[post ads]

ਮਲੋਟ,25 ਅਗਸਤ (ਪ੍ਰੇਮ ਗਰਗ)-ਫਾਰਮੇਸੀ ਅਫਸਰ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ਤੇ ਪਹਿਲਾ ਦਿੱਤੇ ਨੋਟਿਸ ਅਨੁਸਾਰ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਸਿਵਲ ਸਰਜਨ ਦਫਤਰ ਅੱਗੇ ਇਕ ਦਿਨ ਦਾ ਧਰਨਾ ਲਗਾਇਆ ਗਿਆ ਅਤੇ ਸਰਕਾਰ ਖਿਲਾਫ ਜਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਜ਼ਿਲਾ ਇਕਾਈ ਸ਼੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਦਫਤਰ ਦੇ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਗੌਰਤਲਬ ਹੈ ਕਿ ਮੰਤਰੀ ਮੰਡਲ ਵਲੋਂ ਲਏ ਫੈਸਲੇ ਅਨੁਸਾਰ 618 ਪੇਂਡੂ ਡਿਸਪੈਂਸਰੀਆਂ ਨੂੰ ਇਹਨਾਂ ਵਿਚ ਕੰਮ ਕਰਦੇ ਠੇਕਾ ਅਧਾਰਿਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਸਮੇਤ ਸਟਾਫ ਸ਼ਿਫਟ ਕਰ ਦਿੱਤਾ ਗਿਆ ਸੀ। ਇਹਨਾਂ ਨੂੰ ਪਿਛਲੇ 3 ਮਹੀਨਿਆਂ ਤੋ ਤਨਖਾਹ ਵੀ ਨਹੀਂ ਜਾਰੀ ਕੀਤੀ ਗਈ ਹੈ। ਇੰਨਾ ਮੁਲਾਜ਼ਮਾਂ ਦੀ ਗਿਣਤੀ 1200 ਦੇ ਲਗਭਗ ਹੈ।

ਮੁਲਾਜ਼ਮਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕੇ ਇਕ ਪਾਸੇ ਤਾਂ ਕੋਰੋਨਾ ਖਿਲਾਫ ਲੜਨ ਵਾਲਿਆ ਨੂੰ ਕੋਰੋਨਾ ਯੋਧਿਆਂ ਦਾ ਨਾਮ ਦਿੱਤਾ ਗਿਆ ਹੈ ਦੂਜੇ ਪਾਸੇ ਬਿਨਾਂ ਕਿਸੇ ਸੋਸ਼ਲ ਅਤੇ ਮੈਡੀਕਲ ਸਿਕਿਉਰਿਟੀ ਤੋ ਪਿਛਲੇ ਡੇਢ ਸਾਲ ਤੋ ਕੋਰੋਨਾ ਖਿਲਾਫ ਲੜ ਰਹੇ ਠੇਕਾ ਅਧਾਰਿਤ ਫਾਰਮੇਸੀ ਅਫਸਰਾਂ ਦੀਆਂ ਸੇਵਾਵਾਂ ਰੈਗੂਲਰ ਨਾ ਕਰਕੇ ਉੱਨਾ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਵਿੱਚ ਸ਼ਿਫਟ ਹੋਈਆਂ 618 ਪੇਂਡੂ ਡਿਸਪੈਂਸਰੀਆਂ ਦੇ ਸਟਾਫ ਜਿਸ ਵਿੱਚ ਫਾਰਮੇਸੀ ਅਫਸਰ ਅਤੇ ਦਰਜ਼ਾ ਚਾਰ ਮੁਲਾਜ਼ਮ ਹਨ, ਨੂੰ ਲਗਭਗ ਪਿਛਲੇ 3 ਮਹੀਨੇ ਤੋ ਤਨਖਾਹ ਵੀ ਨਹੀਂ ਜਾਰੀ ਕੀਤੀ ਜਾ ਰਹੀ ਜਿਸ ਨਾਲ ਮੁਲਾਜ਼ਮਾਂ ਚ ਸਰਕਾਰ ਅਤੇ ਅਫ਼ਸਰਸ਼ਾਹੀ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਸਰਕਾਰ ਨਾਲ ਕਾਫੀ ਸਮੇਂ ਤੋਂ ਮੰਗਾ ਦੇ ਨਿਪਟਾਰੇ ਸੰਬੰਧੀ ਕੋਈ ਠੋਸ ਅਤੇ ਢੁਕਵੀਂ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨੂੰ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਅਣਸੁਨਿਆ ਕੀਤਾ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਜ਼ਿਲਾ ਪ੍ਰਧਾਨ ਪਰਮਪਾਲ ਸਿੰਘ ਨੇ ਕਿਹਾ ਕਿ 2 ਸਤੰਬਰ ਨੂੰ ਪਰਿਵਾਰ ਕਲਿਆਣ ਭਵਨ ਵਿਖੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਸਮੂਹ ਪੰਜਾਬ ਤੋ ਸਾਥੀ ਸ਼ਾਮਿਲ ਹੋਣਗੇ। ਉਨਾ ਕਿਹਾ ਕਿ ਸਰਕਾਰ ਅਤੇ ਅਫਸਰਸ਼ਾਹੀ ਨੂੰ ਸਾਡਾ ਸਬਰ ਨਹੀਂ ਪਰਖਣਾ ਚਾਹੀਦਾ ਅਤੇ ਮੰਗਾ ਦਾ ਨਿਪਟਾਰਾ ਤੁਰੰਤ ਕਰਨਾ ਚਾਹੀਦਾ ਹੈ ਤਾਂ ਜੋ ਇਹ ਮੁਲਾਜ਼ਮ ਆਪਣੇ ਭਵਿੱਖ ਦੀ ਸੁਰੱਖਿਆ ਤੋ ਬੇਫਿਕਰ ਹੋ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਸਕਣ। ਉਨਾਂ ਨੇ ਕੈਪਟਨ ਸਰਕਾਰ ਨੂੰ ਸਰਕਾਰ ਬਣਨ ਤੋ ਪਹਿਲਾਂ ਇੰਨਾ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕੇ ਸਰਕਾਰ ਸਾਡੀਆਂ ਮੰਗਾ ਤੇ ਫੌਰੀ ਕਰਵਾਈ ਕਰਦੇ ਹੋਏ ਆਵਦਾ ਵਾਅਦਾ ਪੂਰਾ ਕਰੇਗੀ। ਉਨਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਮਹਾਂਮਾਰੀ ਦੇ ਦੌਰ ਵਿੱਚ ਫਰੰਟਲਾਈਨ ਤੇ ਕੰਮ ਕਰ ਰਹੇ ਕੋਰੋਨਾ ਯੋਧਿਆਂ ਨੂੰ ਮਹਾਂਮਾਰੀ ਦੇ ਨਾਲ ਨਾਲ ਸਰਕਾਰ ਨਾਲ ਵੀ ਲੜਨਾ ਪੈ ਰਿਹਾ ਉਹ ਵੀ ਹੱਕੀ ਮੰਗਾ ਪਿੱਛੇ। ਉਨਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਹੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਤਕ ਸੰਘਰਸ਼ ਜਾਰੀ ਰੱਖਾਂਗੇ। ਇਸ ਮੌਕੇ 2 ਤਰੀਕ ਦੇ ਚੰਡੀਗੜ ਵਿਖੇ ਡਾਇਰੈਕਟਰ ਦਫਤਰ ਤੇ ਰੋਸ ਪ੍ਰਦਰਸ਼ਨ ਸੰਬੰਧੀ ਸਿਵਲ ਸਰਜਨ ਰਾਹੀਂ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਕਮ ਨੋਟਿਸ ਵੀ ਭੇਜਿਆ ਗਿਆ। ਇਸ ਮੌਕੇ ਜ਼ਿਲਾ ਵਲੋਂ ਫਾਰਮੇਸੀ ਅਫਸਰ ਮਨਦੀਪ ਬਰਾੜ, ਦਿਲਰਾਜ ਸਿੰਘ, ਗੁਰਪ੍ਰੀਤ ਸਿੰਘ, ਦਿਆਲ ਕੌਰ, ਸੰਗੀਤਾਂ, ਪ੍ਰੀਤੀ, ਰਮਨ, ਅਸ਼ਵਨੀ, ਰਿਸ਼ੀ, ਗੋਲਡੀ, ਦਰਜਾ 4 ਮਨਜਿੰਦਰ, ਚਰਨਜੀਤ, ਗੁਰਬਾਜ ਆਦਿ ਹਾਜਰ ਸਨ।

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.