[post ads]

ਸ੍ਰੀ ਮੁਕਤਸਰ ਸਾਹਿਬ, (20 ਅਗਸਤ) : ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ਼ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਅਗਵਾਈ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸੁਖਵਿੰਦਰ ਸਿੰਘ, ਪਵਨ ਕੁਮਾਰ, ਮਨੋਹਰ ਲਾਲ ਸ਼ਰਮਾ, ਅੰਗਰੇਜ਼ ਸਿੰਘ ਰੋਡਵੇਜ਼, ਬਲਜੀਤ ਸਿੰਘ ਮੋਦਲਾ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ 'ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐਨ.ਪੀ.ਐਸ. ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ 'ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ। ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਮੀਟਿੰਗਾਂ ਕੀਤੀਆਂ ਸਨ, ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸ਼ਾਂ ਨੂੰ ਠੰਡਾ ਕਰਨ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।  ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਗੱਲਬਾਤ ਨੂੰ ਸਿਰਫ਼ ਤਨਖਾਹ ਕਮਿਸ਼ਨ ਤੱਕ ਸੀਮਿਤ ਕਰ ਰਹੀ ਹੈ ਅਤੇ ਬਾਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸਤੋੰ ਸਪੱਸ਼ਟ ਹੈ ਕਿ ਕੈਪਟਨ ਸਰਕਾਰ ਕੱਚੇ ਅਤੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ। ਇਸ ਮੌਕੇ ਪਰਗਟ ਸਿੰਘ ਜੰਬਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ, ਹਰਦੇਵ ਸਿੰਘ, ਹਰਪਾਲ ਕੌਰ ਆਸ਼ਾ ਵਰਕਰ, ਕਰਮਜੀਤ ਸ਼ਰਮਾ, ਜਗਸੀਰ ਸਿੰਘ ਸੀਰਾ, ਮਲਕੀਤ ਸਿੰਘ, ਹਰਭਗਵਾਨ, ਸੁਖਦਰਸ਼ਨ ਜੱਗਾ, ਹਿੰਮਤ ਸਿੰਘ, ਬਲਜੀਤ ਕਿਰਪਾਲ ਕੇ, ਗੁਰਦੇਵ ਸਿੰਘ ਜੌਹਲ, ਰਮਨਜੀਤ ਕੌਰ ਮਿੱਡ ਡੇ ਮੀਲ ਵਰਕਰ, ਨੱਥਾ ਸਿੰਘ, ਬਲਜਿੰਦਰ ਸ਼ਰਮਾ, ਨਿਰੰਜਣ ਸਿੰਘ, ਸੁਬੇਗ ਸਿੰਘ, ਰੁਕਮਨਦਾਸ, ਚਿੰਤ ਰਾਮ ਨਾਹਰ, ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਮੁਲਾਜਮਾਂ ਅਤੇ ਪੈਨਸ਼ਨਰਾਂ ਵੱਲੋਂ ਧਰਨੇ ਉਪਰੰਤ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਰ ਮੂਹਰੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗੲੀ।

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.