Type Here to Get Search Results !

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਰਕਾਰ ਦੇ ਫ਼ੈਸਲੇ ਨਾਲ ਸਹਿਮਤ ਨਹੀਂ , ਜਾਰੀ ਰਹੇਗਾ ਸੰਘਰਸ਼ - ਹਰਗੋਬਿੰਦ ਕੌਰ

-ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਗ ਰਹੀਆਂ ਹਨ ਹਰਿਆਣਾ ਪੈਟਰਨ - 

-ਪਰ ਪੰਜਾਬ ਸਰਕਾਰ ਕਹਿੰਦੀ ਲੈ ਲਉ 600 ਤੇ 300 ਰੁਪਏ -

 ਚੰਡੀਗੜ੍ਹ , 22 ਅਗਸਤ (ਸੁਖਪਾਲ ਸਿੰਘ ਢਿੱਲੋਂ)- ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਤਾਂ ਪਿਛਲੇਂ ਲੰਮੇ ਸਮੇਂ ਤੋਂ ਇਸ ਗੱਲ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ ਕਿ ਉਹਨਾਂ ਨੂੰ ਵੀ ਹਰਿਆਣੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਬਰਾਬਰ ਮਾਣ ਭੱਤਾ ਦਿੱਤਾ ਜਾਵੇ , ਪਰ ਪੰਜਾਬ ਸਰਕਾਰ ਨੇ ਹਰਿਆਣਾ ਪੈਟਰਨ ਦੇਣ ਦੀ ਥਾਂ ਕੱਲ ਉਹ ਚਿੱਠੀ ਜਾਰੀ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕ੍ਰਮਵਾਰ 600 ਰੁਪਏ ਤੇ 300 ਰੁਪਏ ਦਾ ਵਾਧਾ ਕੀਤਾ ਕਰ ਦਿੱਤਾ ਗਿਆ ਹੈ । ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਹਿਮਤ ਨਹੀਂ ਹੈ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਉਹਨਾਂ ਦੇ ਹੱਕ ਨਹੀਂ ਮਿਲਦੇ , ਉਨ੍ਹਾਂ ਚਿਰ ਸੰਘਰਸ਼ ਜਾਰੀ ਰੱਖਿਆ ਜਾਵੇਗਾ ।


ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਰਕਰਾਂ ਤੇ ਆਮ ਨਾਲ ਧੋਖਾ ਕਰ ਰਹੀ ਹੈ ।‌ ਜੋ ਮਾਣ ਭੱਤਾ ਵਧਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ ਉਹ ਨਿਰਾ ਝੂਠ ਹੈ ।‌ ਕਿਉਂਕਿ ਇਹ ਪੈਸੇ ਤਾਂ ਪਿਛਲੇਂ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਨੱਪੀ ਬੈਠੀ ਸੀ ਤੇ ਉਹ ਪੈਸੇ ਹੀ ਬਿਨਾਂ ਬਕਾਏ ਤੋਂ ਦੇਣ ਲਈ ਹੁਣ ਚਿੱਠੀ ਜਾਰੀ ਕੀਤੀ ਗਈ ਹੈ । ਬਕਾਇਆ ਰਾਸ਼ੀ ਹੀ ਕ਼ਰੀਬ 90 ਕਰੋੜ ਰੁਪਏ ਹੈ । ਸੂਬਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਪਿਛਲੇਂ 46 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ । ਨਾ ਤਾਂ ਉਹਨਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਗਿਆ ਤੇ ਨਾ ਹੀ ਨਰਸਰੀ ਟੀਚਰ ਬਣਾਇਆ । ਪਿਛਲੇਂ 4 ਸਾਲਾਂ ਤੋਂ ਆਂਗਣਵਾੜੀ ਸੈਂਟਰਾਂ ਦੇ ਬੱਚੇ ਵੀ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਿਠਾਏ ਹੋਏ ਹਨ । ਜਿਸ ਕਰਕੇ ਜਿਨ੍ਹਾਂ ਚਿਰ ਉਹਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ,  ਉਹਨਾਂ ਚਿਰ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ ।

Post a Comment

0 Comments
* Please Don't Spam Here. All the Comments are Reviewed by Admin.