ਮਾਨਸਾ : 5 ਸਤੰਬਰ: ਦੇਸ਼ ਵਿੱਚ ਨਿੱਤ ਲੋੜਵੰਦ ਵਸਤੂਆਂ ਵਿੱਚ ਅੱਤ ਦੀ ਹੋ ਰਹੀ ਮਹਿੰਗਾਈ ਨੇ ਗਰੀਬ ਦਾ ਜਿੱਥੇ ਲੱਕ ਤੋੜ ਦਿੱਤਾ ਹੈ। ਉੱਥੇ ਹੀ ਇਸ ਮਹਿੰਗਾਈ ਦੇ ਯੁੱਗ ਵਿੱਚ ਆਮ ਵਰਗ ਨੂੰ ਦੋ ਡੰਗ ਦੀ ਰੋਟੀ ਲਈ ਮੋਹਤਾਜ ਹੋਣ ਪੈ ਰਿਹਾ ਹੈ ਅਤੇ ਨਾਲ ਹੀ ਦੇਸ਼ ਦਾ ਅੰਨਦਾਤਾ ਦਿੱਲੀ ਦੀਆਂ ਸੜਕਾਂ ਤੇ ਰੁਲ ਰਿਹਾ ਹੈ ਅਤੇ ਕੇਂਦਰ ਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉੱਥੇ ਹੀ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਮੋਦੀ ਦੇ ਹੱਥਾਂ ਵਿੱਚ ਖੇਡਦੀ ਨਜਰ ਆ ਰਹੀ ਹੈ ਕਿਉਂਕਿ ਨਾ ਤਾਂ ਇਸ ਸਰਕਾਰ ਨੇ ਮਹਿੰਗਾਈ ਨੂੰ ਨੱਥ ਪਾਉਣ ਦਾ ਉਪਰਾਲਾ ਕਰ ਰਹੀ ਹੈ ਅਤੇ ਨਾ ਹੀ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਤੇ ਦਬਾਅ ਬਣਾ ਰਹੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ-ਨਾਲ ਆਮ ਵਰਗ ਨੂੰ ਵੀ ਮਹਿੰਗਾਈ ਦੀ ਚੱਕੀ ਵਿੱਚ ਪੀਸ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦਿਹਾਤੀ ਜਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਯੂਥ ਅਕਾਲੀ ਦਲ ਸ਼ਹਿਰੀ ਜਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਯੂਥ ਅਕਾਲੀ ਆਗੂ ਰਘੁਵੀਰ ਸਿੰਘ ਮਾਨਸਾ, ਯੂਥ ਅਕਾਲੀ ਦਲ ਜਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਗੰਢੂ ਕਲਾਂ ਨੇ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਕਿਸਾਨੀ ਮਸਲੇ ਨੂੰ ਲੈ ਕੇ ਅਤੇ ਵਧ ਰਹੀ ਮਹਿੰਗਾਈ ਦੇ ਵਿਰੁੱਧ ਦੋਹੇ ਸਰਕਾਰਾਂ ਨਾਲ ਲੜ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਰੰਭੇ ਸੰਘਰਸ਼ ਵਿੱਚ ਕਾਂਗਰਸ ਪਾਰਟੀ ਅਤੇ ਆਪ ਪਾਰਟੀ ਦੇ ਵਰਕਰ ਇਸ ਸੰਘਰਸ਼ ਨੂੰ ਤਾਰੋ-ਪੀੜ ਕਰਨ ਲਈ ਯਤਨ ਕਰ ਰਹੇ ਹਨ ਕਿਉਂਕਿ ਇਹ ਦੋਹੇਂ ਪਾਰਟੀਆਂ ਬੀ.ਜੇ.ਪੀ ਦੇ ਇਸ਼ਾਰੇ ਤੇ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣ। ਇਸ ਦੇ ਲਈ ਸੂਬੇ ਵਿੱਚ ਗਵਰਨਰੀ ਰਾਜ ਲਵਾਉਣ ਲਈ ਆਪਣੇ ਹੱਥ ਕੰਡੇ ਵਰਤ ਰਹੇ ਹਨ ਕਿਉਂਕਿ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਤਿੰਨੇ ਪਾਰਟੀਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਅਕਾਲੀ ਦਲ ਗਠਜੋੜ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਿਹਾ ਹੈ। ਉਕਤ ਆਗੂਆਂ ਨੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਰੰਭੇ ਗਏ ਸੰਘਰਸ਼ ਵਿੱਚ ਹਰ ਤਰ੍ਹਾਂ ਦਾ ਯੋਗਦਾਨ ਪਾਉਣ ਦੇ ਕੀਤੇ ਐਲਾਨ ਨੇ ਸਪੱਸ਼ਟ ਕਰ ਦਿੱਤਾ ਕਿ ਅਕਾਲੀ ਦਲ ਕਿਸਾਨ, ਮਜਦੂਰ ਹਿਤੈਸ਼ੀ ਪਾਰਟੀ ਹੈ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਚੱਲ ਰਹੀਆਂ ਨੇ ਮੋਦੀ ਦੇ ਇਸ਼ਾਰੇ ਤੇ
September 05, 2021
0