Type Here to Get Search Results !

ਜਲ ਸਪਲਾਈ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ 48 ਘੰਟਿਆਂ ਲਈ ਵਿਭਾਗੀ ਕੰਮਾਂ ਦਾ ਬਾਈਕਾਟ ਕਰਕੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ

ਇੰਨਲਿਸਟਡ ਅਤੇ ਆਉਟਸੋਰਸ ਠੇਕਾ ਵਰਕਰਾਂ ਨੂੰ ਐਕਟ 2020 ’ਚ ਲੈ ਕੇ ਪੱਕਾ ਕਰੇ ਸਰਕਾਰ 


ਸ਼੍ਰੀ ਮੁਕਤਸਰ ਸਾਹਿਬ 3 ਅਗਸਤ  - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫਤਰ ਸ਼੍ਰੀ ਮੁਕਤਸਰ ਸਾਹਿਬ ਅੱਗੇ ਰੋਸ਼ ਪ੍ਰਦਰਸਨ ਕੀਤਾ ਗਿਆ । ਜਲ ਸਪਲਾਈ, ਸੀਵਰੇਜ ਅਤੇ ਦਫਤਰੀ ਸਟਾਫ ਨੇ ਦੋ ਦਿਨ ਸਮੂਹਿਕ ਛੁੱਟੀ ਲੈ ਕੇ 48 ਘੰਟੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਦੇ ਹੋਏ ਸ਼ਹਿਰ ਦੀ ਜਲ ਸਪਲਾਈ, ਸੀਵਰੇਜ ਅਤੇ ਦਫਤਰੀ ਕੰਮ ਬੰਦ ਕਰਨ ਉਪਰੰਤ ਇਸ ਰੋਸ ਪ੍ਰਦਰਸ਼ਨ ’ਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦੀਆਂ ਲੋਕ ਅਤੇ ਠੇਕਾ ਮੁਲਾਜਮ ਵਿਰੋਧੀਆਂ ਨੀਤੀਆਂ ਦੀ ਜੰਮ ਕੇ ਅਲੋਚਨਾ ਕਰਦੇ ਹੋਏ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਜਿਲਾ ਪ੍ਰਧਾਨ ਬਲਜੀਤ ਸਿੰਘ ਭੱਟੀ ਤੋਂ ਇਲਾਵਾ ਚਿੰਤ ਰਾਮ ਨਾਹਰ, ਮੁਖਤਿਆਰ ਸਿੰਘ ਬੇਦੀ, ਜਸਵੀਰ ਸਿੰਘ ਕਾਲਾ ਅਤੇ ਭਰਾਤਰੀ ਜਥੇਬੰਦੀਆਂ ਦੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ’ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਤਹਿਤ ਪੇਂਡੂ ਜਲ ਘਰਾਂ ਅਤੇ ਦਫਤਰਾਂ ’ਚ ਵੱਖ ਵੱਖ ਰੈਗੂਲਰ ਪੋਸਟਾਂ ’ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਸਬੰਧਤ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਚੱਲ ਰਿਹਾ ਹੈ ਪਰ ਤ੍ਰਾਂਸਦੀ ਇਹ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਠੇਕਾ ਵਰਕਰਾਂ ਦੀਆਂ ਜਾਇਜ ਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਅਣਦੇਖੀ ਕਰ ਰਹੀ ਹੈ ਉਥੇ ਹੀ ਪੇਂਡੂ/ਸ਼ਹਿਰੀ ਜਲ ਸਪਲਾਈ ਅਤੇ ਸੀਵਰੇਜ ਸਕੀਮਾਂ ਦਾ ਨਿੱਜੀਕਰਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਪਾਣੀ ਅਤੇ ਸੀਵਰ ਦੀ ਸਹੂਲਤ ਮਹਿੰਗੇ ਰੇਟ ’ਤੇ ਮਿਲੇਗੀ, ਉਥੇ ਹੀ ਪਹਿਲਾਂ ਤੋਂ ਹੀ ਨਿਗੁਣੀਆ ਤਨਖਾਹਾਂ ਤੇ ਕੰਮ ਕਰਦੇ ਹਜਾਰਾਂ ਠੇਕਾ ਮੁਲਾਜਮ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ 2022 ਦੀਆ ਰਹੀਆਂ ਚੋਣਾਂ ਦੇ ਮੱਦੇਨਜਰ ਨਵਾਂ ਐਕਟ 2021 ਲਿਆ ਕੇ ਚੱਲ ਰਹੇ ਸੰਘਰਸ਼ ਨੂੰ ਠੰਡਾ ਕਰਨ ਕਰਨ ਲਈ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ ਕਿਉਕਿ ਇਸ ਐਕਟ ਵਿਚ ਆਊਟ ਸੋਰਸਿੰਗ ਠੇਕਾ ਕਾਮਿਆਂ ਨੂੰ ਬਾਹਰ ਕੀਤਾ ਗਿਆ ਹੈ, ਜਦਕਿ 66000 ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਢਿੰਡੋਰਾ ਪੰਜਾਬ ਸਰਕਾਰ ਪਿੱਟ ਰਹੀ ਹੈ,ਪਰ ਇਹ ਵੀ ਇਕ ਛਲਾਵਾ ਹੀ ਹੈ। ਜਿੰਨਾ ਠੇਕਾ ਮੁਲਾਜਮਾਂ ਨੂੰ ਸਰਕਾਰ ਰੈਗੂਲਰ ਕਰਨ ਦੀ ਗੱਲ ਕਰ ਰਹੀ ਹੈ ਉਹ ਵੀ ਸਿਰਫ ਸੈਕਸ਼ਨ ਪੋਸਟਾਂ ’ਤੇ ਹੀ ਰੈਗੂਲਰ ਕੀਤੇ ਜਾਣੇ ਹਨ। 

ਜਿਲਾ ਜਨਰਲ ਸਕੱਤਰ ਗਗਨਦੀਪ ਸਿੰਘ ਨੇ ਕਿਹਾ ਜਦੋ ਤੱਕ ਇਨਾਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ 10 ਅਗਸਤ ਨੂੰ ਠੇਕਾ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਣੇ ਐਚ.ਓ.ਡੀ. ਦਫਤਰ ਮੁਹਾਲੀ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਮੰਗਾਂ ਦੀ ਸੰਖੇਪ ਕਰਦੇ ਹੋਏ ਦੱਸਿਆ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀ ਪ੍ਰਪੋਜਲ ਨੂੰ ਤੁਰੰਤ ਲਾਗੂ ਕਰਨਾ, ਕਿਸੇ ਵੀ ਠੇਕਾ ਕਾਮੇ ਦੀ ਛਾਂਟੀ ਨਾ ਕਰਨਾ, ਤਨਖਾਹ ਘੱਟੋ-ਘੱਟ 18000 ਲਾਗੂ ਕਰਨਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੇ ਪੇਂਡੂ/ਸਹਿਰੀ ਜਲ ਘਰਾਂ ਦਾ ਪੰਚਾਇਤੀਕਰਣ/ਨਿੱਜੀਕਰਨ ਬੰਦ ਕਰਨਾ, ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਆਦਿ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ 'ਤੇ ਸੁੱਚਾ ਸਿੰਘ ਮਲੋਟ, ਦਵਿੰਦਰ ਸਿੰਘ, ਤਰਲੋਕ ਸਿੰਘ, ਜਸਵੀਰ ਕੌਰ, ਬਲਵਿੰਦਰ ਕੌਰ, ਹਰਪ੍ਰੀਤ ਕੌਰ, ਜੋਤੀ, ਬਖਸ਼ੀਸ ਸਿੰਘ ਮਲੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਥੀ ਸਾਮਲ ਹੋਏ।

Post a Comment

0 Comments
* Please Don't Spam Here. All the Comments are Reviewed by Admin.