[post ads]

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ  ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਖ਼ੂਨ ਨਾਲ ਲਿਖਿਆ ਮੰਗ ਪੱਤਰ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ
ਪਹਿਲਾਂ ਪੁਲਿਸ ਨੇ ਵਰਕਰਾਂ ਤੇ ਹੈਲਪਰਾਂ ਨੂੰ ਧੁੱਪ ਵਿੱਚ ਹੀ ਵਿਧਾਇਕ ਦੇ ਘਰ ਤੋਂ ਦੂਰ ਰੋਕੀ ਰੱਖਿਆ

ਬਠਿੰਡਾ , 9 ਜੁਲਾਈ 
- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਲਵੰਡੀ ਸਾਬੋ ਅਤੇ ਮੌੜ ਵੱਲੋਂ ਸਤਵੰਤ ਕੌਰ ਤਲਵੰਡੀ ਸਾਬੋ ਅਤੇ ਮੂਰਤੀ ਕੌਰ ਦੀ ਸਾਂਝੀ ਅਗਵਾਈ ਹੇਠ ਹਲਕਾ ਮਲੋਟ ਦੇ ਕਾਂਗਰਸੀ ਵਿਧਾਇਕ ਅਜਾਇਬ ਸਿੰਘ ਭੱਟੀ ਜੋ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਹਨ ਦੇ ਬਠਿੰਡਾ ਸਥਿਤ ਘਰ ਦੇ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਸਮੇਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪੁੱਜੇ । ਵਰਨਣਯੋਗ ਹੈ ਕਿ ਪਹਿਲਾਂ ਪੁਲਿਸ ਨੇ ਐਸ ਪੀ ਸਿਟੀ ਜਸਪਾਲ ਸਿੰਘ ਦੀ ਅਗਵਾਈ ਹੇਠ ਆਂਗਣ ਵਰਕਰਾਂ ਤੇ ਹੈਲਪਰਾਂ ਨੂੰ ਵਿਧਾਇਕ ਭੱਟੀ ਦੇ ਘਰ ਤੋਂ ਦੂਰ ਸੜਕ ਤੇ ਹੀ ਧੁੱਪ ਵਿੱਚ ਰੋਕੀ ਰੱਖਿਆ ਤੇ ਫੇਰ ਜਲ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਆ ਕੇ ਭੱਟੀ ਨਾਲ ਗੱਲਬਾਤ ਕੀਤੀ ਤਾਂ ਫੇਰ ਪੁਲਿਸ ਨੇ ਉਹਨਾਂ ਨੂੰ ਅੱਗੇ ਜਾਣ ਦਿੱਤਾ ।  ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਵਿਧਾਇਕ ਦੀ ਪਤਨੀ ਮਨਜੀਤ ਕੌਰ  ਨੂੰ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਤੇ ਦਿੱਤਾ । ਇਸ ਮੌਕੇ ਹਰਗੋਬਿੰਦ ਕੌਰ ਬਠਿੰਡਾ ਪੁਲਿਸ ਵੱਲੋਂ ਵਰਕਰਾਂ ਤੇ ਹੈਲਪਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਜ਼ੋਰਦਾਰ ਨਿੰਦਾ ਕੀਤੀ ਤੇ ਕਿਹਾ ਕਿ ਕੀ ਉਹ ਆਪਣੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਦੇ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । 
ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ।ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ਼ ਕਰਵਾਏ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ  ਜੇਕਰ ਉਹਨਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਫੇਰ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਦਿੱਤੇ ਜਾਣਗੇ । ਇਸ ਮੌਕੇ ਸੁਰਜੀਤ ਕੌਰ ਬੰਗੀ , ਏਿਦਰਜੀਤ ਕੌਰ  ਰਾਮਾ , ਪਰਮਜੀਤ ਕੌਰ ਤਲਵੰਡੀ ਸਾਬੋ , ਬਲਵੀਰ ਕੌਰ ਲਹਿਰੀ , ਬੇਅੰਤ ਕੌਰ  ਲਹਿਰੀ , ਕੁਲਵਿੰਦਰ ਕੌਰ  ਮਾਹੀਨੰਗਲ , ਗੁਰਮੀਤ ਕੌਰ ਨੰਗਲਾ , ਸਵਰਨਜੀਤ ਕੌਰ  ਸ਼ੇਖਪੁਰਾ , ਕਰਮਜੀਤ ਕੌਰ  ਲਾਲੇਆਣਾ ,  ਰੇਖਾ  ਗੋਨਿਆਨਾ , ਗੁਰਮੀਤ ਕੌਰ  ਬਠਿੰਡਾ , ਕਮਲ ਬਠਿੰਡਾ , ਸੁਖਵੀਰ ਕੌਰ  ਬਠਿੰਡਾ , ਗੁਰਜੀਤ ਕੌਰ  ਬਠਿੰਡਾ , ਸੁਖਦੇਵ ਕੌਰ  ਬਠਿੰਡਾ , ਹਰਬੰਸ ਕੌਰ  ਬਠਿੰਡਾ ,ਅਮਿਤਪਾਲ ਕੌਰ ਬਠਿੰਡਾ , ਮਨਜੀਤ ਕੌਰ  ਕਲਾਲਵਾਲਾ, ਰਾਣੀ ਕੌਰ  ਜਗਾ , ਰਾਣੀ ਕੌਰ  ਸ਼ੇਖਪੁਰਾ,  ਬਲਵਿੰਦਰ ਕੌਰ  ਜੱਜਲ ਆਦਿ ਆਗੂ ਮੌਜੂਦ ਸਨ ।

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.