ਸ੍ਰੀ ਮੁਕਤਸਰ ਸਾਹਿਬ , 13 ਨਵੰਬਰ (ਸੁਖਪਾਲ ਸਿੰਘ ਢਿੱਲੋਂ)- ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਦੇ ਘਰ ਅੱਗੇ ਜਲੰਧਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ 14 ਨਵੰਬਰ ਦਿਨ ਐਤਵਾਰ ਨੂੰ ਕੀਤਾ ਜਾਵੇਗਾ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਉਹਨਾਂ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਪਿਛਲੇਂ ਪੰਜ ਸਾਲਾਂ ਤੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਉਹਨਾਂ ਦੀ ਕੋਈ ਮੰਗ ਨਹੀਂ ਮੰਨੀ । ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਦੌਰਾਨ ਸਿੱਖਿਆ ਮੰਤਰੀ ਪ੍ਰਗਟ ਨੂੰ ਮੰਗ ਪੱਤਰ ਦਿੱਤਾ ਜਾਵੇਗਾ ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 14 ਨਵੰਬਰ ਨੂੰ ਜਲੰਧਰ ਵਿਖੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਅੱਗੇ ਕਰਨਗੀਆਂ ਰੋਸ ਪ੍ਰਦਰਸ਼ਨ
November 13, 2021
0
Tags