Type Here to Get Search Results !

ਪਿੰਡਾਂ ਅਤੇ ਸ਼ਹਿਰਾਂ ਦੇ ਵਾਸੀਆਂ ਨੂੰ ਹੁਣ ਨਹੀਂ ਜਾਣਾ ਪਵੇਗਾ ਥਾਣੇ :ਐਸ.ਐਸ.ਪੀ

 ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦੇ ਵਿੱਚ ਦੋ ਦੋ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਪਿੰਡਾਂ ਅਤੇ ਸ਼ਹਿਰਾਂ ਦੇ ਵਾਸੀਆਂ ਨੂੰ ਹੁਣ ਨਹੀਂ ਜਾਣਾ ਪਵੇਗਾ ਥਾਣੇ :ਐਸ.ਐਸ.ਪੀ
 ਸਰਬਜੀਤ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ -
 ਪੰਜਾਬ ਸਰਕਾਰ ਅਤੇ  ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸਰਬਜੀਤ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 235 ਪਿੰਡਾਂ ਅਤੇ 77 ਵਾਰਡਾਂ ਅੰਦਰ ਦੋ ਦੋ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤੇ ਗਏ ਹਨ। ਜੋ ਆਪਣੀ ਰੁਟੀਨ ਦੀ ਡਿਊਟੀ ਕਰਨ ਦੇ ਨਾਲ-ਨਾਲ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਗੇ ।
  ਐਸਐਸਪੀ  ਸਰਬਜੀਤ ਸਿੰਘ  ਨੇ ਦੱਸਿਆ ਕਿ ਛੋਟੇ ਪਿੰਡਾਂ ਵਿੱਚ ਇੱਕ  ਪੁਲੀਸ ਮੁਲਾਜ਼ਮ ਅਤੇ ਵੱਡੇ ਪਿੰਡਾਂ ਵਿੱਚ ਦੋ ਪੁਲਿਸ ਮੁਲਾਜ਼ਮ ਤਾਇਨਾਤ  ਕੀਤੇ ਗਏ ਹਨ। ਇਸੇ ਤਰਾਂ ਨਾਲ ਵਾਰਡਾਂ ਅੰਦਰ ਦੋ-ਦੋ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਆਪਸੀ ਭਾਈਚਾਰਕ ਸਾਂਝ ਪੈਦਾ ਕਰਨਗੇ ਅਤੇ ਚੰਗੀ ਸਿਹਤ ਦੇ ਨਾਲ ਇਨ੍ਹਾਂ ਵੱਲੋਂ  ਆਮ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਵੀ ਜਾਗਰੂਕ  ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾ ਪੁਲਿਸ ਮੁਲਾਜ਼ਮਾਂ ਵਲੋਂ ਪਿੰਡਾਂ ਅਤੇ ਵਾਰਡਾ ਵਿੱਚ ਹਫ਼ਤਾਵਾਰੀ ਮੀਟਿੰਗਾਂ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ ਅਤੇ ਮੋਹਤਬਰ  ਮੈਂਬਰਾਂ ਦੇ ਵਟਸ ਐੱਪ ਗਰੁੱਪ ਬਣਾ ਕੇ ਉਸ ਵਟਸਐਪ ਗਰੁੱਪ ਰਾਹੀਂ ਵੀ ਇਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਇਨ੍ਹਾਂ ਪੁਲਿਸ ਮੁਲਾਜਮਾਂ ਵੱਲੋਂ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾਵੇਗਾ ਤੇ ਜੋ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੇ ਹਨ ਉਨਾਂ ਦਾ ਇਲਾਜ ਕਰਵਾ ਕੇ ਦਿੱਤਾ ਜਾਵੇਗਾ।
        ਐਸ.ਐਸ.ਪੀ ਨੇ ਦੱਸਿਆ ਕੇ ਹਰ ਇੱਕ ਸਬ ਡਵੀਜ਼ਨ ਦੇ ਡੀ.ਐਸ.ਪੀ ਨੋਡਲ ਅਫਸਰ ਲਗਾਏ ਗਏ ਹਨ । ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਪਿੰਡਾਂ ਅਤੇ ਵਾਰਡਾ ਅੰਦਰ, ਆਪਣੇ ਕਸਬੇ, ਸ਼ਹਿਰੀ ਖੇਤਰ ਚੌਕਾਂ, ਪੁਆਇੰਟਾਂ ਮੁਹੱਲੇ ਬਾਜ਼ਾਰਾਂ, ਗਲੀਆਂ, ਕਾਲੋਨੀਆਂ ਦਾ ਵੇਰਵਾ ਰੱਖਣ ਦੇ ਨਾਲ ਨਾਲ ਉਹ ਧਾਰਮਿਕ ਸਮਾਗਮਾਂ ਜਗਰਾਤਿਆਂ ਅਤੇ ਮੇਲੇ ਦੇ ਵਿੱਚ ਵੀ ਪੁਲਿਸ ਫੋਰਸ ਦਾ ਪ੍ਰਬੰਧ ਕਰਨਗੇ, ਉਨ੍ਹਾਂ ਕਿਹਾ ਕਿ ਇੰਨਾ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੇ ਹੀ ਧਾਰਮਿਕ ਸਥਾਨਾਂ ਤੇ ਕੈਮਰੇ ਲਗਵਾਉਣ ਦੇ ਜਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਦੜਾ ਸੱਟਾ ਲਾਉਣ, ਨਾਜਾਇਜ਼ ਸ਼ਰਾਬ ਬਣਾਉਣ, ਅਤੇ ਵੇਚਣ ਵਾਲੇ, ਨਸ਼ਾ ਤਿਆਰ ਕਰਨ ਅਤੇ ਵੇਚਣ ਵਾਲੇ, ਕਬੂਤਰਬਾਜ਼ੀ ਕਰਨ ਵਾਲੇ ਦੋਸ਼ੀ ਟ੍ਰੈਵਲ ਏਜੰਟਾਂ ਦੇ ਪ੍ਰਤੀ ਚੋਕਿਸ ਰਹਿਣਗੇ ਅਤੇ ਜੋ ਕੋਈ ਇਸ ਤਰਾਂ ਦਾ ਧੰਦਾ ਕਰਦਾ ਫੜਿਆ ਜਾਂਦਾ ਹੈ ੳਹਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਕਾਰਵਾਈ ਨੂੰ ਜਮੀਨੀ ਪਧੱਰ ਤੇ ਹਕੀਕਤ ਰੂਪ ਵਿਚ ਲਾਗੂ ਕਰਨ ਦੇ ਮਕਸਦ ਨਾਲ  ਜ਼ਿਲ੍ਹਾ ਪੁਲਿਸ ਮੁਖੀ ਵੱਲੋ ਸ੍ਰੀ ਮੁਕਤਸਰ ਸਾਹਿਬ ਦੇ ਥਾਣਿਆਂ ਵਿਚ ਨਿੱਜੀ ਤੌਰ ਤੇ ਪਹੁੰਚ ਕੇ ਇਸ ਸਬੰਧੀ ਇਸ ਵਿਸ਼ੇਸ਼ ਦੀ ਅਗਵਾਈ ਕੀਤੀ ਜਾ ਰਹੀ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad