ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਸਕੇ ਪਿਓ ਨੂੰ ਕੁਹਾੜੇ ਨਾਲ ਵੱਡ ਕੇ ਮਾਰ ਮੁਕਾਉਣ ਵਾਲੇ ਕਪੁੱਤ ਨੂੰ ਉਮਰ ਕੈਦ

 ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੀ ਅਦਾਲਤ ਵੱਲੋਂ ਅਹਿਮ ਫੈਂਸਲਾ

ਸਕੇ ਪਿਓ ਨੂੰ ਕੁਹਾੜੇ ਨਾਲ ਵੱਡ ਕੇ ਮਾਰ ਮੁਕਾਉਣ ਵਾਲੇ ਕਪੁੱਤ ਨੂੰ ਉਮਰ ਕੈਦ
ਜ਼ਿਲ੍ਹਾ ਅਤੇ ਸੈਸ਼ਨ ਜੱਜ

ਫਿਰੋਜ਼ਪੁਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਦਾਲਤ ਨੇ ਇੱਕ ਬਹੁਤ ਹੀ ਸੰਜੀਦਾ ਕੇਸ ਦੀ ਸੁਣਵਾਈ ਕਰਦੇ ਹੋਵੇ ਆਪਣੇ ਹੀ ਸਕੇ ਪਿਓ ਨੂੰ ਕੁਹਾੜੇ ਨਾਲ ਵੱਡ ਕੇ ਮਾਰ ਮੁਕਾਉਣ ਪੁੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਜਾਣਕਾਰੀ ਅਨੁਸਾਰ ਪਿੰਡ ਪੀਰ ਮੁਹੰਮਦ ਥਾਣਾ ਮਖੂ ਵਿਖੇ ਰਹਿ ਰਹੇ ਇੱਕ ਗੁਰਦੇਵ ਸਿੰਘ ਨਾਂਅ ਦੇ ਘਰ ਉਸ ਵਕਤ ਸੋਗ ਦੀ ਲਹਿਰ ਫੈਲ ਗਈ ਜਿਸ ਵਕਤ ਉਸ ਦੇ ਆਪਣੇ ਬੇਟੇ ਗੁਰਚਰਨ ਸਿੰਘ ਉਰਫ ਚੰਨੀ ਨੇ ਆਪਣੇ ਸਕੇ ਪਿਤਾ ਦਾ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ । ਜਿਕਰਯੋਗ ਹੈ ਕਿ ਗੁਰਚਰਨ ਸਿੰਘ ਚੰਨੀ ਜ਼ੋ ਕਿ ਰਿਟਾਇਰਡ ਫੌਜੀ ਸੀ ਅਤੇ ਆਪਣੇ ਘਰ ਪਿੰਡ ਪੀਰ ਮੁਹੰਮਦ ਵਿਖੇ ਰਹਿ ਰਿਹਾ ਸੀ। ਇਸ ਦੇ ਨਾਲ ਇਸ ਦੇ ਦੋ ਸਕੇ ਭਰਾ, ਜਿਨ੍ਹਾਂ ਦੇ ਨਾਂਅ ਕ੍ਰਮਵਾਰ ਬਖਸ਼ੀਸ਼ ਸਿੰਘ ਅਤੇ ਸੁਰਮੇਲ ਸਿੰਘ ਸੀ ਜਿੰਨਾ ਚ ਬਖਸ਼ੀਸ਼ ਸਿੰਘ ਦੀ ਮੌਤ ਹੋ ਚੁੱਕੀ ਸੀ । ਗੁਰਚਰਨ ਸਿੰਘ ਨਸ਼ੇੜੀ ਸੀ ਅਤੇ ਆਪਣੇ ਮ੍ਰਿਤਕ ਭਰਾ ਦੀ ਪਤਨੀ ਲਖਵਿੰਦਰ ਕੌਰ ਵੀ ਉਸ ਦੇ ਨਾਲ ਰਹਿ ਰਹੀ ਸੀ । ਇਸ ਮਾਮਲੇ ਦੀ ਛਾਣਬੀਨ ਕਰਨ ਤੇ ਪਾਇਆ ਗਿਆ ਹੈ ਕਿ ਗੁਰਚਰਨ ਸਿੰਘ ਚੰਨੀ ਨਸ਼ੇੜੀ ਹੋਣ ਕਰਕੇ ਆਪਣੇ ਪਿਤਾ ਤੋਂ ਨਸ਼ੇ ਲਈ ਪੈਸੇ ਮੰਗਦਾ ਰਹਿੰਦਾ ਸੀ ਅਤੇ ਉਸ ਦਾ ਪਿਤਾ ਮ੍ਰਿਤਕ ਗੁਰਦੇਵ ਸਿੰਘ ਉਸ ਨੂੰ ਵਾਰ ਵਾਰ ਸਮਝਾਉਂਦਾ ਸੀ ਕਿ ਨਸ਼ੇ ਕਾਰਨ ਅਤੇ ਵੱਡੇ ਭਰਾ ਬਖਸ਼ੀਸ਼ ਸਿੰਘ ਦੀ ਪਤਨੀ ਉਸ ਦੇ ਨਾਲ ਰਹਿਣ ਕਾਰਨ ਉਨ੍ਹਾਂ ਦੇ ਪਰਿਵਾਰ ਦੀ ਪਿੰਡ ਵਿੱਚ ਬਹੁਤ ਬੇਇਜ਼ਤੀ ਹੋ ਰਹੀ ਹੈ । ਇਸ ਤੋਂ ਖਫਾ ਹੋ ਕੇ ਇੱਕ ਦਿਨ ਜਦ ਦੋਸ਼ੀ ਨੇ ਆਪਣੇ ਪਿਤਾ ਗੁਰਦੇਵ ਸਿੰਘ ਤੋਂ ਨਸ਼ੇ ਕਰਨ ਲਈ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਦੇ ਇਨਕਾਰ ਕਰਨ ਤੇ ਦੋਸ਼ੀ ਗੁਰਚਰਨ ਸਿੰਘ ਚੰਨੀ ਨੇ ਆਪਣੇ ਪਿਤਾ ਨੂੰ ਕੁਹਾੜੀ ਮਾਰ ਮਾਰ ਕੇ ਵੱਢ ਦਿੱਤਾ । ਇਸ ਤੋਂ ਬਾਅਦ ਦੋਸ਼ੀ ਦੇ ਭਰਾ ਸੁਰਮੇਲ ਸਿੰਘ ਅਤੇ ਉਸ ਦੀ ਮਾਤਾ ਛਿੰਦਰ ਕੌਰ ਨੇ ਗੁਰਚਰਨ ਸਿੰਘ ਚੰੰਨੀ ਦੇ ਖਿਲਾਫ ਮੁਕੱਦਮਾ ਦਰਜ ਕਰਵਾ ਦਿੱਤਾ ਜਿਸਦੀ ਸੁਣਵਾਈ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਿਸ਼ੋਰ ਕੁਮਾਰ ਨੇ ਇਸ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post AdContact Us