Type Here to Get Search Results !

ਆਂਗਣਵਾੜੀ ਵਰਕਰਾਂ ਨੇ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਭੁੱਖ ਹੜਤਾਲ ਰੱਖ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ - ਹਰਗੋਬਿੰਦ ਕੌਰ

ਆਂਗਣਵਾੜੀ ਵਰਕਰਾਂ ਨੇ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਭੁੱਖ ਹੜਤਾਲ ਰੱਖ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ - ਹਰਗੋਬਿੰਦ ਕੌਰ

ਚੰਡੀਗੜ੍ਹ ,  23 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਪੰਜਾਬ ਭਰ ਵਿੱਚ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਭੁੱਖ ਹੜਤਾਲ ਰੱਖ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਉਹਨਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ ਤੇ ਨਾਅਰੇਬਾਜ਼ੀ ਕੀਤੀ ਹੈ । ਪਰ  ਸਾਡੀ ਕੋਈ ਵੀ ਮੰਗ ਨਹੀਂ ਮੰਨੀ ਗਈ । ਜਿਸ ਕਰਕੇ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦਾ ਪਾਠ ਉਹਨਾਂ ਦੇ ਘਰਾਂ ਅੱਗੇ ਕੀਤਾ ਗਿਆ ਹੈ ਤੇ ਅਰਦਾਸ ਕੀਤੀ ਗਈ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਲਈ ਰਾਸ਼ਨ ਪਹਿਲਾਂ ਵਾਂਗ ਹੀ ਵਰਕਰਾਂ ਨੂੰ ਸੈਂਟਰਾਂ ਵਿੱਚ ਦਿੱਤਾ ਜਾਵੇ ਤੇ ਠੇਕੇਦਾਰੀ ਸਿਸਟਮ ਦਾ ਜਥੇਬੰਦੀ ਸਖਤ ਵਿਰੋਧ ਕਰੇਗੀ । ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਯੂਨੀਅਨ ਦੀਆਂ ਆਗੂਆਂ ਨੇ ਕਾਂਗਰਸੀ ਵਿਧਾਇਕਾ ਰਾਹੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਮੰਗ ਪੱਤਰ ਭੇਜੇ ਹਨ ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad