ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ 11-11 ਹਜਾਰ ਰੁਪਏ ਦੇ ਇਨਾਮ: ਡਿਪਟੀ ਕਮਿਸ਼ਨਰ

bttnews
0

 ਜਿਲ੍ਹੇ ਵਿੱਚ ਅੱਗ ਲੱਗਣ ਤੋਂ ਰੋਕਣ ਲਈ ਨਿਯੁਕਤ ਕੀਤੇ ਗਏ 25 ਕਲੱਸਟਰ ਅਫਸਰ ਅਤੇ 253 ਨੋਡਲ ਅਫਸਰ

- ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ:
                                   ਵਾਤਾਵਰਨ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਤੇ ਖੇਤਾਂ ਵਿੱਚ ਹੀ ਵਾਹ ਕੇ ਇਸਦਾ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਡੀ ਯੋਜਨਾਬੰਦੀ ਕੀਤੀ ਗਈ ਹੈ, ਜਿਸਦੇ ਤਹਿਤ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੀਆਂ 4 ਪੰਚਾਇਤਾਂ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਜਮੀਨ ਵਿੱਚ ਹੀ ਵਹਾਉਣ ਦੇ ਇਵਜ ਵਿੱਚ 50 ਹਜਾਰ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।  ਇਹ ਪ੍ਰਗਟਾਵਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ ਤੌਰ ਤੇ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇੇ ਕੇ ਰਵਾਨਾ ਕਰਨ ਸਮੇਂ ਕੀਤਾ ਗਿਆ।
                                ਉਹਨਾਂ ਵੱਲੋਂ ਦੱਸਿਆ ਗਿਆ ਕਿ ਬਲਾਕ ਪੱਧਰ ਤੇ ਕਿਸਾਨਾਂ ਦੇ ਗਰੁੱਪਾਂ ਨੂੰ 20 ਹਜਾਰ ਰੁਪਏ ਅਤੇ ਨਿੱਜੀ ਤੌਰ ਤੇ ਇਕ ਕਿਸਾਨ ਨੂੰ 11 ਹਜਾਰ ਰੁਪਏ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਵੈਨ ਬਲਾਕ ਪੱਧਰ ਤੇ 20 ਦਿਨ ਲਗਾਤਾਰ ਚਲਾਈ ਜਾਵੇਗੀ ਅਤੇ ਇਸ ਦੌਰਾਨ ਜਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਮੰਤਵ ਦੇ ਲਈ ਜਿਲ੍ਹੇ ਦੇ ਵਿੱਚ 25 ਕਲੱਸਟਰ ਕੁਆਰੀਨੇਟਰ ਅਤੇ 253 ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ ਜ਼ੋ ਕਿ ਪਿੰਡ ਪੱਧਰ ਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਪਰਾਲੀ ਨੂੰ ਸਾੜਨ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਇਸਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ।
                            ਉਹਨਾਂ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਨਾ ਸਾੜਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਦੀਆਂ ਮਹੱਤਵਪੂਰਨ ਥਾਂਵਾ ਤੇ ਵਾਲ ਪੇਂਟਿੰਗਜ਼ ਵੀ ਕਰਵਾਈਆਂ ਜਾ ਰਹੀਆਂ ਹਨ।
                          ਡਿਪਟੀ ਕਮਿਸ਼ਨਰ ਸਾਹਿਬ ਨੇ ਜਿਲ੍ਹੇ ਦੇ ਸਮੂਹ ਵਿਭਾਗਾਂ ਜਿਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਵਿਭਾਗ, ਲੋਕ ਸੰਪਰਕ ਵਿਭਾਗ, ਸਿੱਖਿਆ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਰਪਿਤ ਭਾਵ ਨਾਲ ਆਪਸੀ ਤਾਲਮੇਲ ਕਰਕੇ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਦੇ ਯਤਨਾਂ ਨੂੰ ਸਫਲ ਕਰਨ ਅਤੇ ਇਸਦੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਸਹਿਯੋਗ ਕਰਨ। ਉਹਨਾਂ ਦੱਸਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਸਮੂਲੀਅਤ ਬਣਾਉਣ ਲਈ ਬਲਾਕ ਪੱਧਰ ਤੇ ਸਕੂਲਾਂ ਵਿੱਚ ਲੇਖ ਲਿਖਣ, ਪੇਂਟਿੰਗ ਮੁਕਾਬਲੇ ਅਤੇ ਡਿਬੇਟ ਵੀ ਕਰਵਾਏ ਜਾਣਗੇ। ਜਿਸ ਵਿੱਚ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ 10-10 ਹਜਾਰ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਸਵਰਨਜੀਤ ਕੌਰ, ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਜ਼ੌੜਾ, ਖੇਤੀਬਾੜੀ ਵਿਕਾਸ ਅਫਸਰ - ਜਿਲ੍ਹਾ ਕਮ ਡਾ. ਸੁਖਜਿੰਦਰ ਸਿੰਘ, ਡਾ. ਜ਼ਸ਼ਨਪ੍ਰੀਤ ਸਿੰਘ ਬਰਾੜ, ਸ੍ਰੀ ਹਰਭਜਨ ਸਿੰਘ, ਸ੍ਰੀ ਸਤਿੰਦਰ ਸਿੰਘ , ਸ੍ਰੀ ਜਤਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਅਤੇ ਸ੍ਰੀ ਸਵਰਨਜੀਤ ਸਿੰਘ ਏ.ਟੀ.ਐਮ ਆਤਮਾ ਵੀ ਮੌਜੂਦ ਸਨ।

Post a Comment

0Comments

Post a Comment (0)