ਸਰਨਾ ਧੜੇ ਨੁੰ ਵੱਡਾ ਝਟਕਾ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲੜਾ ਅਕਾਲੀ ਦਲ ਵਿੱਚ ਹੋਏ ਸ਼ਾਮਲ

bttnews
0

ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਕੀਤਾ ਨਿੱਘਾ ਸਵਾਗਤ

ਸਰਨਾ ਧੜੇ ਨੁੰ ਵੱਡਾ ਝਟਕਾ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲੜਾ ਅਕਾਲੀ ਦਲ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, 1 ਸਤੰਬਰ : 
ਸਰਨਾ ਧੜੇ ਨੁੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਾਲੜਾ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸਰਦਾਰ ਸੁਖਬੀਰ ਕਾਲੜਾ ਵਾਰਡ ਨੰਬਰ 2 ਸਵਰੂਪ ਨਗਰ ਤੋਂ ਦੂਜੀ ਵਾਰ ਮੈਂਬਰ ਚੁਣੇ ਗਏ ਹਨ।
ਸਰਦਾਰ ਕਾਲੜਾ ਨੂੰ ਪਾਰਟੀ ਵਿਚ ਸ਼ਾਮਲ ਹੋਣ 'ਤੇ ਜੀ ਆਇਆ ਕਹਿੰਦਿਆਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਉਹ ਦਿੱਲੀ ਦੀ ਸੰਗਤ ਦੇ ਫਤਵੇ ਦਾ ਸਤਿਕਾਰ ਕਰਦਿਆਂ ਸਰਨਾ  ਧੜਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਤੇ ਉਹਨਾਂ ਦਾ ਇਕੋ ਇਕ ਮਕਸਦ ਸਿੱਖ ਕੌਮ ਦੀ ਅਤੇ ਗੁਰੂ ਘਰਾਂ ਦੀ ਸੇਵਾ ਕਰਨਾ ਹੈ। ਉਹਨਾਂ ਕਿਹਾ ਕਿ ਸਾਡਾ ਇਕੋ ਇਕ ਏਜੰਡਾ ਮਨੁੱਖਤਾ ਦੀ ਸੇਵਾ ਕਰਨ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਲਈ ਕੰਮ ਕਰਨਾ ਹੈ।
ਇਸ ਮੌਕੇ ਸਰਦਾਰ ਸੁਖਬੀਰ ਸਿੰਘ ਕਾਲੜਾ ਨੇ ਕਿਹਾ ਕਿ ਸਰਨਾ ਭਰਾ ਪਾਰਟੀ ਨੁੰ ਦੋ ਮੈਂਬਰੀ ਕਮੇਟੀ ਵਾਂਗ ਚਲਾ ਰਹੇ ਹਨ। ਉਹਨਾਂ ਕਿਹਾ ਕਿ ਉਹ ਉਥੇ ਘੁਟਣ ਮਹਿਸੂਸ ਕਰ ਰਹੇ ਸਨ ਅਤੇ ਇਸ ਲਈ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਸੰਗਤ ਦੀ ਸੇਵਾ ਕੀਤੀ ਜਾਵੇ। ਉਹਨਾਂ ਕਿਹਾ ਕਿ ਉਹ ਬਾਲਾ ਸਾਹਿਬ ਹਸਪਤਾਲ ਦੇ ਉਦਘਾਟਨ ਅਤੇ ਦਿੱਲੀ ਕਮੇਟੀ ਦੇ ਸਕੂਲਾਂ ਤੇ ਕਾਲਜਾਂ ਵਿਚ ਵੱਧ ਤੋਂ ਵੱਧ ਵਿਦਿਆਰਥੀ ਦਾਖਲ ਕਰਵਾਉਣ ਲਈ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ।
ਉਹਨਾਂ ਦੱਸਿਆ ਕਿ ਹੋਰ ਮੈਂਬਰ ਵੀ ਜਲਦੀ ਹੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਕਿਉਂਕਿ ਉਹ ਸਰਨਾ ਭਰਾਵਾਂ ਤੋਂ ਅੱਕੇ ਪਏ ਹਨ। ਉਹਨਾਂ ਕਿਹਾ ਕਿ ਹਰ ਕੋਈ ਇਹ ਵੇਖ ਰਿਹਾ ਸੀ ਕਿ ਪਹਿਲਾਂ ਕੌਣ ਅਕਾਲੀ ਦਲ ਵਿਚ ਸ਼ਾਮਲ ਹੋਵੇਗਾ ਤੇ ਮੈਂ ਫੈਸਲਾ ਕੀਤਾ ਕਿ ਸਿੱਖ ਕੌਮ ਦੀ ਸੇਵਾ ਵਾਸਤੇ ਪਹਿਲ ਕਰਾਂੇ। ਉਹਨਾਂ ਕਿਹਾ ਕਿ ਮੈਂਬਰਾਂ ਦਾ ਮਕਸਦ ਸਿੱਖ ਕੌਮ ਦੀ ਸੇਵਾ ਕਰਨਾ ਹੈ ਨਾ ਕਿ ਗੰਦੀ ਰਾਜਨੀਤੀ ਵਿਚ ਉਲਝਣਾ।
ਸਰਦਾਰ ਕਾਲੜਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਕਾਲਡਾ ਨੇ ਫੈਸਲਾ ਕੀਤਾ ਕਿ ਉਸ ਪਾਰਟੀ ਵਿਚ ਸ਼ਾਮਲ ਹੋਇਆ ਜਾਵੇ ਜੋ ਮਨੁੱਖਤਾ ਦੀ ਸੇਵਾ ਕਰਦੀ ਹੈ ਤੇ ਸਿੱਖ ਕੌਮ ਨਾਲ ਡਟਦੀ ਹੈ। ਉਹਨਾਂ ਕਿਹਾ ਕਿ ਸਰਨਾ ਧੜੇ ਦੇ ਅੱਧੇ ਤੋਂ ਜ਼ਿਆਦਾ ਮੈਂਬਰ ਦੋਵਾਂ ਭਰਾਵਾਂ ਦੇ ਕੰਮ ਕਰਨ ਦੇ ਤਰੀਕੇ ਤੋਂ ਔਖੇ ਹਨ ਤੇ ਕੌਮ ਦੀ ਸੇਵਾ ਕਰਨਾ ਚਾਹੁੰਦੇ ਹਲ ਤੇ ਇਸੇ ਲਈ ਹੋਰ ਮੈਂਬਰ ਵੀ ਜਲਦੀ ਹੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਸਰਦਾਰ ਸਿਰਸਾ ਨੇ ਇਹ ਵੀ ਦੱਸਿਆ ਕਿ ਕੋਆਪਸ਼ਨ ਦੀ ਪ੍ਰਕਿਰਿਆ 9 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਤੇ ਇਸਦੇ 15 ਦਿਨਾਂ ਬਾਅਦ ਯਾਨੀ 24 ਜਾਂ 25 ਸਤੰਬਰ ਦੇ ਕਰੀਬ ਜਨਰਲ ਹਾਊਸ ਸੱਦਿਆ ਜਾਵੇਗਾ ਤੇ ਟੀਮ ਦੀ ਚੋਣ ਕੀਤੀ ਜਾਵੇਗੀ। 

Post a Comment

0Comments

Post a Comment (0)