Type Here to Get Search Results !

ਗਰਭ ਦੌਰਾਨ ਗਰਭਵਤੀ ਮਾਵਾਂ ਦੀ ਵਧੀਆ ਦੇਖਭਾਲ ਕੀਤੀ ਜਾਵੇ - ਡਾ ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ

ਗਰਭਵਤੀ ਮਾਵਾਂ ਸਿਹਤ ਵਿਭਾਗ ਵੱਲੋਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਪੂਰਨ ਲਾਭ ਉਠਾਉਣ

ਗਰਭ ਦੌਰਾਨ ਗਰਭਵਤੀ ਮਾਵਾਂ ਦੀ ਵਧੀਆ ਦੇਖਭਾਲ ਕੀਤੀ ਜਾਵੇ - ਡਾ ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ

ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖਰੇਖ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਵਾਂ ਅਤੇ ਬੱਚਿਆਂ ਦੀ ਦੇਖਭਾਲ ਪ੍ਰੋਗ੍ਰਾਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦੇ ਕੇ ਮਾਤਰੀ ਮੌਤ ਦਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਹਨਾਂ ਸਿਹਤ ਸਟਾਫ਼ ਨੂੰ ਕਿਹਾ ਕਿ ਗਰਭ ਦੌਰਾਨ ਗਰਭਵਤੀ ਮਾਵਾਂ ਦਾ ਸੰਪੂਰਨ ਧਿਆਨ ਰੱਖਿਆ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਸੰਪੂਰਨ ਲਾਭ ਦਿੱਤਾ ਜਾਵੇ। ਗਰਭਵਤੀ ਮਾਵਾਂ ਨੂੰ ਮੁਕੰਮਲ ਦੇਖਭਾਲ ਬਾਰੇ ਜਾਗਰੂਕ ਕੀਤਾ ਜਾਵੇ। ਆਸ਼ਾ ਦੁਆਰਾ ਘਰ ਘਰ ਸਰਵੇ ਦੌਰਾਨ ਗਰਭਵਤੀ ਮਾਵਾਂ ਦੀ ਜਲਦੀ ਪਹਿਚਾਣ ਕਰਕੇ ਜਲਦੀ ਰਜਿਸ਼ਟ੍ਰੇਸ਼ਨ ਕੀਤੀ ਜਾਵੇ, ਉਹਨਾਂ ਨੂੰ ਟੈਟਨਸ ਦੀਆ ਦੋ ਖੁਰਾਕਾਂ ਦੇ ਨਾਲ ਨਾਲ ਘੱਟੋ ਘੱਟ ਚਾਰ ਵਾਰ ਚੈਕ ਅੱਪ ਕਰਵਾਇਆ ਜਾਵੇ ਅਤੇ ਸੁਤੰਲਿਤ ਭੋਜਣ ਖਾਣ ਸਬੰਧੀ ਜਾਗਰੂਕ ਕੀਤਾ ਜਾਵੇ।  ਡਲਿਵਰੀ ਮਾਹਿਰ ਡਾਕਟਰ ਕੋਲੋਂ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਜਣੇਪੇ ਤੋਂ ਬਾਅਦ ਦੂਜ਼ੇ ਬੱਚੇ ਵਿੱਚ 3 ਸਾਲ ਦਾ ਫਰਕ ਪਾਉਣ ਲਈ ਪੀ.ਪੀ.ਆਈ.ਯੂ.ਸੀ.ਡੀ. ਜਾਂ ਹੋਰ ਪਰਿਵਾਰ ਨਿਯੋਜਨ ਦੇ ਸਾਧਨ ਵਰਤਣ ਲਈ ਪ੍ਰੇਰਿਤ ਕਰੋ। ਜਣੇਪੇ ਤੋਂ ਤੁਰੰਤ ਬਾਅਦ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਦਾ ਮੁਕੰਮਲ ਟੀਕਾਕਰਣ ਕਰਵਾਇਆ ਜਾਵੇ। ਇਸ ਸਮੇਂ ਸੁਖਮੰਦਰ ਸਿੰਘ, ਵਿਨੋਦ ਖੁਰਾਣਾ, ਸ਼ਿਵਪਾਲ ਸਿੰਘ, ਗਗਨਦੀਪ ਕੌਰ ਆਦਿ ਹਾਜ਼ਰ ਸਨ। 

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad