Breaking

ਨਸ਼ਾ ਤਸਕਰ ਨੂੰ 10 ਸਾਲ ਕੈਦ, ਲੱਖ ਰੁਪਏ ਜੁਰਮਾਨਾ

ਨਸ਼ਾ ਤਸਕਰ ਨੂੰ 10 ਸਾਲ ਕੈਦ, ਲੱਖ ਰੁਪਏ ਜੁਰਮਾਨਾ

 ਸ੍ਰੀ ਮੁਕਤਸਰ ਸਾਹਿਬ 31 ਅਗਸਤ :ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਇਕ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ, ਜੁਰਮਾਨਾ ਅਦਾ ਨਾ ਕਰਨ ’ਤੇ ਸਜ਼ਾ ਵਿੱਚ ਇਕ ਸਾਲ ਦਾ ਵਾਧਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਥਾਨਾ ਮਲੋਟ ਦੀ ਪੁਲੀਸ ਨੇ ਗਸ਼ਤ ਦੌਰਾਨ ਭੋਲਾ ਸਿੰਘ ਉਰਫ ਪਵਨ ਵਾਸੀ ਚੱਕ ਰੁਲਦੂ ਸਿੰਘ ਵਾਲਾ (ਬਠਿੰਡਾ) ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਫੜ ਕੇ ਉਸਦੇ ਖਿਲਾਫ ਥਾਨਾ ਸਿਟੀ ਮਲੋਟ ਵਿਖੇ ਨਸ਼ਾ ਵਿਰੋਧੀ ਐਕਟ ਅਧੀਨ ਮੁਕਦਮਾ ਦਰਜ ਕਰਕੇ ਮਾਮਲਾ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਿਥੇ ਸਹਾਇਕ ਜ਼ਿਲ੍ਹਾ ਅਟਾਰਨੀ ਹਰਦੀਪ ਸਿੰਘ ਰਮਾਣਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਦੋਸ਼ੀ ਨੂੰ ਜੁਰਮਾਨੇ ਅਤੇ ਸਜ਼ਾ ਦਾ ਹੁਕਮ ਦਿੱਤਾ ਹੈ।

Post a Comment

Previous Post Next Post