਰਾਂ ਵੱਲੋਂ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ 27 ਜੁਲਾਈ ਨੂੰ ਵਿਧਾਇਕ ਅਜਾਇਬ ਸਿੰਘ ਭੱਟੀ ਅਤੇ 29 ਵਿਧਾਇਕ ਰਾਜਾ ਵੜਿੰਗ ਦੇ ਘਰ ਵੱਲ ਮਾਰਚ ਕਰਨ ਦੇ ਪ੍ਰੋਗਰਾਮ ਚ ਵਧ ਚੜ੍ਹਕੇ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ  । ਇਸ ਸਮੇਂ ਮੀਟਿੰਗ ਚ ਜਸਵਿੰਦਰ ਸਿੰਘ ਸੰਗੂਧੌਣ, ਅਮਰੀਕ ਸਿੰਘ ਭਾਗ ਸਿੰਘ ਇੰਦਰਜੀਤ ਸਿੰਘ ਲੱਖੇਵਾਲੀ, ਬਲਜੀਤ ਸਿੰਘ ਤੇ ਕੁਲਦੀਪ ਸਿੰਘ ਚਿੱਬੜਾਂਵਾਲੀ , ਰਵਿੰਦਰ ਸਿੰਘ ਖੁੰਡੇ ਹਲਾਲ  ਆਦਿ ਵੀ ਸ਼ਾਮਲ ਸਨ  ।    

Post a Comment

bttnews

{picture#https://1.bp.blogspot.com/-oirJNfu95cM/YOK4900dj6I/AAAAAAAAJls/7h_PHzP6O0cJXoVL9h4xvnL7LJ7EzOr3gCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline} {linkedin#https://www.linkedin.com/company/bttnews} {youtube#https://www.youtube.com/channel/UCy13f3egtdAPzARVj1RKlHA}

For Ads

For Ads Click Hare

Contact Form

Name

Email *

Message *

Powered by Blogger.