[post ads]

ਸ੍ਰੀ ਮੁਕਤਸਰ ਸਾਹਿਬ - ਭਾਰਤੀ ਕਿਸਾਨ ਯੂਨੀਅਨ ਚੜੂਨੀ   ਹਰਿਆਣਾ  ਦੇ ਪ੍ਰਧਾਨ  ਸਰਦਾਰ ਗੁਰਨਾਮ ਸਿੰਘ ਚੜੂਨੀ ਨੇ ਅੱਜ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ   ਫੇਰੀ ਪਾਈ  ਉਨ੍ਹਾਂ ਕਿਸਾਨੀ ਅੰਦੋਲਨ ਬਾਰੇ ਗੱਲਬਾਤ ਕਰਦਿਆਂ ਆਖਿਆ ਕਿ  ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਅਗਾਂਹਵਧੂ ਕਿਸਾਨਾਂ ਨੇ ਕਿਸਾਨੀ ਅੰਦੋਲਨ ਵਿਚ ਵੱਧ ਚਡ਼੍ਹ ਕੇ ਯੋਗਦਾਨ ਦਿੱਤਾ ਹੈ  ਮੁਕਤਸਰ ਵਿਖੇ ਉਨ੍ਹਾਂ ਸੁਤੰਤਰਤਾ ਸੰਗਰਾਮੀ  ਸਵਰਗੀ ਡਾ ਕੇਹਰ ਸਿੰਘ  ਦੇ ਪਰਿਵਾਰ ਦੀ ਸ਼ਲਾਘਾ ਕਰਦਿਆਂ ਆਖਿਆ ਕਿ  ਕਿਸਾਨੀ ਅੰਦੋਲਨ ਵਿੱਚ ਸਿੱਧੂ ਪਰਿਵਾਰ ਨੇ  ਵੀ ਵੱਡਾ ਯੋਗਦਾਨ ਪਾਇਆ ਹੈ  ਉਨ੍ਹਾਂ  ਸਵਰਗੀ ਡਾ ਕੇਹਰ ਸਿੰਘ ਸਿੱਧੂ ਦੇ ਪੋਤਰੇ  ਪਰਮਜੀਤ ਸਿੰਘ ਸਿੱਧੂ ਨੂੰ  ਆਪਣੀ ਜਥੇਬੰਦੀ ਦਾ ਬੈਚ ਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ,  ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ  ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ  ਪੰਜਾਬ  ਦੇ ਕਿਸਾਨਾ ਆਮ ਲੋਕਾਂ ਵਪਾਰੀਆਂ  ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਜ਼ਰੂਰ ਰੰਗ ਲਿਆਏਗਾ,  ਪਰਮਜੀਤ ਸਿੰਘ ਸਿੱਧੂ ਨੇ  ਗੁਰਨਾਮ ਸਿੰਘ ਚੜੂਨੀ ਦਾ ਮੁਕਤਸਰ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ  ਅਤੇ ਆਖਿਆ ਕਿ ਉਹ ਭਵਿੱਖ ਵਿਚ ਵੀ  ਪ੍ਰਣ ਕਰਦੇ ਹਨ ਕਿ ਸਿੱਧੂ ਪਰਿਵਾਰ ਕਿਸਾਨੀ ਅੰਦੋਲਨ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਂਦਾ ਰਹੇਗਾ |

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.