Type Here to Get Search Results !

ਡੇਂਗੂ ਦਾ ਕਹਿਰ : ਇੱਕੋ ਘਰ ਦੇ 3 ਮੈਂਬਰਾਂ ਦੀ ਡੇਂਗੂ ਕਾਰਨ ਹੋਈ ਮੌਤ

ਡੇਂਗੂ ਦਾ ਕਹਿਰ : ਇੱਕੋ ਘਰ ਦੇ 3 ਮੈਂਬਰਾਂ ਦੀ ਡੇਂਗੂ ਕਾਰਨ ਹੋਈ ਮੌਤ

ਲੌਂਗੋਵਾਲ, 22 ਅਕਤੂਬਰ (ਜਗਸੀਰ ਸਿੰਘ ) - ਕਸਬਾ ਦੇ ਲੋਕਾਂ ਅੰਦਰ ਡੇੰਗੂ ਕਾਰਨ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਡੇਂਗੂ ਦੇ ਕਹਿਰ ਕਾਰਨ ਇੱਥੇ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਦੀਆਂ ਮੌਤਾਂ ਹੋ ਗਈਆਂ ਹਨ । ਸਥਾਨਕ ਪੱਤੀ ਦੁੱਲਟ ਦੇ ਵਸਨੀਕ ਬਜ਼ੁਰਗ ਪ੍ਰੇਮ ਸਿੰਘ ਦੀ 15 ਅਕਤੂਬਰ ਨੂੰ ਡੇਂਗੂ ਕਾਰਨ ਮੌਤ ਹੋ ਗਈ ਇਸ ਬਜ਼ੁਰਗ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ ਸੀ ਕਿ ਅਗਲੇ ਦਿਨ 16 ਅਕਤੂਬਰ ਨੂੰ ਉਸਦਾ 26 ਸਾਲਾ ਪੋਤਰਾ ਗੁਰਵਿੰਦਰ ਸਿੰਘ ਡੇਂਗੂੰ ਕਾਰਨ ਚੱਲ ਵਸਿਆ। ਪ੍ਰੇਮ ਸਿੰਘ ਦੇ ਭੋਗ ਤੋਂ ਪਹਿਲਾਂ ਅੱਜ 22 ਅਕਤੂਬਰ ਨੂੰ ਉਸ ਦੇ ਪੁੱਤਰ ਦੀਦਾਰ ਸਿੰਘ ਦਾਰੀ ਦੀ ਵੀ ਮੌਤ ਹੋ ਗਈ ਹੈ। ਇਸ ਪਰਿਵਾਰ ਦੇ ਬਾਕੀ ਮੈਂਬਰਾਂ ਸਮੇਤ ਦੁੱਲਟ ਪੱਤੀ ਇਲਾਕੇ ਦੇ ਦਰਜ਼ਨਾਂ ਮਰੀਜ਼ ਹੋਰ ਵੀ ਡੇਂਗੂ ਤੋਂ ਪੀੜਤ ਦੱਸੇ ਜਾ ਰਹੇ ਹਨ। ਪੱਤਰਕਾਰਾ ਦੀ ਟੀਮ ਵੱਲੋਂ ਅੱਜ ਕਸਬੇ ਦਾ ਦੌਰਾ ਕਰਨ ’ਤੇ ਪਤਾ ਲੱਗਾ ਕਿ ਦੁੱਲਟ ਪੱਤੀ, ਜੈਦ ਪੱਤੀ, ਵੱਡਾ ਵਿਹੜਾ ਤੇ ਰੰਧਾਵਾ ਪੱਤੀ ਸਮੇਤ ਲੌਂਗੋਵਾਲ ਦਾ ਜ਼ਿਆਦਾਤਰ ਇਲਾਕਾ ਡੇਂਗੂ ਦੇ ਪ੍ਰਭਾਵ ਹੇਠ ਹੈ।
ਐਸ.ਡੀ.ਐਮ ਅਤੇ ਐਸ.ਐਮ.ਓ ਨੇ ਲਿਆ ਜਾਇਜ਼ਾ
ਐਸ.ਡੀ.ਐਮ ਸੰਗਰੂਰ ਅਮਰਿੰਦਰ ਸਿੰਘ ਟਿਵਾਣਾ ਅਤੇ ਐਸ.ਐਮ.ਓ ਲੌਂਗੋਵਾਲ ਡਾ. ਅੰਜੂ ਸਿੰਗਲਾ ਨੇ ਪ੍ਰਭਾਵਿਤ ਪਰਿਵਾਰ ਨੂੰ ਮਿਲ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸੰਬੰਧੀ ਜਦੋਂ ਐੱਸ.ਐੱਮ. ਓ ਲੌਂਗੋਵਾਲ ਡਾ ਅੰਜੂ ਸਿੰਗਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਮਰੀਜ਼ਾਂ ਵਿਚੋਂ ਕੋਈ ਵੀ ਜਾਂਚ ਕਰਵਾਉਣ ਲਈ ਭਾਵੇ ਸਰਕਾਰੀ ਹਸਪਤਾਲ ਵਿੱਚ ਨਹੀਂ ਆਇਆ।ਪਰ ਉਹ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਇਸ ਸੰਬੰਧੀ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਅੱਜ 26 ਸੈੰਪਲ ਲੈ ਗਏ ਹਨ ਅਤੇ ਕੱਲ ਪ੍ਰਭਾਵਿਤ ਖੇਤਰਾਂ ਵਿੱਚੋਂ ਡੇਂਗੂ ਦੇ ਹੋਰ ਮਰੀਜਾਂ ਦੇ ਸੈਂਪਲ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਲਾਈਟ ਵਿੱਚੋਂ ਕੁਝ ਮਾਮਲੇ ਸਾਹਮਣੇ ਆਏ ਸਨ ਜੋ ਕਿ ਪੂਰੀ ਤਰ੍ਹਾਂ ਰਿਕਵਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਗਮਲਿਆਂ, ਕੂਲਰਾਂ ਅਤੇ ਹੋਰਨਾਂ ਥਾਵਾਂ ਤੇ ਪਾਣੀ ਜਮ੍ਹਾਂ ਨਾ ਹੋਣ ਦੇਣ। ਡੇਂਗੂ ਦੇ ਲੱਛਣ ਸਾਹਮਣੇ ਆਉਣ ਤੇ ਤੁਰੰਤ ਹਸਪਤਾਲ ਵਿਚ ਜਾਂਚ ਕਰਵਾਉਣ।ਐਸ.ਐਮ.ਓ ਨੇ ਕਿਹਾ ਕਿ ਤੇਜ਼ ਬੁਖਾਰ ਅਸਹਿਣਯੋਗ ਦਰਦ, ਸਰੀਰ ਤੇ ਧੱਫੜ ਅਤੇ ਉਲਟੀਆਂ ਆਦਿ ਲੱਗਣ ਤੇ ਤੁਰੰਤ ਜਾਂਚ ਦੀ ਜ਼ਰੂਰਤ ਹੈ।
ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ ਅਤੇ ਉਨ੍ਹਾਂ ਦੇ ਪਤੀ ਵਿਜੇ ਕੁਮਾਰ ਗੋਇਲ ਨੇ ਕਿਹਾ ਕਿ ਕਿਹਾ ਕੇ ਕਸਬੇ ਵਿੱਚ ਸਫ਼ਾਈ ਦੇ ਪ੍ਰਬੰਧ ਪਹਿਲਾਂ ਹੀ ਪੁਖ਼ਤਾ ਕੀਤੇ ਜਾ ਰਹੇ ਹਨ ਅਤੇ ਫੌਗਿੰਗ ਵੀ ਕਈ ਇਲਾਕਿਆਂ ਵਿਚ ਕੀਤੀ ਗਈ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਹੋਰ ਵੀ ਫੌਗਿੰਗ ਕਰਵਾਈ ਜਾ ਰਹੀ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad