Type Here to Get Search Results !

SDM ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਕੂਲ ਵੈਨਾਂ ਸਬੰਧੀ ਕੀਤੀ ਗਈ ਮੀਟਿੰਗ

SDM ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਕੂਲ ਵੈਨਾਂ ਸਬੰਧੀ ਕੀਤੀ ਗਈ ਮੀਟਿੰਗ

 ਸ੍ਰੀ ਮੁਕਤਸਰ ਸਾਹਿਬ 6 ਅਪ੍ਰੈਲ,(BTTNEWS)- ਸਵਰਨਜੀਤ ਕੌਰ, ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਅਧਿਕਾਰੀਆਂ ਨਾਲ ਸਕੂਲ ਬੱਸਾਂ ਅਤੇ ਵੈਨਾਂ ਸਬੰਧੀ ਇੱਕ ਜਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਕਿ ਪੰਜਾਬ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ ਰੋਜਾਨਾਂ ਐਸਤਨ 11-12 ਕੀਮਤੀ ਜਾਨਾਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਜਿਆਦਾਤਰ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਉੱਥੇ ਧਿਆਨ ਕੇਂਦ੍ਰਿਤ ਕਰਕੇ ਰੋਕਿਆ ਜਾ ਸਕਦਾ ਹੈ ਜਾਂ ਇਨ੍ਹਾਂ ਹਾਦਸਿਆਂ ਦੀ ਗੰਭੀਰਤਾ ਨੂੰ ਘਟਾਇਆ ਜਾ ਸਕਦਾ ਹੈ।

  ਉਨ੍ਹਾਂ ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਬੱਸਾਂ ਜਾਂ ਵੈਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਅਤੇ ਸਪੀਡ ਗਵਰਨਰ ਲੱਗਿਆ ਹੋਣਾ ਬਹੁਤ ਜਰੂਰੀ ਹੈ। ਸਕੂਲ ਬੱਸਾਂ ਅਤੇ ਵੈਨਾਂ ਤੇ ਗਲੋਡ਼ਨ ਪੀਲਾ ਰੰਗ ਕੀਤਾ ਹੋਣਾ ਵੀ  ਲਾਜਮੀ ਹੈ। ਸਕੂਲ ਬੱਸਾਂ/ਵੈਨਾਂ ਉਪਰ ਸਕੂਲ ਦਾ ਨਾਮ ਅਤੇ ਡਰਾਇਵਰ ਦਾ ਮੋਬਾਇਲ ਨੰਬਰ ਲਿਖਿਆ ਹੋਣਾ ਚਾਹੀਦਾ ਹੈ। ਡਰਾਇਵਰ ਕੋਲ ਬੱਚਿਆਂ ਦੇ ਨਾਮ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਮ ਅਤੇ ਪਤੇ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ। ਸਕੂਲ ਬੱਸਾਂ ਅਤੇ ਵੈਨਾਂ ਵਿੱਚ ਲੇਡੀ ਅਟੈਂਡੈਂਟ ਹੋਣੀ ਵੀ ਲਾਜਮੀ ਹੈ।
                       ਉਹਨਾ ਅੱਗੇ ਦੱਸਿਆ ਕਿ ਡਰਾਇਵਰ ਕੋਲ ਡਰਾਇਵਿੰਗ ਲਾਇਸੰਸ ਅਤੇ ਗੱਡੀ ਦਾ ਪ੍ਰਦੂਸ਼ਨ ਸਰਟੀਫਿਕੇਟ, ਡਰਾਇਵਰ ਦੀ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੇ ਕਾਗਜਾਤ ਪੂਰੇ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੜਕ ਦੁਰਘਟਨਾਵਾਂ ਤੋਂ ਬਚਣ ਲਈ ਸਕੂਲ ਬੱਸਾਂ ਜਾਂ ਵੈਨਾਂ ਵਿੱਚ ਅੱਗ ਬੁਝਾਊ ਯੰਤਰ, ਮੁੱਢਲੀ ਮੈਡੀਕਲ ਸਹਾਇਤਾ ਕਿੱਟ, ਵਿੰਡੋ ਗਰਿੱਲ, ਪੀਣ ਵਾਲਾ ਪਾਣੀ, ਜਰੂਰੀ ਦਵਾਈਆਂ ਆਦਿ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਜੋਨਾਂ ਵਿੱਚ ਵਾਹਨਾਂ ਦੀ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ ਕੀਤੀ ਗਈ ਹੈ।
                              ਐਸ.ਡੀ.ਐਮ. ਨੇ ਸਕੂਲ ਵੈਨਾਂ ਦੇ ਪ੍ਰਬੰਧਕਾਂ, ਡਰਾਈਵਰਾਂ ਅਤੇ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
             ਉਹਨਾ ਇਹ ਵੀ ਦੱਸਿਆ  ਕਿ ਜਿਆਦਾਤਰ ਸੜਕ ਦੁਰਘਟਨਾਵਾਂ ਸੜਕੀ ਨਿਯਮਾਂ ਦੀ ਉਲੰਘਣਾ  ਕਾਰਨ ਕਾਰਣ ਵਾਪਰ ਰਹੀਆਂ ਹਨ।
                               ਉਨ੍ਹਾਂ ਸਕੂਲ ਮੁੱਖੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ-ਅੰਦਰ ਸਕੂਲ ਬੱਸਾਂ ਜਾਂ ਵੈਨਾਂ ਨਾਲ ਸਬੰਧਤ ਸਾਰੀਆਂ  ਸ਼ਰਤਾ  ਪੂਰੀਆਂ ਕਰ ਲਈਆਂ ਜਾਣ। ਉਸ ਤੋਂ ਬਾਅਦ ਜੇਕਰ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਕਿਸੇ ਵੀ ਲਾਪਰਵਾਹੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਸਿੱਖਿਆ ਅਫਸਰ, ਸੈਕੰਡਰੀ/ਪ੍ਰਾਇਮਰੀ, ਟ੍ਰੈਫਿਕ ਇੰਚਾਰਜ, ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁੱਖੀ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.