[post ads]

ਬਠਿੰਡਾ , 28 ਅਗਸਤ (ਸੁਖਪਾਲ ਸਿੰਘ ਢਿੱਲੋਂ ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਬਠਿੰਡਾ ਵੱਲੋਂ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਦੀ ਅਗਵਾਈ ਹੇਠ ਬਠਿੰਡਾ ਵਿਖੇ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਇਹ ਮੰਗ ਪੱਤਰ ਮਨਪ੍ਰੀਤ ਬਾਦਲ ਦੇ ਨੁਮਾਇੰਦਿਆਂ ਕੰਵਲਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਦਿੱਤਾ । ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ , ਉਹਨਾਂ ਦੇ ਖ਼ਿਲਾਫ਼ 420 ਦੇ ਪਰਚੇ ਦਰਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਜਸਵੀਰ ਕੌਰ ਬਠਿੰਡਾ , ਅੰਮ੍ਰਿਤਪਾਲ ਕੌਰ ਬੱਲੂਆਣਾ , ਸਤਵੰਤ ਕੌਰ ਤਲਵੰਡੀ , ਕਿਰਨਜੀਤ ਕੌਰ ਭੰਗਚੜੀ , ਜਸਵਿੰਦਰ ਕੌਰ ਬੱਬੂ ਦੋਦਾ , ਰਣਵਿੰਦਰ ਕੌਰ ਮੌੜ , ਲਾਭ ਕੌਰ ਸੰਗਤ , ਪਰਮਜੀਤ ਕੌਰ ਰੁਲਦੂ ਵਾਲਾ , ਸੋਮਾ ਰਾਣੀ , ਰੀਤਾ ਰਾਣੀ , ਰੇਖਾ ਰਾਣੀ , ਬਲਵੀਰ ਕੌਰ ਭੋਖੜਾ , ਗੁਰਚਰਨ ਕੌਰ , ਪਰਮਜੀਤ ਕੌਰ ਸਿਵੀਆ , ਰਾਜਵਿੰਦਰ ਕੌਰ ਬੁਲਾਡੇ ਵਾਲ਼ਾ , ਰਣਜੀਤ ਕੌਰ ਨਰੂਆਣਾ , ਕੁਲਦੀਪ ਕੌਰ ਝੂੰਬਾ , ਸੁਖਦੇਵ ਕੌਰ ਬਠਿੰਡਾ , ਸਰਬਜੀਤ ਕੌਰ ਕੌੜਿਆਂਵਾਲੀ , ਅੰਮ੍ਰਿਤਪਾਲ ਕੌਰ ਥਾਂਦੇਵਾਲਾ , ਹਰਪ੍ਰੀਤ ਕੌਰ ਮੁਕਤਸਰ ਆਦਿ ਆਗੂ ਮੌਜੂਦ ਸਨ ।

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.