ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 13 ਸਤੰਬਰ ਤੋਂ 30 ਸਤੰਬਰ ਤੱਕ ਹਰੇਕ ਪਿੰਡ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕਣਗੀਆਂ

bttnews
0

ਮਾਮਲਾ ਵਰਕਰਾਂ ਕੋਲੋਂ ਸੈਂਟਰਾਂ ਦੇ ਬੱਚੇ ਖੋਹਣ ਅਤੇ ਪ੍ਰੀ ਨਰਸਰੀ ਟੀਚਰ ਦਾ ਦਰਜਾ ਨਾ ਦੇਣ ਦਾ

ਮਾਨਸਾ, 10 ਸਤੰਬਰ - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਪੰਜਾਬ ਦੇ ਹਰੇਕ ਪਿੰਡ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ ਤੇ ਲੋਕਾਂ ਨੂੰ ਉਕਤ ਸਰਕਾਰ ਦੀਆਂ ਹਰ ਵਰਗ ਪ੍ਰਤੀ ਮਾੜੀਆਂ ਨੀਤੀਆਂ ਤੋਂ ਜਾਣੂੰ ਕਰਵਾਉਣਗੀਆਂ । ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲਾ ਪ੍ਰਧਾਨ/ਬਲਾਕ ਪ੍ਰਧਾਨ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਈ ਜੀ ਐਸ ਵਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਦੇ ਦਿੱਤਾ ਗਿਆ ਹੈ ਜਦੋਂ ਕਿ ਆਂਗਣਵਾੜੀ ਵਰਕਰਾਂ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਪਿਛਲੇਂ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ  ਰਹੀਆਂ ਹਨ । ਉਹਨਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਵਿੱਚ ਇਸ ਪ੍ਰਤੀ ਗੁੱਸੇ ਦੀ ਲਹਿਰ ਹੈ ਤੇ ਉਹ ਪੰਜਾਬ ਸਰਕਾਰ ਨੂੰ ਸਬਕ ਸਿਖਾ ਕੇ ਰਹਿਣਗੀਆ ।  ਉਹਨਾਂ ਦੋਸ਼ ਲਗਾਇਆ ਕਿ ਪਹਿਲਾਂ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਏ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵੀ ਖੋਹਿਆ ਜਾ ਰਿਹਾ ਹੈ । ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਡਿਉਟੀਆਂ ਲਾਈਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ  2 ਅਕਤੂਬਰ  ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਤੇ ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ । ਉਹਨਾਂ ਦੋਸ਼ ਲਗਾਇਆ ਕਿ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਲਾਰਿਆਂ ਵਿੱਚ ਹੀ ਰੱਖਿਆ । ਪਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ , ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ।  ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਦਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ ਤੇ ਵਰਕਰਾਂ ਨੂੰ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾਣ ।


Post a Comment

0Comments

Post a Comment (0)