Type Here to Get Search Results !

ਪੰਜਾਬ ਸਰਕਾਰ ਨੇ ਪੰਜ ਸਾਲ ਲਾਰਿਆਂ ਵਿੱਚ ਟਪਾਏ - ਹਰਗੋਬਿੰਦ ਕੌਰ

 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਭਰ ਵਿੱਚ 50 ਤੋਂ ਵੱਧ ਥਾਵਾਂ ਤੇ ਕਾਂਗਰਸੀ ਵਿਧਾਇਕਾ ਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਫੂਕੇ ਪੁੱਤਲੇ

ਪੰਜਾਬ ਸਰਕਾਰ ਨੇ ਪੰਜ ਸਾਲ ਲਾਰਿਆਂ ਵਿੱਚ ਟਪਾਏ - ਹਰਗੋਬਿੰਦ ਕੌਰ
ਚੰਡੀਗੜ੍ਹ , 25 ਦਸੰਬਰ (ਸੁਖਪਾਲ ਸਿੰਘ ਢਿੱਲੋਂ)- 
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅੱਜ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਭਰ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ 50 ਤੋਂ ਵੱਧ ਥਾਵਾਂ ਤੇ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ । ਉਹਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਗ ਕਰ ਰਹੀਆਂ ਹਨ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਪਰ ਕਾਂਗਰਸ ਦੀ ਸਰਕਾਰ ਨੇ ਉਹਨਾਂ ਦੀ ਇੱਕ ਵੀ ਗੱਲ ਨਹੀਂ ਮੰਨੀ ਤੇ ਪੰਜ ਸਾਲ ਝੂਠੇ ਲਾਰਿਆਂ ਵਿੱਚ ਹੀ ਟਪਾ ਦਿੱਤੇ । ਜਿਸ ਕਰਕੇ ਵਰਕਰਾਂ ਤੇ ਹੈਲਪਰਾਂ ਵਿੱਚ ਕਾਂਗਰਸ ਪ੍ਰਤੀ ਭਾਰੀ ਰੋਸ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਾਂਗਰਸ ਪਾਰਟੀ ਨੂੰ ਕਰਾਰਾ ਜਵਾਬ ਦੇਣਗੀਆਂ ।

Post a Comment

0 Comments
* Please Don't Spam Here. All the Comments are Reviewed by Admin.