ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ਦੇ ਸੈਕਟਰ 71 ਵਿੱਚ ਗੋਲੀਆਂ ਮਾਰ ਕੇ ਕਤਲ
Saturday, August 07, 2021
0
ਮੋਹਾਲੀ : ਮੋਹਾਲੀ ਦੇ ਸੈਕਟਰ 70 ਵਿਚ ਹੋਈ ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਦਿਨਦਹਾੜੇ ਦੋ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਦੋਵੇਂ ਮੁਲਜ਼ਮ ਇਕ ਕਾਰ 'ਚ ਸਵਾਰ ਹੋ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਨੌਜਵਾਨ ਨੂੰ ਜਾਨ ਤੋਂ ਮਾਰਨ ਦੀ ਨੀਅਤ ਤੋਂ ਆਏ ਸਨ। ਰਾਹਗੀਰਾਂ ਮੁਤਾਬਿਕ ਮੁਲਜ਼ਮਾਂ ਨੇ ਨੌਜਵਾਨ 'ਤੇ ਇਕ ਤੋਂ ਬਾਅਦ ਇਕ 15 ਤੋਂ 16 ਫਾਇਰ ਕੀਤੇ। ਨੌਜਵਾਨ ਨੂੰ 6 ਤੋਂ 7 ਗੋਲ਼ੀਆਂ ਲੱਗੀਆਂ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਕਾਲੀ ਲੀਡਰ ਅਜੇ ਪਾਲ ਮਿੱਡੂ ਖੇੜਾ ਦੇ ਭਰਾ ਵਿੱਕੀ ਮਿੱਡੂਖੇੜਾ ਨਾਮਕ ਵਿਅਕਤੀ ਦੇ ਗੋਲ਼ੀ ਲੱਗੀ ਹੈ। ਕਿਹਾ
ਜਾ ਰਿਹਾ ਹੈ ਕਿ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
Tags