ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਤਰਨਤਾਰਨ ਦੀ ਮੀਟਿੰਗ ਹੋਈ

bttnews
0

 - ਰਜਵੰਤ ਕੌਰ ਪੰਜਵੜ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ -

- ਕਾਂਗਰਸ ਦੀ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਵਾਂਗੇ - ਹਰਗੋਬਿੰਦ ਕੌਰ -
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਤਰਨਤਾਰਨ ਦੀ ਮੀਟਿੰਗ ਹੋਈ

ਤਰਨਤਾਰਨ , 3 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਤਰਨਤਾਰਨ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਵਿਸ਼ੇਸ਼ ਤੌਰ ਤੇ ਪਹੁੰਚੇ । ਮੀਟਿੰਗ ਵਿੱਚ ਬੋਲਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ ਤੇ ਉਹਨਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਗਈ । ਮੁੱਖ ਮੰਤਰੀ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਯੂਨੀਅਨ ਦੇ ਵਫ਼ਦ ਨਾਲ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ । ਸਗੋਂ ਸਰਕਾਰ ਨੇ ਪੁਲਿਸ ਦੇ ਡੰਡੇ ਦਾ ਜੋਰ ਵਿਖਾਇਆ ਹੈ । ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਸੀ ਤੇ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਇਆ ਜਾਵੇਗਾ । ਉਹਨਾਂ ਨੇ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਵੱਧ ਤੋਂ ਵੱਧ ਸਾਥ ਦੇਣ । ਇਸੇ ਦੌਰਾਨ ਹੀ ਬਲਾਕ ਤਰਨਤਾਰਨ ਦੀ ਸਰਬਸੰਮਤੀ ਨਾਲ ਚੋਣ ਕਰਵਾ ਕੇ ਰਜਵੰਤ ਕੌਰ ਪੰਜਵੜ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ । ਜਦੋਂ ਕਿ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਰੋਮਾਣਾ , ਮੀਤ ਪ੍ਰਧਾਨ ਰਣਜੀਤ ਕੌਰ , ਗੁਰਮੀਤ ਕੌਰ , ਜਨਰਲ ਸਕੱਤਰ ਗੁਰਪ੍ਰੀਤ ਕੌਰ ਮੱਲ ਮੋਰੀ , ਖਜ਼ਾਨਚੀ ਮਨਜੀਤ ਕੌਰ ਸੰਘਾ , ਸਕੱਤਰ ਕੰਵਲਜੀਤ ਕੌਰ , ਅਰਵਿੰਦਰ ਕੌਰ , ਜਥੇਬੰਦਕ ਸਕੱਤਰ ਭੂਪਿੰਦਰ ਕੌਰ , ਪ੍ਰੈਸ ਸਕੱਤਰ ਸਤਵਿੰਦਰ ਕੌਰ ਤੇ ਪ੍ਰਚਾਰ ਸਕੱਤਰ ਨਿਰਮਲਜੀਤ ਕੌਰ ਨੂੰ ਬਣਾਇਆ ਗਿਆ । ਮੀਟਿੰਗ ਦੌਰਾਨ ਜਤਿੰਦਰ ਕੌਰ ਚੋਹਲਾ ਸਾਹਿਬ , ਸੁਖਵਿੰਦਰ ਕੌਰ ਵਲਟੋਹਾ , ਬੇਅੰਤ ਕੌਰ ਪੱਟੀ , ਨਰਿੰਦਰ ਕੌਰ ਭਿੱਖੀਵਿੰਡ ਤੇ ਰਾਜਬੀਰ ਕੌਰ ਨੌਸ਼ਿਹਰਾ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)