Type Here to Get Search Results !

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਤਰੀ ੳ ਪੀ ਸੋਨੀ ਦੇ ਘਰ ਦਾ ਕੀਤਾ ਘਿਰਾਓ , ਰੱਖੀ ਭੁੱਖ ਹੜਤਾਲ , ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ , 8 ਅਗਸਤ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਤਰਨਤਾਰਨ ਵੱਲੋਂ ਜ਼ਿਲਾ ਪ੍ਰਧਾਨ ਜਸਵਿੰਦਰ ਕੌਰ ਪੱਟੀ ਦੀ ਅਗਵਾਈ ਹੇਠ ਮੰਤਰੀ ੳ ਪੀ ਸੋਨੀ ਦੇ ਘਰ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਤਰੀ ੳ ਪੀ ਸੋਨੀ ਨੂੰ ਦਿੱਤਾ । ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ ।
ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ , ਉਹਨਾਂ ਦੇ ਖ਼ਿਲਾਫ਼ 420 ਦੇ ਪਰਚੇ ਦਰਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਦਲਜਿੰਦਰ ਕੌਰ ਉਦੋਨੰਗਲ , ਜਤਿੰਦਰ ਕੌਰ ਚੋਹਲਾ ਸਾਹਿਬ, ਸੁਖਵਿੰਦਰ ਕੌਰ ਵਲਟੋਹਾ, ਬੇਅੰਤ ਕੌਰ ਪੱਟੀ ,ਰਜਵੰਤ ਕੌਰ ਝਬਾਲ , ਲਖਵਿੰਦਰ ਕੌਰ ਗੰਡੀਵਿੰਡ , ਰਜਵੰਤ ਕੌਰ, ਰਾਜਵੀਰ ਕੌਰ , ਦਵਿੰਦਰ ਕੌਰ , ਰਜਵਿੰਦਰ ਕੌਰ ਮੁਗਲਚੱਕ , ਗੁਰਪ੍ਰੀਤ ਕੌਰ ਰੋਮਾਣਾ , ਗੁਰਮੀਤ ਕੌਰ ਤਰਨਤਾਰਨ , ਮਨਜੀਤ ਕੌਰ ਸੰਗਾ , ਗੁਰਪ੍ਰੀਤ ਕੌਰ ਮੱਲਮੋਰੀ , ਰਜਵੰਤ ਕੌਰ ਝਬਾਲ , ਸੰਤੋਸ਼ , ਹਰਜਿੰਦਰ ਕੌਰ ਪੁੱਤਲੀ , ਜਸਵੀਰ ਕੌਰ ਭੰਮਾ , ਨਰਿੰਦਰ ਕੌਰ , ਅਕਵੰਤ ਕੌਰ , ਕੁਲਵੰਤ ਕੌਰ ਹਰਸਾਛੀਨਾ ਆਦਿ ਆਗੂ ਮੌਜੂਦ ਸਨ । ਫੋਟੋ ਕੈਪਸ਼ਨ- ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਉ ਪੀ ਸੋਨੀ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ।

Post a Comment

0 Comments
* Please Don't Spam Here. All the Comments are Reviewed by Admin.