Type Here to Get Search Results !

ਲਵਿੰਗ ਲਿਟਲ ਪਲੇਵੇ ਸਕੂਲ ਵਿਖੇ ਮਨਾਹਿਆ ਗਿਆ ਆਜ਼ਾਦੀ ਦਿਵਸ

 ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਨੂੰ ਇਹ ਆਜ਼ਾਦੀ ਨਸੀਬ ਹੋਈ-ਮੀਨਾ ਅਰੋੜਾ


ਮਲੋਟ,14 ਅਗਸਤ (ਪ੍ਰੇਮ ਗਰਗ)-ਸਥਾਨਕ ਲਵਿੰਗ ਲਿਟਲ ਪਲੇਵੇ ਐਂਡ ਪ੍ਰੇਪਰੇਟਰੀ ਸਕੂਲ ਵਿਖੇ 75ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਤੇ ਸਕੂਲ ਦੀ ਪਿ੍ਰੰਸੀਪਲ ਮੀਨਾ ਅਰੋੜਾ ਦੀ ਅਗਵਾਈ ਵਿਚ ਬੱਚਿਆਂ ਵਲੋਂ
ਸੁਤੰਤਰਤਾ ਦਿਵਸ ਮਨਾਇਆ ਗਿਆ। ਛੋਟੇ ਛੋਟੇ ਬੱਚਿਆਂ ਨੇ ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਉਸ ਉਪਰੰਤ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਵੱਖ ਵੱਖ ਭਾਸ਼ਾਵਾਂ ਵਿਚ ਗੀਤ ਗਾ ਕੇ ਭਾਈਚਾਰਕ ਸਾਂਝ ਅਤੇ ਪਿਆਰ ਨਾਲ ਮਿਲ ਜੁਲ ਕੇ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਤੇ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਬੱਚਿਆਂ ਵਲੋਂ ਦੇਸ਼ ਭਗਤੀ ਸਬੰਧੀ ਵੱਖ ਵੱਖ
ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੇ ਫ਼ੈਸੀ ਡ੍ਰੈਸ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਵੱਖ ਵੱਖ ਵੇਸ਼ਭੂਸ਼ਾ ਵਿਚ ਸਜੇ ਬੱਚਿਆਂ ਵਲੋਂ ਗੀਤ, ਸਕਿੱਟਾਂ ਅਤੇ ਡਾਂਸ ਆਦਿ ਪੇਸ਼ ਕੀਤੇ ਗਏ। ਸਕੂਲ ਦੀ ਪਿ੍ਰੰਸੀਪਲ ਮੀਨਾ ਅਰੋੜਾ ਨੇ ਆਜ਼ਾਦੀ ਦਿਹਾੜੇ ਦੇ ਮਹੱਤਵ ਤੇ ਵਿਸਥਾਰ ਪੂਰਵਕ ਚਾਣਨਾ ਪਾਉਦੇ ਹੋਏ ਬੱਚਿਆਂ ਨੂੰ ਏਕਤਾ ਦੀ ਲੜੀ ਵਿਚ ਬੱਝ ਕੇ ਰਹਿਣ ਦੀ ਪ੍ਰੇਰਨਾ ਦਿੱਤੀ। ਉਨਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ
ਰਹੇ ਹਾਂ, ਉਸਨੂੰ ਵੱਡੀ ਗ਼ਿਣਤੀ ਵਿਚ ਦੇਸ਼ ਭਗਤਾਂ ਨੇ ਸ਼ਹਾਦਤ ਦੇ ਕੇ ਹਾਸਿਲ ਕੀਤੀ ਹੈ ਅਤੇ ਇਸ ਨੂੰ ਸੰਭਾਲਣਾ ਸਾਡਾ ਫ਼ਰਜ਼ ਹੈ। ਉਨਾਂ ਦੇਸ਼ ਦੀ ਸਰਹੱਦ ਦੀ ਰੱਖਿਆ ਕਰਨ ਵਾਲੇ ਫ਼ੌਜ਼ੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਸਲੀ ਨਾਇਕ ਫ਼ੌਜ਼ ਦੇ ਜਵਾਨ ਹਨ ਜੋ ਸਰਹੱਦਾਂ ਤੇ ਖੜ ਕੇ ਸਾਡੀ ਅਤੇ ਸਾਡੇ ਦੇਸ਼ ਦੀ ਦੁਸ਼ਮਣਾ ਤੋਂ ਰਾਖੀ ਕਰਦੇ ਹਨ। ਉਨਾਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਨੂੰ ਇਹ ਆਜ਼ਾਦੀ ਨਸੀਬ ਹੋਈ ਹੈ। ਇਸ ਮੌਕੇ ਤੇ ਬੱਚਿਆਂ ਨੂੰ ਤੋਹਫ਼ਿਆਂ ਦੇ ਰੂਪ ਵਿਚ ਚਾਕਲੇਟ ਅਤੇ ਟਾਫ਼ੀਆਂ ਵੰਡੀਆਂ ਗਈਆਂ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਮੈਡਮ ਟੀਨਾ, ਅੰਨੂੰ ਦਾ ਵਿਸ਼ੇਸ਼ ਸਹਿਯੋਗ ਰਿਹਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ। 

Post a Comment

0 Comments
* Please Don't Spam Here. All the Comments are Reviewed by Admin.