ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਮੋਰਿੰਡਾ ਵਿਖੇ ਹੋਈ

bttnews
0

- 23 ਅਕਤੂਬਰ ਨੂੰ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਰੱਖੀ ਜਾਵੇਗੀ ਭੁੱਖ ਹੜਤਾਲ , ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ -

- 31 ਅਕਤੂਬਰ ਨੂੰ ਮਲੇਰਕੋਟਲਾ , 7 ਨਵੰਬਰ ਨੂੰ ਜਲੰਧਰ , 14 ਨਵੰਬਰ ਨੂੰ ਮੋਰਿੰਡਾ ਅਤੇ 28 ਨਵੰਬਰ ਨੂੰ ਬਾਦਲ ਵਿਖੇ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ -

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਮੋਰਿੰਡਾ ਵਿਖੇ ਹੋਈ

ਮੋਰਿੰਡਾ , 16 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ ਕੀਤੀ ਗਈ । ਮੀਟਿੰਗ ਦੀ ਜਾਣਕਾਰੀ ਦਿੰਦਿਆਂ ਹਰਗੋਬਿੰਦ ਕੌਰ ਨੇ ਦੱਸਿਆ ਕਿ ਸੂਬਾ ਕਮੇਟੀ ਨੇ ਪੰਜ ਪ੍ਰੋਗਰਾਮ ਉਲੀਕੇ ਹਨ । ਜਿਸ ਅਨੁਸਾਰ 23 ਅਕਤੂਬਰ ਨੂੰ ਸਾਰੇ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਉਥੇ ਬੈਠ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ । ਜਦੋਂ ਕਿ 31 ਅਕਤੂਬਰ ਨੂੰ ਮਲੇਰਕੋਟਲਾ ਵਿਖੇ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ , 7 ਨਵੰਬਰ ਨੂੰ ਜਲੰਧਰ ਵਿਖੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਅੱਗੇ ਰੋਸ ਪ੍ਰਦਰਸ਼ਨ , 14 ਨਵੰਬਰ ਨੂੰ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਅਤੇ 28 ਨਵੰਬਰ ਨੂੰ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ।ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ।  ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ  ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ  ਦੀ ਥਾਂ 1 ਰੁਪਈਆ ਦਿੱਤਾ ਜਾਵੇ ਕਿਉਕਿ ਗੈਸ ਸਿਲੰਡਰ ਦੇ ਭਾਅ ਦੁਗਣੇ ਹੋ ਗਏ ਹਨ । ਇਸ ਮੀਟਿੰਗ ਵਿੱਚ ਛਿੰਦਰਪਾਲ ਕੌਰ ਥਾਂਦੇਵਾਲਾ , ਬਲਵੀਰ ਕੌਰ ਮਾਨਸਾ , ਜਸਵੀਰ ਕੌਰ ਦਸੂਹਾ ,  ਸਤਵੰਤ ਕੌਰ ਭੋਗਪੁਰ , ਗੁਰਮੀਤ ਕੌਰ ਗੋਨੇਆਣਾ , ਪੂਨਾ ਰਾਣੀ ਨਵਾਂਸ਼ਹਿਰ , ਰੀਮਾ ਰਾਣੀ ਰੋਪੜ , ਬਲਜੀਤ ਕੌਰ ਕੁਰਾਲੀ , ਸ਼ਿੰਦਰਪਾਲ ਕੌਰ ਭੂੰਗਾ , ਗੁਰਅੰਮ੍ਰਿਤ ਕੌਰ ਲੁਧਿਆਣਾ , ਨਛੱਤਰ ਕੌਰ ਅਮਲੋਹ , ਜਸਵਿੰਦਰ ਕੌਰ ਪੱਟੀ ,  ਸ਼ੀਲਾ ਦੇਵੀ ਫਿਰੋਜ਼ਪੁਰ , ਦਲਜੀਤ ਕੌਰ ਬਰਨਾਲਾ , ਰੇਸ਼ਮਾਂ ਰਾਣੀ ਫਾਜ਼ਿਲਕਾ , ਕੁਲਵੰਤ ਕੌਰ ਨਿਹਾਲ ਸਿੰਘ ਵਾਲਾ , ਜਸਵੀਰ ਕੌਰ ਮੋਰਿੰਡਾ ਤੇ ਰਣਜੀਤ ਕੌਰ ਬਟਾਲਾ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)