ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦੋ ਦਰਜਨ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ

bttnews
0

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦੋ ਦਰਜਨ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ
ਸ੍ਰੀ ਮੁਕਤਸਰ ਸਾਹਿਬ , 13 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਦਰਜਨ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਗਏ । ਯੂਨੀਅਨ ਦੇ ਜ਼ਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਥਾਂਦੇਵਾਲਾ , ਕੋਟਲੀ ਸੰਘਰ , ਚੜੇਵਾਨ , ਸੰਗੂਧੌਣ , ਹਰੀਕੇ ਕਲਾਂ , ਗੋਨੇਆਣਾ , ਲੁਬਾਣਿਆਂ ਵਾਲੀ , ਭੰਗੇਵਾਲਾ , ਚੱਕ ਮਦਰੱਸਾ , ਮੁਕਤਸਰ , ਚੱਕ ਬਧਾਈ , ਸਿੱਖ ਵਾਲਾ , ਬਾਂਮ , ਮਲੋਟ , ਗੁਰੂਸਰ ਜੋਧਾ , ਮੱਲਵਾਲਾ , ਫੂਲੇਵਾਲਾ , ਮਹਿਰਾਜ ਵਾਲਾ , ਭੰਗਚੜ੍ਹੀ , ਪੰਨੀਵਾਲਾ , ਭਲਾਈਆਣਾ , ਬੁੱਟਰ ਸ਼ਰੀਂਹ ਤੇ ਮੱਲਣ ਆਦਿ ਵਿਖੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ । ਯੂਨੀਅਨ ਦੀਆਂ ਆਗੂਆਂ ਨੇ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ ਜੀ ਐਸ ਵਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਦੇ ਦਿੱਤਾ ਗਿਆ ਹੈ ਜਦੋਂ ਕਿ ਆਂਗਣਵਾੜੀ ਵਰਕਰਾਂ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਪਿਛਲੇਂ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ । ਉਹਨਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਵਿੱਚ ਇਸ ਪ੍ਰਤੀ ਗੁੱਸੇ ਦੀ ਲਹਿਰ ਹੈ । ਉਹਨਾਂ ਦੋਸ਼ ਲਗਾਇਆ ਕਿ ਪਹਿਲਾਂ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਏ ਤੇ ਹੋਏ ਸਮਝੌਤੇ ਅਨੁਸਾਰ ਵਾਪਸ ਨਹੀਂ ਕੀਤੇ ਗਏ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵੀ ਖੋਹਿਆ ਜਾ ਰਿਹਾ ਹੈ । ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ 2 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ । ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ , ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਦਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਵੱਖ-ਵੱਖ ਥਾਵਾਂ ਤੇ ਛਿੰਦਰਪਾਲ ਕੌਰ ਥਾਂਦੇਵਾਲਾ ਤੋਂ ਇਲਾਵਾ ਅੰਮ੍ਰਿਤਪਾਲ ਕੌਰ , ਹਰਪ੍ਰੀਤ ਕੌਰ , ਸੁਖਵਿੰਦਰ ਕੌਰ , ਮਲਕੀਤ ਕੌਰ , ਰਾਜਪਾਲ ਕੌਰ , ਨਰਿੰਦਰ ਕੌਰ , ਰਜਿੰਦਰ ਕੌਰ , ਚਰਨਜੀਤ ਕੌਰ , ਸਰਬਜੀਤ ਕੌਰ , ਇੰਦਰਪਾਲ ਕੌਰ , ਕੁਲਵਿੰਦਰ ਕੌਰ , ਸੁਭਾਗਿਆ , ਮਨਜੀਤ ਕੌਰ , ਪਰਮਿੰਦਰ ਕੌਰ , ਅਨੀਤਾ ਰਾਣੀ , ਸ਼ਿੰਦਰਪਾਲ ਕੌਰ , ਰਜਿੰਦਰ ਕੌਰ ਹਰੀਕੇ ਕਲਾਂ , ਕੁਲਦੀਪ ਕੌਰ , ਕਮਲਜੀਤ ਕੌਰ ਸਿੱਖਵਾਲਾ , ਕਿਰਨਜੀਤ ਕੌਰ , ਗੁਰਚਰਨ ਕੌਰ , ਕੁਲਦੀਪ ਕੌਰ , ਹਰਮੇਲ ਕੌਰ ਹਰਦਵਿੰਦਰ ਕੌਰ , ਜਸਵਿੰਦਰ ਕੌਰ , ਗਗਨਜੀਤ ਕੌਰ ਤੇ ਸੁਖਪਾਲ ਕੌਰ ਆਦਿ ਮੌਜੂਦ ਸਨ ।

Post a Comment

0Comments

Post a Comment (0)