Type Here to Get Search Results !

ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੁਸਾਇਟੀ ਵੱਲੋਂ ਬੱਚਿਆਂ ਦਾ ਧਾਰਮਿਕ ਲਿਖਤੀ ਮੁਕਾਬਲਾ ਕਰਵਾਇਆ ਗਿਆ

 

ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੁਸਾਇਟੀ ਵੱਲੋਂ ਬੱਚਿਆਂ ਦਾ ਧਾਰਮਿਕ ਲਿਖਤੀ ਮੁਕਾਬਲਾ ਕਰਵਾਇਆ ਗਿਆ

ਬਿਆਸ 18 ਅਪ੍ਰੈਲ ( BTTNEWS)- ਬਾਬਾ ਸਾਵਣ ਸਿੰਘ ਨਗਰ ਦੋਲੋ ਨੰਗਲ ਰੋਡ (ਬਿਆਸ) ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ(ਰਜਿ.) ਵੱਲੋ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੱਚਿਆਂ ਦਾ ਸਿੱਖ ਇਤਿਹਾਸ ਨਾਲ ਸੰਬਧਤ ਲਿਖਤੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਗੁਰਤਾਜ ਸਿੰਘ ਪੁੱਤਰ ਸਵਿੰਦਰ ਸਿੰਘ ਜਮਾਲਪੁਰ , (ਸ਼ਰਨਬੀਰ ਕੌਰ ਪੁੱਤਰੀ ਜਸਬੀਰ ਸਿੰਘ ਲਵਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ , ਗੁਰਲੀਨ ਕੌਰ ਪੁੱਤਰੀ ਸੁਖਚੈਨ ਸਿੰਘ, ਸੁਰਜੀਤ ਕੌਰ ਪੁੱਤਰੀ ਜੀਤ ਸਿੰਘ ਬਾਬਾ ਸਾਵਣ ਸਿੰਘ ਨਗਰ ਬਿਆਸ ) ਸ਼ੁਭਨੀਤ ਕੌਰ ਪੁੱਤਰੀ ਜਸਬੀਰ ਸਿੰਘ (ਠੱਠਿਆਂ), ਜੈਸਮੀਨ ਕੌਰ ਪੁੱਤਰੀ ਜਰਮਨ ਸਿੰਘ (ਬੁਤਾਲਾ) , ਮਨਰੀਤ ਕੌਰ ਪੁੱਤਰੀ ਦਵਿੰਦਰ ਸਿੰਘ, ਜੈਸਮੀਨ ਕੌਰ ਪੁੱਤਰੀ ਗੁਰਮੇਲ ਸਿੰਘ ( ਸਠਿਆਲਾ ) ਵੱਖ ਵੱਖ ਪਿੰਡਾਂ ਦੇ ਬੱਚਿਆਂ ਨੇ ਹਿੱਸਾ ਲਿਆ। ਮੁਕਾਬਲੇ ਵਿਚ ਪਹਿਲੇ ਸਥਾਨ ਤੇ ਆਉਣ ਵਾਲੀ ਬੱਚੀ ਸ਼ੁਭਨੀਤ ਕੌਰ ,ਦੂਜੇ ਸਥਾਨ ਤੇ ਲਵਪ੍ਰੀਤ ਕੌਰ ਅਤੇ ਤੀਸਰੇ ਸਥਾਨ ਤੇ ਆਉਣ ਵਾਲੀ ਸ਼ਰਨਬੀਰ ਕੌਰ ਨੂੰ ਸ਼ੀਲਡ ਦੇ ਕੇ ਸਨਮਾਨਤ ਕੀਤਾ ਗਿਆ। ਸੋਸਾਇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਇਹਨਾਂ ਬੱਚਿਆ ਦੀਆਂ ਪਿੱਛਲੇ 2 ਮਹੀਨੇ ਤੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ, ਬੱਚਿਆ ਨੇ ਆਪਣੇ ਸਕੂਲ ਦੀ ਪੜ੍ਹਾਈ ਦੇ ਨਾਲ ਨਾਲ ਸਿੱਖ ਇਤਿਹਾਸ ਦੀਆਂ ਇਸ ਕਲਾਸਾਂ ਵਿਚ ਵੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਜਾਣਕਾਰੀ ਪ੍ਰਾਪਤ ਕੀਤੀ। ਸੋਸਾਇਟੀ ਦੇ ਪ੍ਰਧਾਨ ਨੇ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਮਾਤਾ ਪਿਤਾ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਸੋਸਾਇਟੀ ਦੀ ਪੂਰੀ ਟੀਮ ਵੱਲੋਂ ਹੋਰ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ ਜਿਨ੍ਹਾਂ ਵਿਚ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਦੇ ਉਪਰਾਲੇ ਕੀਤੇ ਜਾਣਗੇ। ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਕੁਰਹਿਤਾਂ ਅਤੇ ਨਸ਼ਿਆਂ ਤੋਂ ਦੂਰ ਕਰਨ ਦਾ ਇਕ-ਮਾਤਰ ਤਰੀਕਾ ਹੈ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ। ਸੋਸਾਇਟੀ ਦੀ ਸਮੁੱਚੀ ਟੀਮ ਪ੍ਰਧਾਨ ਜਗਦੀਸ਼ ਸਿੰਘ ਚਾਹਲ,ਉੱਪ ਪ੍ਰਧਾਨ ਪ੍ਰਦੀਪ ਸਿੰਘ ਗਿੱਲ, ਪੀ.ਆਰ.ਓ ਅਮਨਪ੍ਰੀਤ ਸਿੰਘ ਬੁਤਾਲਾ, ਮੈਂਬਰ ਗੁਰਿੰਦਰ ਸਿੰਘ ਭਲਾਈਪੁਰ , ਸਰਪੰਚ ਹਰਪ੍ਰੀਤ ਸਿੰਘ ਸੋਨੂੰ, ਮੈਂਬਰ ਗੁਰਮੀਤ ਸਿੰਘ ਮੀਤਾ ਵੱਲੋ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸੀਲਡ ਅਤੇ ਬਾਕੀ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ  ਸਨਮਾਨਿਤ ਕੀਤਾ ਗਿਆ।

Post a Comment

0 Comments
* Please Don't Spam Here. All the Comments are Reviewed by Admin.