ਵਿਜੀਲੈਂਸ ਵੱਲੋਂ ਕਾਨੂੰਗੋ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

bttnews
0

 ਚੰਡੀਗੜ 14 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਨਵਾਂਸ਼ਹਿਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਵੱਲੋਂ ਕਾਨੂੰਗੋ  ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 

ਵਿਜੀਲੈਂਸ ਵੱਲੋਂ ਕਾਨੂੰਗੋ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

        ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵੱਲੋਂ ਕਾਨੂੰਗੋ ਨੂੰ ਸ਼ਿਕਾਇਤਕਰਤਾ ਗੁਰਮੁੱਖ ਸਿੰਘ ਪਿੰਡ ਮਾਹਲ ਖੁਰਦ, ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸਦੇ ਨੰਬਰਦਾਰੀ ਸੰਬੰਧੀ ਕੇਸ ਵਿੱਚ ਪੜਤਾਲੀਆ ਰਿਪੋਰਟ ਭੇਜਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਨਾਂ ਦੱਸਿਆ ਕਿ ਉਹ ਦੋਸ਼ੀ ਕਾਨੂੰਗੋ ਨੂੰ ਪਹਿਲਾਂ ਹੀ 15,000 ਅਦਾ ਕਰ ਚੁੱਕਾ ਹੈ ਅਤੇ ਉਸ ਵਲੋਂ 5000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ। 

          ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜਮ ਕਾਨੂੰਗੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post a Comment

0Comments

Post a Comment (0)