Type Here to Get Search Results !

ਸੁਵਿਧਾ ਕੈਂਪ ਲੋੜਵੰਦਾਂ ਲਈ ਸਹਾਈ ਸਿੱਧ ਹੋਣਗੇ - ਡਾ. ਬਲਜੀਤ ਕੌਰ

ਸੁਵਿਧਾ ਕੈਂਪ ਲੋੜਵੰਦਾਂ ਲਈ ਸਹਾਈ ਸਿੱਧ ਹੋਣਗੇ - ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 9 ਮਈ, (BTTNEWS)- 
 ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਦੇ ਮੰਤਵ ਨਾਲ ਅੱਜ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਅਬੁਲ ਖੁਰਾਣਾ ਵਿਖੇ 10 ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਸਮੇਤ ਅਮਲੇ ਨੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਬਾਅਦ ਦੁਪਹਿਰ ਤੱਕ ਵਿਸ਼ੇਸ਼ ਕੈਂਪ ਦੌਰਾਨ ਤਕਰੀਬਨ 500 ਲਾਭਪਾਤਰੀਆਂ ਦੀਆਂ ਅਰਜੀਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਡਾ. ਬਲਜੀਤ ਕੌਰ ਅਤੇ ਐਮ.ਐਲ.ਏ. ਲੰਬੀ ਸ.ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਸਰਕਾਰ ਦਾ ਲੋਕਾਂ ਤੱਕ ਚੱਲ ਕੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਸਿਲਸਿਲਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਨਾਲ ਸਬੰਧਤ ਸਕੀਮਾਂ ਦਾ ਲਾਭ ਦੇਣ ਲਈ 9 ਮਈ ਤੋਂ 10 ਜੂਨ 2022 ਤੱਕ ਮਲੋਟ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਨਿਰਧਾਰਿਤ ਥਾਵਾਂ ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਹਨਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਪੈਨਸ਼ਨ ਸਕੀਮਾਂ, ਦਿਵਿਆਂਗ ਸਰਟੀਫਿਕੇਟ, ਲੇਬਰ ਕਾਰਡ, ਸ਼ਗਨ ਸਕੀਮ, ਸਮਾਰਟ ਰਾਸ਼ਨ ਕਾਰਡ, ਪੋਸ਼ਣ ਅਭਿਆਨ ਸਬੰਧੀ, ਸਖੀ ਵਨ ਸਟਾਪ ਸੈਂਟਰ, ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਬੇਟੀ ਬਚਾਓ-ਬੇਟੀ ਪੜਾਓ ਆਦਿ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਪ੍ਰਮੋਦ ਸਿੰਗਲਾ ਐਸ.ਡੀ.ਐਮ.ਮਲੋਟ, ਗੁਰਦੀਪ ਸਿੰਘ ਮਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ, ਪਾਰਟੀ ਦੇ ਜੁਆਇੰਟ ਸਕੱਤਰ ਵਰਿੰਦਰ ਕੁਮਾਰ ਢੋਸੀਵਾਲ, ਜਗਦੇਵ ਸਿੰਘ ਬਾਮ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ,ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਸਿ਼ਸ਼ਨਪ੍ਰੀਤ ਸਿੰਘ ਸਰਕਲ ਇੰਚਾਰਜ, ਪਰਵਿੰਦਰ ਸਿੰਘ, ਵਿੱਕੀ ਅਬੁਲ ਖੁਰਾਣਾ ਵੀ ਮੌਜੂਦ ਸਨ।

Post a Comment

0 Comments
* Please Don't Spam Here. All the Comments are Reviewed by Admin.