Type Here to Get Search Results !

ਇਟਲੀ ਚ' ਚੰਗੇ ਭਵਿੱਖ ਲਈ ਆਏ ਸਰਬਜੀਤ ਸਿੰਘ (ਬੱਬੂ) ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ'

 - ਮ੍ਰਿਤਕ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨਾਲ ਸੀ ਸਬੰਧਿਤ'
ਸਰਬਜੀਤ ਸਿੰਘ (ਬੱਬੂ) ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ'

ਮਿਲਾਨ ਇਟਲੀ (ਦਲਜੀਤ ਮੱਕੜ)"ਪੰਜਾਬੀ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਦੀ ਧਰਤੀ ਵੱਲ ਰੁੱਖ ਕਰਦੇ ਹਨ ਤਾਂ ਜ਼ੋ ਮਿਹਨਤ, ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਉਜਵੱਲ ਬਣਾ ਸਕਣ ਪਰ ਜ਼ਿੰਦਗੀ ਵਿੱਚ ਸਿਰਫ ਉਹੀ ਹੁੰਦਾ ਹੈ ਜ਼ੋ ਪ੍ਰਮਾਤਮਾ ਨੂੰ ਮਨਜ਼ੂਰ ਹੁੰਦਾ ਹੈ, ਇਟਲੀ ਵਿੱਚ ਵਸਦੇ ਭਾਰਤੀ ਭਾਈਚਾਰੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਛਾਂ ਗਈ ਜਦੋਂ ਇਟਲੀ ਦੀ ਰਾਜਧਾਨੀ ਰੋਮ ਵਿਖੇ ਰਹਿਣ ਬਸੇਰਾ ਕਰ ਰਹੇ ਸਰਬਜੀਤ ਸਿੰਘ (ਬੱਬੂ) ਦੀ ਦਿਲ ਦੀ ਧੜਕਣ ਰੁਕ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ,ਇਸ ਸੰਬੰਧੀ 'ਆਸ ਦੀ ਕਿਰਨ ਇਟਲੀ'ਦੇ ਸੇਵਾਦਾਰਾਂ ਵਲੋਂ ਭਰੇ ਮਨ ਨਾਲ ਪ੍ਰੈਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਬਜੀਤ ਸਿੰਘ (ਬੱਬੂ) (41ਸਾਲ) ਜ਼ੋ ਕਿ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਗਣੇਸ਼ਪੁਰ ਪਲੋਟ ਦਾ ਵਸਨੀਕ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਅਤੇ ਆਪਣੇ ਭਵਿੱਖ ਨੂੰ ਬਹਿਤਰ ਬਣਾਉਣ ਲਈ ਆਇਆ ਸੀ ਪਰ ਬੀਤੇ ਦਿਨੀਂ ਦਿਲ ਦੀ ਧੜਕਣ ਰੁਕ ਜਾਣ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ, ਮ੍ਰਿਤਕ ਆਪਣੇ ਪਿੱਛੇ ਪਤਨੀ,10 ਸਾਲਾਂ ਬੱਚਾ, ਮਾਤਾ ਪਿਤਾ ਅਤੇ ਭਰਾ ਸਮੇਂ ਪਰਿਵਾਰਕ ਮੈਂਬਰਾਂ ਨੂੰ ਰੋਂਦੇ ਕੁਰਲਾਉਂਦੇ ਹਮੇਸ਼ਾ ਛੱਡ ਗਿਆ ਹੈ, ਮ੍ਰਿਤਕ ਸਰਬਜੀਤ ਸਿੰਘ ਦੀ ਦੇਹ ਦੀਆਂ ਅੰਤਮ ਰਸਮਾਂ ਕਰਨ ਲਈ ਆਸ ਦੀ ਕਿਰਨ ਇਟਲੀ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸਰਬਜੀਤ ਸਿੰਘ ਦੀ ਦੇਹ ਨੂੰ ਭਾਰਤ ਭੇਜਣ ਲਈ ਤਿਆਰੀ ਕੀਤੀਆਂ ਜਾ ਰਹੀਆਂ ਹਨ,ਇਸ ਮੌਕੇ ਆਸ ਦੀ ਕਿਰਨ ਇਟਲੀ ਦੇ ਸਮੂਹ ਸੇਵਾਦਾਰਾਂ ਵਲੋਂ ਮ੍ਰਿਤਕ ਸਰਬਜੀਤ ਸਿੰਘ ਬੱਬੂ ਦੇ ਸਮੂਹ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ,ਇਸ ਖ਼ਬਰ ਤੋਂ ਬਾਅਦ ਇਟਲੀ ਵਸਦੇ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad