ਬੱਲਮਗੜ੍ਹ ਦੀ ਸਰਪੰਚ, ਮੇਟ ਅਤੇ ਗਰਾਮ ਸੇਵਕ 'ਤੇ ਗਬਨ ਦੇ ਦੋਸ਼ ਤਹਿਤ ਵੱਡ੍ਹੀ ਕਾਰਵਾਈ

bttnews
0

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ : ਸ੍ਰੀਮਤੀ ਕੁਸ਼ਮ ਅਗਰਵਾਲ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗਰਾਮ ਪੰਚਾਇਤ ਬੱਲਮਗੜ੍ਹ ਵਿਖੇ ਮਗਨਰੇਗਾ ਸਕੀਮ ਅਧੀਨ ਲੇਬਰ ਦੀਆਂ ਗਲਤ ਅਤੇ ਮ੍ਰਿਤਕ ਵਿਅਕਤੀਆਂ ਦੀਆਂ ਹਾਜ਼ਰੀਆਂ ਲਗਾ ਕੇ ਆਪਣੇ ਖਾਤੇ ਵਿੱਚ ਰਾਸ਼ੀ ਪਵਾਉਣ ਦੇ ਜੁਰਮ ਵਿੱਚ   ਗੁਰਮੀਤ ਕੌਰ ਸਰਪੰਚ, ਰਾਜਿੰਦਰ ਸਿੰਘ ਮੇਟ ਅਤੇ ਚਰਨਜੀਤ ਸਿੰਘ, ਗਰਾਮ ਰੋਜਗਾਰ ਸੇਵਕ ਖਿਲਾਫ  ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾ ਅਨੁਸਾਰ ਢੁਕਵੀਂ  ਕਾਰਵਾਈ ਕੀਤੀ ਹੈ,  ਜਿਹਨਾ ਨੇ ਆਪਸੀ ਸਾਜਬਾਜ ਹੋ ਕੇ ਮਗਨਰੇਗਾ ਲੇਬਰ ਦੇ 1,16,206/-ਰੁਪਏ ਦਾ ਗਬਨ ਕੀਤਾ ਹੈ। ਉਹਨਾ ਦੱਸਿਆ ਕਿ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਦੀ ਤਜਵੀਜ਼ ਅਨੁਸਾਰ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ  ਨੇ ਗੁਰਮੀਤ ਕੌਰ ਸਰਪੰਚ, ਗਰਾਮ ਪੰਚਾਇਤ ਬੱਲਮਗੜ੍ਹ ਨੂੰ ਤੁਰੰਤ ਸਰਪੰਚ ਦੇ ਅਹੁਦੇ ਤੋਂ ਮੁਅੱਤਲ  ਕਰ ਦਿੱਤਾ ਹੈ ਅਤੇ ਚਰਨਜੀਤ ਸਿੰਘ ਗਰਾਮ ਰੋਜਗਾਰ ਸੇਵਕ ਨੂੰ ਨੌਕਰੀ ਤੋਂ ਟਰਮੀਨੇਟ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਲਿਖ ਦਿੱਤਾ ਗਿਆ ਹੈ। ਰਾਜਿੰਦਰ ਸਿੰਘ ਮੇਟ ਨੂੰ ਵੀ ਤੁਰੰਤ ਮੇਟ ਦੇ ਕੰਮ ਤੋਂ ਹਟਾ ਦਿੱਤਾ ਹੈ ਅਤੇ ਸਬੰਧਿਤ ਦੋਸ਼ੀਆਂ ਪਾਸੋਂ  ਗਬਨ ਕੀਤੀ ਗਈ ਰਾਸ਼ੀ ਦੀ ਰਕਮ ਰਿਕਵਰ ਕੀਤੀ  ਜਾ ਰਹੀ ਹੈ ਅਤੇ ਜਿਲਾ ਅਟਾਰਨੀ ਪਾਸੋਂ ਕਾਨੂੰਨੀ ਰਾਇ ਲੈ ਕੇ ਦੋਸ਼ੀਆਂ ਵਿਰੁੱਧ ਪੁਲਿਸ ਕੇਸ ਵੀ ਦਰਜ਼ ਕਰਵਾਇਆ ਜਾ ਰਿਹਾ ਹੈ।


Post a Comment

0Comments

Post a Comment (0)