Breaking

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਵੀ ਲੱਗੀ ਧਾਰਾ 144

  

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਵੀ ਲੱਗੀ ਧਾਰਾ 144

ਸ੍ਰੀ ਮੁਕਤਸਰ ਸਾਹਿਬ  25 ਦਸੰਬਰ

   ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144  ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਵਿਸ਼ੇਸ਼ ਹੁਕਮ ਜਾਰੀ ਕਰਦੇ ਹੋਏ ਜਿ਼ਲ੍ਹੇ ਦੀ ਹਦੂਦ ਅੰਦਰ  ਸਬੰਧਿਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ  ਕਿਸਮ ਦਾ ਜਲੂਸ ਕੱਢਣ ਜਾਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਉਪਰ ਪਾਬੰਦੀ ਲਗਾ ਦਿੱਤੀ ਹੈ।
                                  ਇਹ ਹੁਕਮ ਕਿਸੇ  ਧਾਰਮਿਕ ਜਲੂਸ, ਸਤਿਸੰਗ, ਬਰਾਤ, ਸੌਕ ਇਕੱਤਰਤਤਾ ਉਪਰ ਲਾਗੂ ਨਹੀਂ ਹੋਣਗੇ । ਇਹ ਹੁਕਮ 12 ਜਨਵਰੀ 2022 ਤੱਕ ਜਿ਼ਲ੍ਹੇ ਦੀ ਹਦੂਦ ਅੰਦਰ ਲਾਗੂ ਰਹਿਣਗੇ। ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post a Comment

Previous Post Next Post