ਮੁੱਖ ਮੰਤਰੀ ਦੇ ਹਲਕੇ ਚਮਕੋਰ ਸਾਹਿਬ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 12 ਦਸੰਬਰ ਨੂੰ ਕਰਨਗੀਆਂ ਰੋਸ ਮਾਰਚ

bttnews
0

 

ਮੁੱਖ ਮੰਤਰੀ ਦੇ ਹਲਕੇ ਚਮਕੋਰ ਸਾਹਿਬ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 12 ਦਸੰਬਰ ਨੂੰ ਕਰਨਗੀਆਂ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ10 ਦਸੰਬਰ (ਸੁਖਪਾਲ ਸਿੰਘ ਢਿੱਲੋਂ)-

 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ 12 ਦਸੰਬਰ ਦਿਨ ਐਤਵਾਰ ਨੂੰ ਕੀਤਾ ਜਾਵੇਗਾ ।‌ ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਯੂਨੀਅਨ ਦੇ ਵਫ਼ਦ ਨਾਲ ਮੰਗਾਂ ਮੰਨਣ ਸਬੰਧੀ ਗੱਲਬਾਤ ਕਰਕੇ ਮੁੱਖ ਮੰਤਰੀ ਮੁੱਕਰ ਗਏ ਹਨ ਤੇ ਕੈਬਨਿਟ ਮੀਟਿੰਗ ਵਿੱਚ ਉਹਨਾਂ ਦੀ ਕੋਈ ਗੱਲ ਨਹੀਂ ਰੱਖੀ ਗਈ । ਜਿਸ ਕਰਕੇ ਜਥੇਬੰਦੀ ਵੱਲੋਂ ਆਪਣਾ ਪਹਿਲਾਂ ਵਾਲਾ ਉਲੀਕਿਆਂ ਹੋਇਆ ਪ੍ਰੋਗਰਾਮ ਜਾਰੀ ਰੱਖਿਆ ਜਾਵੇਗਾ । ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਦੇ ਪਿੰਡਾਂ ਵਿੱਚ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜ ਕੇ ਚੰਨੀ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ ।

Post a Comment

0Comments

Post a Comment (0)