CM ਚੰਨੀ ਦੇ ਹਲਕੇ ਚਮਕੋਰ ਸਾਹਿਬ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 21 ਨਵੰਬਰ ਨੂੰ ਕਰਨਗੀਆਂ ਝੰਡਾ ਮਾਰਚ

bttnews
By -
0

CM ਚੰਨੀ ਦੇ ਹਲਕੇ ਚਮਕੋਰ ਸਾਹਿਬ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 21 ਨਵੰਬਰ ਨੂੰ ਕਰਨਗੀਆਂ ਝੰਡਾ ਮਾਰਚ

 ਸ੍ਰੀ ਮੁਕਤਸਰ ਸਾਹਿਬ ,15 ਨਵੰਬਰ , (ਸੁਖਪਾਲ ਸਿੰਘ ਢਿੱਲੋਂ)- 

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੋਰ ਸਾਹਿਬ ਦੇ ਪਿੰਡਾਂ ਵਿੱਚ ਝੰਡਾ ਮਾਰਚ 21 ਨਵੰਬਰ ਦਿਨ ਐਤਵਾਰ ਨੂੰ ਕੀਤਾ ਜਾਵੇਗਾ ਤੇ ਇਸ ਨਿਕੰਮੀ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ  ਲੋਕਾਂ ਨੂੰ ਜਾਣੂ ਕਰਵਾਉਣਗੀਆਂ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਦੀਆਂ ਸੀਨੀਅਰ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ , ਜਿਸ ਦੌਰਾਨ ਇਹ ਫੈਸਲਾ ਲਿਆ ਗਿਆ । ਕਿਉਂਕਿ ਕਾਂਗਰਸ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਆਪਣੇ ਰਾਜ ਭਾਗ ਸਮੇਂ ਇੱਕ ਵੀ ਮੰਗ ਨਹੀਂ ਮੰਨੀ ਤੇ ਨਾ ਕੋਈ ਮੀਟਿੰਗ ਕੀਤੀ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਹੈ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਨਰਸਰੀ ਟੀਚਰ ਦਾ ਦਰਜਾ ਵਰਕਰ ਨੂੰ ਦਿੱਤਾ ਜਾਵੇ । ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਬਾਕੀ ਸਾਰੀਆਂ ਮੰਗਾਂ ਮੰਨੀਆਂ ਜਾਣ ।

Post a Comment

0 Comments

Post a Comment (0)
3/related/default